ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2026 05:30 AM ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਪੰਜਾਬ 'ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ

ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਦਾ ਦੇਹਾਂਤ

ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਦਾ ਦੇਹਾਂਤ


LPTV / Chandigarh

ਹਿਮਾਚਲ ਪ੍ਰਦੇਸ਼ ਦੇ 6 ਵਾਰ ਮੁੱਖ ਮੰਤਰੀ ਰਹੇ ਅਤੇ ਸੀਨੀਅਰ ਕਾਂਗਰਸੀ ਆਗੂ ਵੀਰਭੱਦਰ ਸਿੰਘ ਦਾ 87 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵੀਰਭੱਦਰ ਸਿੰਘ ਦਾ ਦਿਹਾਂਤ ਵੀਰਵਾਰ ਸਵੇਰੇ 3.40 ਵਜੇ ਹੋਇਆ। ਮੁੜ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਹ ਸ਼ਿਮਲਾ ਦੇ ਆਈ. ਜੀ. ਐਮ. ਸੀ. ਹਸਪਤਾਲ 'ਚ ਇਲਾਜ ਅਧੀਨ ਸਨ।

ਸੀਨੀਅਰ ਕਾਂਗਰਸੀ ਆਗੂ ਦੇ ਦਿਹਾਂਤ ਨਾਲ ਸੂਬੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਉਹ ਕਰੀਬ ਢਾਈ ਮਹੀਨਿਆਂ ਤੋਂ ਆਈ. ਜੀ. ਐਮ. ਸੀ. 'ਚ ਦਾਖ਼ਲ ਸਨ। ਸੋਮਵਾਰ ਨੂੰ ਅਚਾਨਕ ਸਿਹਤ ਖ਼ਰਾਬ ਹੋਣ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਸਨ, ਜਿਸ ਤੋਂ ਬਾਅਦ ਉਹ ਬੇਹੋਸ਼ੀ ਦੀ ਹਾਲਤ 'ਚ ਇਲਾਜ ਅਧੀਨ ਸਨ ਪਰ ਵੀਰਵਾਰ ਸਵੇਰੇ 3.40 ਮਿੰਟ 'ਤੇ ਉਨ੍ਹਾਂ ਦੀ ਮੌਤ ਹੋ ਗਈ।

ਆਈ. ਜੀ. ਐਮ. ਸੀ. ਦੇ ਐਮ. ਐਸ. ਡਾ. ਜਨਕ ਰਾਜ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ। ਦੱਸਣਯੋਗ ਹੈ ਕਿ ਵੀਰਭੱਦਰ ਸਿੰਘ ਨੇ ਪਹਿਲੀ ਵਾਰ ਮਹਾਸੂ ਲੋਕ ਸਭਾ ਸੀਟ ਤੋਂ ਚੋਣ ਲੜੀ ਸੀ। ਪੰਡਿਤ ਜਵਾਹਰ ਲਾਲ ਨਹਿਰੂ ਉਨ੍ਹਾਂ ਨੂੰ ਸਿਆਸਤ 'ਚ ਲਿਆਏ ਸਨ।

Former Chief Minister of Himachal Virbhadra passed away


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now