ਪੰਜਾਬ ਯੂਨੀਵਰਸਿਟੀ ਦਾ ਨਾਂਅ ਬਦਲਣ ਦੀ ਮੰਗ 'ਤੇ ਪ੍ਰਧਾਨ ਅਨੁਰਾਗ ਦਲਾਲ ਨੇ ਵਾਪਸ ਲਿਆ ਪੱਤਰ
CHANDIGARH
ਚੰਡੀਗੜ੍ਹ,31ਮਈ2025: ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਅਨੁਰਾਗ ਦਲਾਲ ਵਲੋਂ ਵਾਈਸ ਚਾਂਸਲਰ ਨੂੰ ਇਕ ਪੱਤਰ ਲਿਖਿਆ ਗਿਆ ਸੀ, ਜਿਸ ਵਿਚ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲ ਕੇ ਪੰਜਾਬ ਅਤੇ ਹਰਿਆਣਾ ਯੂਨੀਵਰਸਿਟੀ ਰੱਖਣ ਦੀ ਮੰਗ ਕੀਤੀ ਸੀ ਪਰ ਹੁਣ ਉਹ ਵਿਰੋਧ ਤੋਂ ਬਾਅਦ ਅਪਣਾ ਫ਼ੈਸਲਾ ਬਦਲ ਰਹੇ ਹਨ, ਜਿਸ ਵਿਚ ਅਨੁਰਾਗ ਦਲਾਲ ਨੇ ਫ਼ੋਨ ’ਤੇ ਗੱਲਬਾਤ ਕਰਦਿਆਂ ਦਸਿਆ ਕਿ ਉਹ ਅਪਣਾ ਪੱਖ ਵਾਪਸ ਲੈ ਰਹੇ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਚੰਡੀਗੜ੍ਹ ’ਚ ਸੱਥ ਵਲੋਂ ਵੀ ਇਸ ਦਾ ਵਿਰੋਧ ਕੀਤਾ ਗਿਆ ਸੀ।
President Anurag Dalal Withdraws Letter Demanding Change Of Name Of Panjab University