ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਅਗਲੇ ਹੁਕਮਾਂ ਤੱਕ ਰਹੇਗਾ 'BLACKOUT'

Blackout-In-These-Districts-Decl


Bureau Report

ਭਾਰਤ ਤੇ ਪਾਕਿਸਤਾਨ ਵਿੱਚ ਚੱਲ ਰਹੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਅਗਲੇ ਹੁਕਮਾਂ ਤੱਕ ਬਲੈਕ ਆਊਟ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਭਾਰਤ ਤੇ ਪਾਕਿਸਤਾਨ ਵਿੱਚ ਚਲ ਰਹੇ ਤਣਾਅ ਦੇ ਮੱਦੇਨਜ਼ਰ ਭਾਰਤ ਸਰਕਾਰ ਅਤੇ ਪੰਜਾਬ ਦੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਡਿਫੈਸ ਐਕਟ 1968 ਤਹਿਤ ਅਜਿਹੀ  ਸਥਿਤੀ ਨਾਲ ਨਜਿੱਠਣ ਲਈ ਅੱਜ ਤੋਂ ਅਗਲੇ ਹੁਕਮਾਂ ਤੱਕ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਿਲ੍ਹੇ ਅੰਦਰ ਪੂਰਨ ਤੌਰ ਉਤੇ ਬਲੈਕ ਆਊਟ ਰਹੇਗਾ।

ਦੱਸ ਦੇਈਏ ਕਿ ਆਪ੍ਰੇਸ਼ਨ ਸਿੰਦੂਰ' ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚ ਲਗਾਤਾਰ ਤਣਾਅ ਬਣਿਆ ਹੋਇਆ ਹੈ। ਪਾਕਿਸਤਾਨ ਵੱਲੋਂ ਸਰਹੱਦ ਉਤੇ ਲਗਾਤਾਰ ਗੋਲੀਬੰਦੀ ਦੀ ਉਲੰਘਣਾ ਦੀਆਂ ਖਬਰਾਂ ਆ ਰਹੀਆਂ ਹਨ। ਦੋਵਾਂ ਦੇਸ਼ਾਂ ਵਿਚ ਜੰਗ ਵਾਲੇ ਹਾਲਾਤ ਬਣੇ ਹੋਏ ਹਨ। ਇਸ ਦੌਰਾਨ ਪੰਜਾਬ ਨਾਲ ਲੱਗਦੀ ਸਰਹੱਦ ਉਤੇ ਵੀ ਚੌਕਸੀ ਵਧਾ ਦਿੱਤੀ ਹੈ। ਨੇੜਲੇ ਪਿੰਡਾਂ ਦੇ ਲੋਕਾਂ ਨੂੰ ਲਗਾਤਾਰ ਚੌਕਸ ਰਹਿਣ ਲਈ ਕਿਹਾ ਜਾ ਰਿਹਾ ਹੈ। ਸਰਹੱਦੀ ਇਲਾਕਿਆਂ ਦੇ ਸਕੂਲ ,ਕਾਲਜ ਬੰਦ ਕਰ ਦਿਤੇ ਗਏ ਹਨ ।  ਲੋਕਾਂ ਨੂੰ ਲੋੜ ਪੈਣ ਤੇ ਘਰ ਤੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਗਈ ਹੈ। 

ਇਸ ਦੌਰਾਨ ਮਿਲੀ ਜਾਣਕਾਰੀ ਅਨੁਸਾਰ  7-8 ਮਈ ਦੀ ਰਾਤ ਨੂੰ ਪਾਕਿਸਤਾਨ ਨੇ ਉੱਤਰੀ ਅਤੇ ਪੱਛਮੀ ਭਾਰਤ ਵਿੱਚ ਕਈ ਫੌਜੀ ਟਿਕਾਣਿਆਂ 'ਤੇ ਹਮਲਾ ਕਰਨ ਲਈ ਡਰੋਨ ਅਤੇ ਮਿਜ਼ਾਈਲਾਂ ਦੀ ਵਰਤੋਂ ਕੀਤੀ, ਜਿਨ੍ਹਾਂ ਵਿੱਚ ਅਵੰਤੀਪੁਰਾ, ਸ਼੍ਰੀਨਗਰ, ਜੰਮੂ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਨਲ, ਫਲੋਦੀ, ਉਤਰਲਾਈ ਅਤੇ ਭੁਜ ਸ਼ਾਮਲ ਹਨ। ਭਾਰਤ ਪਾਕਿਸਤਾਨ ਵਿਚ ਮਾਹੌਲ ਪੂਰਾ ਗਰਮਾਇਆ ਹੋਇਆ ਹੈ। ਕਈ ਇਲਾਕਿਆਂ ਨੂੰ ਸੀਲ ਵੀ ਕੀਤਾ ਗਿਆ ਹੈ। ਲੋਕਾਂ  ਵਿੱਚ  ਦਹਿਸ਼ਤ ਦਾ ਮਾਹੌਲ ਪੈਦਾ  ਹੋਇਆ ਹੈ। 






Blackout In These Districts Declared livepunjabitv com latest News Of Punjab


Popular Posts
Just Now