ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਨਕਲੀ ਸ਼ਰਾਬ ਮਾਫੀਆ ਦਾ ਸਾਥ ਦੇਣ ਵਾਲੇ ਅਫਸਰਾਂ ‘ਤੇ ਹੋਵੇਗੀ ਸਖ਼ਤ ਕਾਰਵਾਈ- ਵਿੱਤ ਮੰਤਰੀ ਚੀਮਾ

ਨਕਲੀ ਸ਼ਰਾਬ ਮਾਫੀਆ ਦਾ ਸਾਥ ਦੇਣ ਵਾਲੇ ਅਫਸਰਾਂ ‘ਤੇ ਹੋਵੇਗੀ ਸਖ਼ਤ ਕਾਰਵਾਈ


ਚੰਡੀਗੜ੍ਹ , 27 ਮਈ 2025: ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਨਾਲ 30 ਜਣੇ ਤੇ ਫਿਰ ਲੁਧਿਆਣਾ ‘ਚ 3 ਵਿਅਕਤੀਆਂ ਦੀ ਮੌਤ ਦੇ ਮਾਮਲੇ ਤੋਂ ਬਾਅਦ ਹੁਣ ਆਬਕਾਰੀ ਵਿਭਾਗ ਪੰਜਾਬ ਪੁਲਿਸ ਨਾਲ ਸਹਿਯੋਗ ਵਧਾਏਗਾ। ਆਬਕਾਰੀ ਤੇ ਟੈਕਸੇਸ਼ਨ ਮੰਤਰੀ ਹਰਪਾਲ ਚੀਮਾ ਨੇ ਸੋਮਵਾਰ ਨੂੰ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਗ਼ੈਰ-ਕਾਨੂੰਨੀ ਸ਼ਰਾਬ ਦੇ ਮਾਮਲੇ ਵਿਚ ਵਿਭਾਗ ‘ਜ਼ੀਰੋ-ਟੋਲਰੈਂਸ’ ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰੇਗਾ। ਵਿਭਾਗ ਦੀ ਸਮੀਖਿਆ ਬੈਠਕ ਵਿਚ ਕੈਬਨਿਟ ਮੰਤਰੀ ਨੇ ਸਾਫ਼ ਕਿਹਾ ਕਿ ਜੇ ਕੋਈ ਅਫ਼ਸਰ ਗ਼ੈਰ-ਕਾਨੂੰਨੀ ਸ਼ਰਾਬ ਨਾਲ ਜੁੜੀ ਸਰਗਰਮੀ ਰੋਕਣ ਵਿਚ ਲਾਪਰਵਾਹੀ ਕਰਦਾ ਫੜਿਆ ਗਿਆ, ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿੱਤ ਮੰਤਰੀ ਨੇ ਅੰਤਰ-ਵਿਭਾਗੀ ਸਹਿਯੋਗ ਦੀ ਅਹਿਮੀਅਤ ‘ਤੇ ਜ਼ੋਰ ਦਿੰਦੇ ਹੋਏ ਆਬਕਾਰੀ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਸ਼ਰਾਬ ਦੇ ਖਤਰੇ ਤੋਂ ਅਸਰਦਾਰ ਢੰਗ ਨਾਲ ਨਿਪਟਣ ਲਈ ਪੰਜਾਬ ਪੁਲਿਸ ਨਾਲ ਲਗਾਤਾਰ ਸਹਿਯੋਗ ਬਣਾਈ ਰੱਖਣ ਦਾ ਹੁਕਮ ਦਿੱਤਾ। ਉਨ੍ਹਾਂ ਨੇ ਗ਼ੈਰ-ਕਾਨੂੰਨੀ ਸ਼ਰਾਬ ਦੇ ਵਪਾਰ ਵਿਚ ਸ਼ਾਮਲ ਸ਼ੱਕੀ ਅਨਸਰਾਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਮੌਜੂਦਾ ਮਾਮਲਿਆਂ ਦੀ ਨਿਗਰਾਨੀ ਤੇ ਸਰਗਰਮ ਖੁਫੀਆ ਜਾਣਕਾਰੀ ਇਕੱਠੀ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਵਿੱਤ ਮੰਤਰੀ ਨੇ ਵਿਭਾਗ ਨੂੰ ਆਬਕਾਰੀ ਨਾਲ ਜੁੜੇ ਸਾਰੇ ਅਦਾਲਤੀ ਮਾਮਲਿਆਂ ਦੀ ਨਿਗਰਾਨੀ ਯਕੀਨੀ ਬਣਾਉਣ ਦਾ ਹੁਕਮ ਦਿੱਤਾ। ਉਨ੍ਹਾਂ ਨੇ ਅਪਰਾਧਕ ਸਰਗਰਮੀਆਂ ਦੇ ਮਾਮਲਿਆਂ ਵਿਚ ਸਭ ਤੋਂ ਵੱਧ ਸੰਭਵ ਸਜ਼ਾ ਦਰ ਪ੍ਰਾਪਤ ਕਰਨ ਲਈ ਸਰਕਾਰ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ।

ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਪੰਜਾਬ ਵਿਚ ਦੂਜੇ ਰਾਜਾਂ, ਖ਼ਾਸਕਰ ਚੰਡੀਗੜ੍ਹ ਤੋਂ ਸ਼ਰਾਬ ਦੀ ਤਸਕਰੀ ਰੋਕਣ ਲਈ ਚੌਕਸੀ ਵਧਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਭਾਗ ਨੂੰ ਹੁਕਮ ਦਿੱਤਾ ਕਿ ਦੂਜੇ ਸੂਬਿਆਂ ਨਾਲ ਲੱਗਦੀਆਂ ਹੱਦਾਂ ‘ਤੇ ਨਾਕਿਆਂ ਤੇ ਸ਼ਰਾਬ ਤਸਕਰੀ ਦੇ ਹੋਰ ਸੰਭਾਵਤ ਰਸਤਿਆਂ ‘ਤੇ ਨਿਗਰਾਨੀ ਵਧਾਈ ਜਾਵੇ ਤੇ ਮਜ਼ਬੂਤ ਚੈਕਿੰਗ ਪ੍ਰਣਾਲੀ ਯਕੀਨੀ ਬਣਾਈ ਜਾਵੇ। ਸ਼ਰਾਬ ਵੰਡ ਪ੍ਰਣਾਲੀ ਵਿਚ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਉਣ ਦੇ ਟੀਚੇ ਨਾਲ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਇਹ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਹੈ ਕਿ ਅਧਿਕਾਰਤ ਸਰੋਤਾਂ ਤੋਂ ਸ਼ਰਾਬ ਦੀ ਕੁਲ ਵੇਚ-ਵਟਕ ਉਸ ਦੀ ਕਾਊਂਟਰ ਵਿਕਰੀ ਦੇ ਬਰਾਬਰ ਹੋਵੇ। ਇਸ ਕਦਮ ਦਾ ਟੀਚਾ ਕਾਨੂੰਨੀ ਤੌਰ ‘ਤੇ ਤਿਆਰ ਕੀਤੀ ਗਈ ਸ਼ਰਾਬ ਨੂੰ ਗ਼ੈਰ-ਕਾਨੂੰਨੀ ਬਾਜ਼ਾਰ ਵਿਚ ਭੇਜਣ ਦੀ ਕਿਸੇ ਵੀ ਸੰਭਾਵਨਾ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਹੈ। ਇਸ ਮੌਕੇ ਆਬਕਾਰੀ ਕਮਿਸ਼ਨਰ ਜਿਤੇਂਦਰ ਜੋਰਵਾਲ ਨੇ ਵਿੱਤ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਵਿਭਾਗ ਸੂਬੇ ਵਿਚ ਗ਼ੈਰ-ਕਾਨੂੰਨੀ ਸ਼ਰਾਬ ਨਾਲ ਸਬੰਧਤ ਸਰਗਰਮੀ ਪੂਰੀ ਤਰ੍ਹਾਂ ਰੋਕਣ ਲਈ ਜ਼ਮੀਨੀ ਪੱਧਰ ‘ਤੇ ਕਾਰਵਾਈ ਹੋਰ ਤੇਜ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।











Strict Action Will Be Taken Against The Officers Who Support The Fake Liquor Mafia Finance Minister Cheema


Popular Posts
Just Now