ਠਿੰਡਾ ਦੇ ਏਅਰ ਫੋਰਸ ਸਟੇਸ਼ਨ ਨੇੜੇ ਇੱਕ ਧ.ਮਾ.ਕਾ ! ਜ਼ਿਲ੍ਹੇ 'ਚ ਰੈੱਡ ਅਲਰਟ ਜਾਰੀ
May 10, 2025 / punjab
Punjab
ਬਠਿੰਡਾ:ਸ਼ਨੀਵਾਰ ਸਵੇਰੇ ਬਠਿੰਡਾ ਦੇ ਏਅਰ ਫੋਰਸ ਸਟੇਸ਼ਨ ਨੇੜੇ ਇੱਕ ਧਮਾਕਾ ਹੋਣ ਦੀ ਖ਼ਬਰ ਹੈ। ਇਸ ਤੋਂ ਬਾਅਦ ਫੌਜ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਧਮਾਕੇ ਤੋਂ ਬਾਅਦ ਫੌਜ ਨੇ ਸਟੇਸ਼ਨ ਦੇ ਸਾਰੇ ਗੇਟ ਬੰਦ ਕਰ ਦਿੱਤੇ। ਇਸ ਤੋਂ ਬਾਅਦ ਡੀਸੀ ਵੱਲੋਂ ਜ਼ਿਲ੍ਹੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਏਅਰ ਫੋਰਸ ਸਟੇਸ਼ਨ ਦੇ ਬਾਹਰ ਲਾਲ ਝੰਡਾ ਲਗਾਇਆ ਗਿਆ ਹੈ।
ਦੂਜੇ ਪਾਸੇ ਸ਼ਨੀਵਾਰ ਸਵੇਰੇ ਸਿਰਸਾ ਏਅਰਬੇਸ ਦੇ ਅੰਦਰ ਇੱਕ ਜ਼ੋਰਦਾਰ ਧਮਾਕੇ ਦੀ ਖਬਰ ਹੈ । ਇਸ ਤੋਂ ਪਹਿਲਾਂ, ਰਾਤ ਦੇ ਕਰੀਬ 12.32 ਵਜੇ, ਪਾਕਿਸਤਾਨ ਵੱਲੋਂ ਮਿਜ਼ਾਈਲ ਹਮਲਾ ਕੀਤਾ ਗਿਆ। ਇਹ ਮਿਜ਼ਾਈਲ ਹਮਲਾ ਅਸਫਲ ਰਿਹਾ। ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।
ਸ਼ਨੀਵਾਰ ਸਵੇਰੇ ਪਠਾਨਕੋਟ ਵਿੱਚ 4-5 ਸ਼ਕਤੀਸ਼ਾਲੀ ਧਮਾਕੇ ਹੋਣ ਦੀ ਖ਼ਬਰ ਹੈ। ਫੌਜ ਨੇ ਕਈ ਪਾਕਿਸਤਾਨੀ ਡਰੋਨਾਂ ਨੂੰ ਨਸ਼ਟ ਕਰ ਦਿੱਤਾ। ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਵਿਚਕਾਰ, ਸ਼ੁੱਕਰਵਾਰ ਰਾਤ ਅਤੇ ਸ਼ਨੀਵਾਰ ਸਵੇਰੇ ਪੰਜਾਬ ਦੇ ਕਈ ਸ਼ਹਿਰਾਂ 'ਤੇ ਡਰੋਨ ਮਿਜ਼ਾਈਲਾਂ ਨਾਲ ਹਮਲਾ ਕੀਤਾ ਗਿਆ।
Red Alert After Explosion Near Air Force Station latest News Of Punjab