ਕੁਲਤਾਰ ਸਿੰਘ ਸੰਧਵਾਂ ਵੱਲੋਂ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲੇ ਦੇ ਦੇਹਾਂਤ \'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 4 ਜੂਨ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲੇ ਇੱਕ ਮਹਾਨ ਸ਼ਖਸੀਅਤ ਸਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪੰਥ ਦੀ ਸੇਵਾ ਵਿੱਚ ਸਮਰਪਿਤ ਕਰ ਦਿੱਤਾ। ਗੁਰੂਘਰ ਦੀ ਸੇਵਾ ਕਰਕੇ, ਉਹ ਹਮੇਸ਼ਾ ਸਿੱਖ ਸੰਗਤ ਦੇ ਦਿਲਾਂ ਵਿੱਚ ਮੌਜੂਦ ਰਹਿਣਗੇ। ਗੁਰੂ ਸਾਹਿਬ ਉਨ੍ਹਾਂ ਦੇ ਪਰਿਵਾਰ ਅਤੇ ਲੋਕਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦੀ ਤਾਕਤ ਦੇਣ। ਭਾਈ ਸਾਹਿਬ ਦੀ ਮਿੱਠੀ ਆਵਾਜ਼ ਹਮੇਸ਼ਾ ਸਾਡੇ ਮਨਾਂ ਨੂੰ ਮੋਹਿਤ ਕਰੇਗੀ।
Kuldeep Singh Sandhwan Expresses Condolences On The Passing Of Hazuri Raagi Bhai Inderjeet Singh From Bambe