PSEB ਵੱਲੋਂ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਦਾਖਲੇ ਲਈ ਸ਼ਡਿਊਲ ਜਾਰੀ
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਸਕੂਲਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਬੋਰਡ ਨੇ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਦਾਖਲੇ ਲਈ ਸ਼ਡਿਊਲ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਵਿਭਾਗ ਨੇ ਕਿਹਾ ਹੈ ਕਿ ਬੋਰਡ ਨਾਲ ਸਬੰਧਤ ਸਰਕਾਰੀ/ਸਹਾਇਤਾ ਪ੍ਰਾਪਤ/ਸਬੰਧਤ ਅਤੇ ਐਸੋਸੀਏਟਿਡ ਸਕੂਲਾਂ ਦੇ ਮੁਖੀਆਂ ਅਤੇ ਪੰਜਾਬ ਦੇ ਸਾਰੇ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਅਕਾਦਮਿਕ ਸਾਲ 2025-26 ਲਈ 8ਵੀਂ ਤੋਂ 12ਵੀਂ ਜਮਾਤ ਦੇ ਸਕੂਲਾਂ ਵਿੱਚ ਰੈਗੂਲਰ ਵਿਦਿਆਰਥੀਆਂ ਲਈ ਦਾਖਲੇ ਦੀ ਆਖਰੀ ਮਿਤੀ 15 ਜੁਲਾਈ, 2025 ਨਿਰਧਾਰਤ ਕੀਤੀ ਗਈ ਹੈ।
ਇਸ ਦੇ ਨਾਲ ਹੀ ਬੋਰਡ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਕੂਲਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਦਾਖਲੇ ਦੇਣੇ ਪੈਣਗੇ, ਨਹੀਂ ਤਾਂ ਬੋਰਡ ਉਨ੍ਹਾਂ ਵਿਰੁੱਧ ਕਾਰਵਾਈ ਕਰੇਗਾ। ਤੁਹਾਨੂੰ ਦੱਸ ਦਈਏ ਕਿ PSEB ਨੇ CBSE ਅਤੇ ICSE ਵਾਂਗ ਆਪਣਾ ਅਕਾਦਮਿਕ ਕੈਲੰਡਰ ਤਿਆਰ ਕੀਤਾ ਹੈ। ਜਿਸ ਵਿੱਚ ਦਾਖਲੇ ਤੋਂ ਲੈ ਕੇ ਪ੍ਰੀਖਿਆ ਤੱਕ ਦੀ ਜਾਣਕਾਰੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ, PSEB ਦੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅਗਲੇ ਹਫ਼ਤੇ ਤੱਕ ਆ ਸਕਦੇ ਹਨ।
Https livepunjabitv com control add posts php