ਮੌਸਮ ਵਿਭਾਗ ਪੰਜਾਬ 'ਚ ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ ਜਾਰੀ
April 17, 2025 / punjab
ਚੰਡੀਗੜ੍ਹ, 17 ਅਪ੍ਰੈਲ 2025: ਰਾਤ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ ਅਤੇ ਰਾਤ ਨੂੰ ਵੀ ਮੀਂਹ ਪੈਣ ਕਾਰਨ ਮੌਸਮ ਠੰਡਾ ਗਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਇਸ ਦੌਰਾਨ, ਕੁਆਲਾਲੰਪੁਰ ਤੋਂ ਅੰਮ੍ਰਿਤਸਰ ਆ ਰਹੀ ਉਡਾਣ ਨੂੰ ਦਿੱਲੀ ਵੱਲ ਮੋੜਨਾ ਪਿਆ।
ਮੌਸਮ ਵਿਭਾਗ ਅਨੁਸਾਰ 18 ਅਪ੍ਰੈਲ ਤੋਂ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ, ਜੋ ਅਗਲੇ ਦੋ ਦਿਨ ਜਾਰੀ ਰਹੇਗੀ। ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ 'ਚ ਪੰਜਾਬ 'ਚ ਔਸਤ ਵੱਧ ਤੋਂ ਵੱਧ ਤਾਪਮਾਨ 'ਚ 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਹੋਇਆ ਹੈ। ਇਹ ਆਮ ਨਾਲੋਂ 2.3 ਡਿਗਰੀ ਸੈਲਸੀਅਸ ਵੱਧ ਸੀ। ਫਰੀਦਕੋਟ 'ਚ ਵੀ ਤਾਪਮਾਨ 40 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ। ਮੌਸਮ ਵਿਭਾਗ ਵੱਲੋਂ ਰਾਤ 9.30 ਵਜੇ ਫਲੈਸ਼ ਅਲਰਟ ਜਾਰੀ ਕੀਤਾ ।
ਜਿਸ ਅਨੁਸਾਰ ਦੁਪਹਿਰ 12.30 ਵਜੇ ਤੱਕ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਬਿਜਲੀ, ਮੀਂਹ ਅਤੇ ਤੇਜ਼ ਹਵਾਵਾਂ (40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ) ਦੀ ਸੰਭਾਵਨਾ ਹੈ।
Read More:
Meteorological department issues rain alert with strong winds in punjab