ਪੰਜਾਬ ਸਰਕਾਰ ਨੇ ਪਛੜੇ ਵਰਗਾਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ 7 ਕਰੋੜ ਰੁਪਏ ਦੇ ਕਰਜ਼ੇ ਵੰਡੇ- ਡਾ. ਬਲਜੀਤ ਕੌਰ
ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2024-25 ਦੌਰਾਨ, ਸੂਬਾ ਸਰਕਾਰ ਨੇ ਪਛੜੇ ਵਰਗਾਂ, ਘੱਟ ਗਿਣਤੀ ਭਾਈਚਾਰਿਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਨੂੰ ਸਵੈ-ਨਿਰਭਰ ਬਣਾਉਣ ਲਈ 7 ਕਰੋੜ ਰੁਪਏ ਦੇ ਕਰਜ਼ੇ ਵੰਡੇ ਹਨ।
ਡਾ. ਬਲਜੀਤ ਕੌਰਨੇ ਕਿਹਾ ਕਿ ਹੁਣ ਤੱਕ, ਪੰਜਾਬ ਪੱਛੜੀਆਂ ਸ਼੍ਰੇਣੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ (ਬੈਕਫਿੰਕੋ) ਦੀਆਂ ਵੱਖ-ਵੱਖ ਸਕੀਮਾਂ ਰਾਹੀਂ 248 ਲਾਭਪਾਤਰੀਆਂ ਨੂੰ ਕਰਜ਼ੇ ਪ੍ਰਦਾਨ ਕੀਤੇ ਗਏ ਹਨ, ਜਿਸ ਨਾਲ ਉਹ ਆਪਣਾ ਕਾਰੋਬਾਰ ਜਾਂ ਸਵੈ-ਰੁਜ਼ਗਾਰ ਉੱਦਮ ਸ਼ੁਰੂ ਕਰ ਸਕਦੇ ਹਨ, ਜਿਸ ਨਾਲ ਉਨ੍ਹਾਂ ਦੀ ਪਰਿਵਾਰਕ ਆਮਦਨ ਅਤੇ ਜੀਵਨ ਪੱਧਰ ਵਿੱਚ ਸੁਧਾਰ ਹੋਇਆ ਹੈ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਛੜੇ ਅਤੇ ਘੱਟ ਗਿਣਤੀ ਭਾਈਚਾਰਿਆਂ ਨੂੰ ਆਰਥਿਕ, ਸਮਾਜਿਕ ਅਤੇ ਵਿਦਿਅਕ ਖੇਤਰਾਂ ਵਿੱਚ ਉੱਚਾ ਚੁੱਕਣ ਲਈ ਨਿਰੰਤਰ ਯਤਨਸ਼ੀਲ ਹੈ, ਤਾਂ ਜੋ ਸਮਾਜ ਦੀ ਮੁੱਖ ਧਾਰਾ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ 18 ਤੋਂ 55 ਸਾਲ ਦੀ ਉਮਰ ਦਾ ਕੋਈ ਵੀ ਵਿਅਕਤੀ, ਜਿਸਦੀ ਸਾਲਾਨਾ ਆਮਦਨ 3 ਲੱਖ ਰੁਪਏ ਤੱਕ ਹੈ, ਇਨ੍ਹਾਂ ਸਕੀਮਾਂ ਤਹਿਤ ਸਵੈ-ਰੁਜ਼ਗਾਰ, ਉੱਚ ਸਿੱਖਿਆ ਜਾਂ ਹੋਰ ਜ਼ਰੂਰਤਾਂ ਲਈ ਕਰਜ਼ਾ ਲੈ ਸਕਦਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਛੜੇ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਵਿਕਾਸ ਲਈ ਕਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ, ਜੋ ਇੱਕ ਖੁਸ਼ਹਾਲ ਅਤੇ ਜੀਵੰਤ ਪੰਜਾਬ ਦੇ ਨਿਰਮਾਣ ਵਿੱਚ ਯੋਗਦਾਨ ਪਾਉਣਗੀਆਂ।
ਅੰਤ ਵਿੱਚ, ਮੰਤਰੀ ਨੇ ਪਛੜੇ ਵਰਗਾਂ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਯੋਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਨੇੜਲੇ ਜ਼ਿਲ੍ਹਾ ਸਮਾਜਿਕ ਨਿਆਂ ਦਫ਼ਤਰ ਜਾਂ ਬੈਕਫਿੰਕੋ ਦਫ਼ਤਰ ਨਾਲ ਸੰਪਰਕ ਕਰਨ। ਲੋਕ ਵਧੇਰੇ ਜਾਣਕਾਰੀ ਲਈ ਵਿਭਾਗ ਦੀ ਅਧਿਕਾਰਤ ਵੈੱਬਸਾਈਟ www.backfinco.punjab.gov.in 'ਤੇ ਵੀ ਜਾ ਸਕਦੇ ਹਨ।
Https livepunjabitv com control add posts php