ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
Delhi
ਨਵੀਂ ਦਿੱਲੀ 16ਮਈ 2025 : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਓਹਨਾ ਦੇ ਘਰ 'ਚ ਮੁਲਾਕਾਤ ਕੀਤੀ।ਭਾਰਤ-ਪਾਕਿਸਤਾਨ ਵਿਚਾਲੇ ਹੋਏ ਯੁੱਧ ਦੀ ਜਿੱਤ 'ਤੇ ਵਧਾਈ ਦਿੱਤੀ ਇਸਦੇ ਨਾਲ ਦੇਸ਼ ਦੀ ਅਗਵਾਈ ਕਰਨ ਲਈ ਪ੍ਰਧਾਨ ਮੰਤਰੀ ਦੇ ਪ੍ਰੇਰਨਾਦਾਇਕ ਅਤੇ ਮਜ਼ਬੂਤ ਲੀਡਰਸ਼ਿਪ ਹੁਨਰ ਦੀ ਪ੍ਰਸ਼ੰਸਾ ਕੀਤੀ। ਜਾਣਕਾਰੀ ਮੁਤਾਬਿਕ ਦਾਸ ਦਈਏ ਕਿ ਇਸ ਮੁਲਾਕਾਤ 'ਚ ਪੰਜਾਬ ਦੇ ਵਿਕਾਸ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕੀਤੀ ਗਈ। ਇਸਦੇ ਨਾਲ ਹੀ ਪੰਜਾਬ ਦੀ ਅਮੀਰ ਅਧਿਆਤਮਿਕ ਵਿਰਾਸਤ ਦੇ ਪ੍ਰਤੀਕ ਵਜੋਂ, ਮੰਤਰੀ ਬਿੱਟੂ ਨੇ ਪ੍ਰਧਾਨ ਮੰਤਰੀ ਨੂੰ "ਗੁਰੂ ਨਾਨਕ'ਜ਼ ਬਲੈਸਡ ਟ੍ਰੇਲ" ਅਤੇ "ਦਿ ਗੋਲਡਨ ਟੈਂਪਲ" ਨਾਮਕ ਦੋ ਕਿਤਾਬਾਂ ਭੇਟ ਕੀਤੀਆਂ। ਇਹ ਕਿਤਾਬਾਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਸਿੱਖ ਧਰਮ ਦੇ ਮੂਲ ਸਿਧਾਂਤਾਂ ਨੂੰ ਦਰਸਾਉਂਦੀਆਂ ਹਨ।
Https livepunjabitv com control add posts php