ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਲੁਧਿਆਣਾ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਵਿਅਕਤੀ ਦੀ ਮੌ.ਤ, ਦੋ ਦੀ ਹਾਲਤ ਨਾਜ਼ੁਕ

A-Person-Died-After-Consuming-To


ਲੁਧਿਆਣਾ

 ਲੁਧਿਆਣਾ, 22ਮਈ 2025:  ਪਿਛਲੇ ਕੁੱਝ  ਦਿਨਾਂ ਤੋਂ ਸ਼ਰਾਬ  ਪੀਣ ਨਾਲ ਮਜੀਠਾ ਵਿਖੇ ਕਈ ਲੋਕਾਂ ਦੀ  ਮੌਤ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਪਰ ਸ਼ਰਾਬ ਪੀਣ ਵਾਲਿਆਂ ਦਾ ਰਸ  ਅਜੇ ਵੀ ਉਸੇ ਤਰ੍ਹਾਂ ਬਰਕਰਾਰ  ਹੈ। ਦੱਸ ਦਿੰਦੇ ਹਾਂ  ਕਿ ਇਹ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਇਸ ਘਟਨਾ ਨੇ ਇਲਾਕੇ ਵਿਚ ਹਲਚਲ ਮਚਾ ਦਿਤੀ ਹੈ ਅਤੇ ਪਰਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਇਸ ਦੁਖਦਾਈ ਘਟਨਾ ਪਿੱਛੇ ਜ਼ਹਿਰੀਲੀ ਸ਼ਰਾਬ ਦਾ ਹੱਥ ਹੋ ਸਕਦਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਜਾਂਚ ਸ਼ੁਰੂ ਕਰ ਦਿਤੀ ਹੈ।

ਮ੍ਰਿਤਕ ਦੀ ਪਛਾਣ 40 ਸਾਲਾ ਰਿੰਕੂ ਵਜੋਂ ਹੋਈ ਹੈ, ਜੋ ਸੰਨਿਆਸ ਨਗਰ ਦੇ ਸਰਕਾਰੀ ਸਕੂਲ ਦੇ ਨੇੜੇ ਸਥਿਤ ਇਕ ਖ਼ਾਲੀ ਪਲਾਟ 'ਤੇ ਸ਼ਰਾਬ ਪੀ ਰਿਹਾ ਸੀ। ਇਸ ਤੋਂ ਇਲਾਵਾ, ਉਸ ਦੇ ਨਾਲ ਦੋ ਹੋਰ ਲੋਕ ਵੀ ਸਨ ਜਿਨ੍ਹਾਂ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ ਹੈ। ਰਿੰਕੂ ਦੇ ਪਰਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸ਼ਰਾਬ ਪੀਣ ਤੋਂ ਬਾਅਦ ਤਿੰਨੋਂ ਵਿਅਕਤੀ ਅਚਾਨਕ ਬੇਹੋਸ਼ ਹੋ ਗਏ ਅਤੇ ਉਨ੍ਹਾਂ ਦੇ ਮੂੰਹ ਵਿਚੋਂ ਝੱਗ ਨਿਕਲਣ ਲੱਗੀ। ਇਹ ਸਥਿਤੀ ਦੇਖ ਕੇ ਇਕ ਰਾਹਗੀਰ ਨੇ ਘਟਨਾ ਬਾਰੇ ਪੁਲਿਸ ਨੂੰ ਜਾਣਕਾਰੀ ਦਿਤੀ ਅਤੇ ਉਸ ਨੂੰ ਤੁਰੰਤ  ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਰਿੰਕੂ ਨੂੰ ਮ੍ਰਿਤਕ ਐਲਾਨ ਦਿਤਾ।

ਬਾਕੀ ਦੋ ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਰਿੰਕੂ ਦੀ ਭਾਬੀ ਪਾਰੋ ਨੇ ਦਸਿਆ ਕਿ ਰਿੰਕੂ ਦੀ ਪਤਨੀ ਦਾ ਕੁੱਝ ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ, ਤੇ ਉਹ ਅਪਣੇ ਬੱਚਿਆਂ ਨਾਲ ਇਕੱਲਾ ਰਹਿੰਦਾ ਸੀ। ਮ੍ਰਿਤਕ ਦੇ ਪਰਵਾਰ ਵਿਚ ਇਕ ਪੁੱਤਰ ਤੇ ਦੋ ਧੀਆਂ ਹਨ, ਜਿਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਹ ਘਟਨਾ ਉਨ੍ਹਾਂ ਲਈ ਇਕ ਵੱਡਾ ਝਟਕਾ ਬਣ ਕੇ ਆਈ ਹੈ।

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਘਟਨਾ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਨਕਲੀ ਸ਼ਰਾਬ ਵਿਚ ਵਰਤਿਆ ਜਾਣ ਵਾਲਾ ਮੀਥੇਨੌਲ ਝੱਗ ਨਹੀਂ ਬਣਾਉਂਦਾ ਤੇ ਇਸ ਲਈ ਇਹ ਨਹੀਂ ਕਿਹਾ ਜਾ ਸਕਦਾ ਹੈ ਕਿ ਮੌਤ ਜ਼ਹਿਰੀਲੀ ਸ਼ਰਾਬ ਕਾਰਨ ਹੋਈ ਹੈ। ਹਾਲਾਂਕਿ, ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਨੇ ਮਾਮਲੇ ਦੀ ਜਾਂਚ ਨੂੰ ਤਰਜੀਹ ਦਿਤੀ ਹੈ ਅਤੇ ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿਤੀਆਂ ਗਈਆਂ ਹਨ।

 














A Person Died After Consuming Toxic Alcohol In Ludhiana And The Condition Of Two Others Is Critical


Popular Posts
Just Now