ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

SKM ਗ਼ੈਰ ਰਾਜਨੀਤਕ ਨੇ ਕੀਤਾ ਵੱਡਾ ਐਲਾਨ, ਬੁਲਾਈ ਐਮਰਜੈਂਸੀ ਆਨਲਾਈਨ ਮੀਟਿੰਗ

SKM-Made-A-Big-Announcement-Call


SKM non-political party makes big announcement: 2ਜੂਨ 2025:  SKM ਗ਼ੈਰ ਰਾਜਨੀਤਕ ਨੇ ਐਮਰਜੈਂਸੀ ਆਨਲਾਈਨ ਮੀਟਿੰਗ ਬੁਲਾਈ ਗਈ। ਮੀਟਿੰਗ ਦੌਰਾਨ ਭਲਕੇ ਪੰਜਾਬ ’ਚ ਸੂਬਾ ਸਰਕਾਰ ਵਿਰੁਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ। ਇਸ ਮੀਟਿੰਗ ’ਚ ਸੂਬੇ ਦੇ ਵੱਡੇ ਆਗੂਆਂ ਨੇ ਮੀਟਿੰਗ ’ਚ ਹਿੱਸਾ ਲਿਆ।

ਜਾਣਕਾਰੀ ਅਨੁਸਾਰ SKM ਗ਼ੈਰ ਰਾਜਨੀਤਕ ਨੇ ਐਮਰਜੈਂਸੀ ਆਨਲਾਈਨ ਮੀਟਿੰਗ ਬੁਲਾਈ। ਮੀਟਿੰਗ ’ਚ ਪੰਜਾਬ ਸਰਕਾਰ ਵਿਰੁਧ ਪ੍ਰਦਰਸ਼ਨ ਕਰਨ ਦਾ ਵੱਡਾ ਐਲਾਨ ਕੀਤਾ ਗਿਆ। ਜਿਸ ਦੌਰਾਨ ਡੀਸੀ ਦਫ਼ਤਰਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ। ਕਾਕਾ ਕੋਟੜਾ ਤੇ ਹੋਰ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਤੇ ਜਗਜੀਤ ਡੱਲੇਵਾਲ ਨੂੰ ਪ੍ਰੈੱਸ ਕਾਨਫ਼ਰੰਸ ਕਰਨ ਤੋਂ ਰੋਕਣਾ ਤੇ ਉਨ੍ਹਾਂ ਨੂੰ ਘਰ ਵਿਚ ਨਜ਼ਰ ਬੰਦ ਕਰਨ ਵਿਰੁਧ ਰੋਸ ਪ੍ਰਗਟ ਕੀਤਾ ਜਾਵੇਗਾ। 

ਸੰਯੂਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਕ ਭਾਰਤ ਦੇ ਆਗੂ ਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ। 

ਉਨਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਵਿਰੁਧ ਜੇ ਕਿਸਾਨ ਕਿਸੇ ਵੀ ਜਗ੍ਹਾ ਕੋਈ ਧਰਨਾ ਪ੍ਰਦਰਸ਼ਨ ਕਰਨ ਜਾਂਦੇ ਹਨ ਤਾਂ ਉਨ੍ਹਾਂ ਨੂੰ ਜਾਂ ਤਾਂ ਘਰਾਂ ਵਿਚ ਨਜ਼ਰ ਬੰਦ ਕਰ ਲਿਆ ਜਾਂਦਾ ਹੈ ਜਾਂ ਫਿਰ ਲਾਠੀਚਾਰਜ ਕਰ ਕੇ ਜੇਲਾਂ ਵਿਚ ਸੁੱਟ ਦਿਤਾ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਠਿੰਡੇ ਜ਼ਿਲ੍ਹੇ ਦੇ ਇਕ ਪਿੰਡ ਵਿਚ, ਪਿੰਡ ਦੇ ਲੋਕਾਂ ਦੇ ਵਿਰੋਧ ਦੇ ਬਾਵਜੂਦ ਸਰਕਾਰ ਪਿੰਡ ਵਿਚਕਾਰੋਂ ਗੰਦੇ ਨਾਲੇ ਦਾ ਪਾਣੀ ਲੰਘਾ ਰਹੀ ਹੈ।

 















SKM Made A Big Announcement Called For An Emergency Online Meeting


Popular Posts
Just Now