ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਪੰਜਾਬ ਰਾਜ ਚੇਅਰਪਰਸਨ ਵਲੋਂ ਕੀਤਾ ਡਰੱਗ ਡੀ-ਅਡਿਕਸ਼ਨ ਸੈਂਟਰ ਦਾ ਦੌਰਾ

ਪੰਜਾਬ ਰਾਜ ਚੇਅਰਪਰਸਨ ਵਲੋਂ ਕੀਤਾ ਡਰੱਗ ਡੀ-ਅਡਿਕਸ਼ਨ ਸੈਂਟਰ ਦਾ ਦੌਰਾ


Kapurthala

ਕਪੂਰਥਲਾ, 23 ਮਈ 2025:ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਵਲੋਂ ਅੱਜ ਕਪੂਰਥਲਾ ਸਿਵਲ ਹਸਪਤਾਲ ਵਿਖੇ ਡਰੱਗ ਡੀ ਅਡਿਕਸ਼ਨ ਸੈਂਟਰ ਦਾ ਦੌਰਾ ਕਰਕੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਦੇ ਯਤਨਾਂ ਦੀ ਸਮੀਖਿਆ ਕੀਤੀ । 

ਸ੍ਰੀਮਤੀ ਗਿੱਲ ਵਲੋਂ ਇਲਾਜ ਲਈ ਭਰਤੀ ਪੀੜ੍ਹਤਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਇਲਾਜ ਲਈ ਕੀਤੇ ਪ੍ਰਬੰਧਾਂ, ਮਨੋਵਿਗਿਆਨਕ ਮਾਹਿਰਾਂ ਰਾਹੀਂ ਕੌਂਸਲਿੰਗ ਤੇ ਦਵਾਈਆਂ ਦੀ ਉਪਲਬਧਤਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। 

ਸ੍ਰੀਮਤੀ ਗਿੱਲ ਨੇ ਔਰਤਾਂ ਲਈ ਬਣੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਲੜਕੀਆਂ ਨਾਲ ਵੀ ਗੱਲਬਾਤ ਕੀਤੀ । ਉਨ੍ਹਾਂ ਨਸ਼ਾ ਪੀੜ੍ਹਤਾਂ ਨੂੰ ਕਿਹਾ ਕਿ ਉਹ ਨਸ਼ੇ ਦੀ ਅਲਾਮਤ ਨੂੰ ਛੱਡਕੇ ਸਮਾਜ ਦੀ ਤਰੱਕੀ ਵਿੱਚ ਹਿੱਸਾ ਪਾਉਣ । 

ਉਨ੍ਹਾਂ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਡਰੱਗ ਡੀ ਅਡਿਕਸ਼ਨ ਕੇਂਦਰ ਨੂੰ ਦਰਪੇਸ਼ ਮੁ਼ਸ਼ਕਿਲਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ । 

ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀਮਤੀ ਗਿੱਲ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੀ ਸੁਰੱਖਿਆ ਤੇ ਭਲਾਈ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਘਰੇਲੂ ਹਿੰਸਾ ਦੇ ਬਹੁਤੇ ਮਾਮਲੇ ਅਜਿਹੇ ਹੁੰਦੇ ਸਨ ਜਿੱਥੇ ਮਰਦਾਂ ਵਲੋਂ ਨਸ਼ਾ ਕਰਕੇ ਔਰਤ ਦੀ ਕੁੱਟਮਾਰ ਕੀਤੀ ਜਾਂਦੀ ਸੀ ਪਰ ਪਿਛਲੇ 2 ਮਹੀਨਿਆਂ ਦੌਰਾਨ ਅਜਿਹੇ ਮਾਮਲਿਆਂ ਵਿਚ ਕਮੀ ਆਈ ਹੈ। 

ਉਨ੍ਹਾਂ ਇਸ ਗੱਲ ਉੱਪਰ ਜ਼ੋਰ ਦਿੱਤਾ ਕਿ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੇ ਹੁਨਰ ਅਨੁਸਾਰ ਉਨ੍ਹਾਂ ਦੇ ਸਵੈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਜੋ ਉਹ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਹੋ ਸਕਣ । ਇਸ ਤੋਂ ਇਲਾਵਾ ਉਨ੍ਹਾਂ ਦੀ ਕਿੱਤਾਮੁਖੀ ਸਿਖਲਾਈ ਉੱਪਰ ਦੀ ਲੋੜ ਉੱਪਰ ਵੀ ਜ਼ੋਰ ਦਿੱਤਾ । 

ਉਨ੍ਹਾਂ ਇਲਾਜ ਕਰਵਾ ਰਹੇ ਪੀੜ੍ਹਤਾਂ ਨੂੰ ਕਿਹਾ ਕਿ ਉਹ ਠੀਕ ਹੋ ਕੇ ਨਸ਼ੇ ਵਿਰੁੱਧ ਜਾਗਰੂਕਤਾ ਤੇ ਨਸ਼ੇ ਦੇ ਮਾੜੇ ਅਸਰ ਬਾਰੇ ਲੋਕਾਂ ਨੂੰ ਦੱਸਣ ਲਈ ਇੱਕ ਦੂਤ ਦੀ ਭੂਮਿਕਾ ਨਿਭਾਉਣ । ਚੇਅਰਪਰਸਨ ਵੱਲੋਂ ਨਸ਼ਾ ਛੁਡਾਊ ਕੇਂਦਰ ਦੇ ਪ੍ਰਬੰਧਾਂ ਤੇ ਇਲਾਜ ਦੀ ਵਿਧੀ ਉੱਪਰ ਤਸੱਲੀ ਦਾ ਪ੍ਰਗਟਾਵਾ ਕੀਤਾ । 

ਇਸ ਮੌਕੇ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦੱਸਿਆ ਕਿ ਔਰਤਾਂ ਦੀ ਸੁਰੱਖਿਆ ਲਈ ਜਿਲ੍ਹੇ ਵਿਚ 3 ਹੈਲਪਲਾਇਨ ਨੰਬਰ ਜਾਰੀ ਕੀਤੇ ਗਏ ਜਿਸ ਉੱਪਰ ਔਰਤਾਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੀਆਂ ਹਨ। ਇਨ੍ਹਾਂ ਵਿਚ ਜਿਲ੍ਹਾ ਹੱਬ ਫਾਰ ਇੰਪਾਵਰਮੈਂਟ ਆਫ ਵੂਮੈਨ ਦਾ ਨੰਬਰ 01822-450187, ਸਖੀ ਵਨ ਸਟਾਪ ਸੈਂਟਰ ਦਾ ਨੰਬਰ 01822-512403, ਵੂਮੈਨ ਹੈਲਪਲਾਇਨ ਨੰਬਰ 181 ਸ਼ਾਮਿਲ ਹੈ।

ਇਸ ਮੌਕੇ ਐਸ ਡੀ ਐਮ ਮੇਜਰ ਇਰਵਿਨ ਕੌਰ , ਸਿਵਲ ਸਰਜਨ ਡਾ ਰਾਜੀਵ ਪਰਾਸ਼ਰ , ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ ਡਾ ਸੰਦੀਪ ਭੋਲ਼ਾ ਤੇ ਹੋਰ ਹਾਜ਼ਰ ਸਨ । 


Punjab State Chairperson Visits Drug De Addiction Cente


Popular Posts
Just Now