ਪੰਜਾਬ ਵਿੱਚ ਪਰਮਾਨੈਂਟ DGP ਦੇ ਨਾਮ ਦਾ ਹੋ ਗਿਆ ਐਲਾਨ, UPSC ਪੈਨਲ ਤੋਂ ਬਾਅਦ ਸਰਕਾਰ ਦਾ ਫੈਸਲਾ ਸੁਪਰੀਮ ਕੋਰਟ ਨੇ ਪੰਜਾਬ ਦੇ 50 ਨਗਰ ਨਿਗਮ ਵਾਰਡਾਂ ਵਿੱਚ ਨਵੀਆਂ ਚੋਣਾਂ ਦੇ ਆਦੇਸ਼ ਦਿੱਤੇ ਜਲੰਧਰ ਦੇ ਠੇਕੇਦਾਰ ਨੂੰ ਕਰੋੜਾਂ ਦੇ ਟੈਂਡਰ ਦੇਣ ਵਾਲੇ ਨਿਗਮ ਅਫ਼ਸਰ ਸੀ.ਬੀ.ਆਈ. ਦੇ ਰਡਾਰ 'ਤੇ ਅਡਾਨੀ ਸਟਾਕਸ 10% ਤੱਕ ਟੁੱਟੇ, ਸਟਾਕਸ ਵਿੱਚ ਕਿਉਂ ਆਈ ਗਿਰਾਵਟ। ਯੂਟਿਊਬਰ ਧਰੁਵ ਰਾਠੀ ਨੇ ਬੰਗਲੁਰੂ ਦੇ ਫਰੀਡਮ ਪਾਰਕ ਵਿਖੇ ਪ੍ਰਦਰਸ਼ਨ CJP ਕਾਰਜਕਰਤਾਵਾਂ ਨੂੰ ਪੁਲਿਸ ਨੋਟਿਸ ਮਿਲ ਰਹੇ, ਆਂਦੋਲਨ ਵਿੱਚ ਸ਼ਾਮਲ ਨਾ ਹੋਣ ਦਾ ਦਬਾਅ ਬਣਾ ਰਹੇ: ਅਭਿਜੀਤ ਦੀਪਕੇ ਹਵਾਈ ਟਿਕਟਾਂ ਹੋਣਗੀਆਂ ਮਹਿੰਗੀਆਂ, ਏਅਰ ਇੰਡੀਆ, ਆਕਾਸਾ ਏਅਰ ਨੇ ਲਗਾਇਆ ਫਿਊਲ ਸਰਚਾਰਜ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 09-10-2026 ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਪਰਗਟ ਸਿੰਘ ਸਚਿਨ ਪਾਇਲਟ ਨਾਲ ਪਹੁੰਚੇ ਅੰਮ੍ਰਿਤਸਰ CJP ਦੇ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਵਿੱਚ G-20 ਵਰਗੀ ਸੁਰੱਖਿਆ

ਅੰਮ੍ਰਿਤਸਰ 'ਚ ਅਲਰਟ, 7 ਹਜ਼ਾਰ ਮੁਲਾਜ਼ਮ ਕੀਤੇ ਗਏ ਤਾਇਨਾਤ

ਅੰਮ੍ਰਿਤਸਰ 'ਚ ਅਲਰਟ, 7 ਹਜ਼ਾਰ ਮੁਲਾਜ਼ਮ ਕੀਤੇ ਗਏ ਤਾਇਨਾਤ


ਅੰਮ੍ਰਿਤਸਰ ,05 ਜੂਨ 2025: ਅਕਾਲ ਤਖ਼ਤ ਸਾਹਿਬ 'ਤੇ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਇਸ ਮੌਕੇ 'ਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਪ੍ਰਸ਼ਾਸਨ ਨੇ 7000 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਤੈਨਾਤ ਕੀਤਾ ਗਿਆ ਹੈ। ਘੱਲੂਘਾਰਾ ਦਿਵਸ ਹਰ ਸਾਲ 6 ਜੂਨ ਨੂੰ 1984 ਵਿੱਚ ਹੋਏ ਓਪਰੇਸ਼ਨ ਬਲੂ ਸਟਾਰ ਦੌਰਾਨ ਸ਼ਹੀਦ ਹੋਏ ਸਿੱਖਾਂ ਦੀ ਯਾਦ 'ਚ ਮਨਾਇਆ ਜਾਂਦਾ ਹੈ। ਇਹ ਦਿਨ ਸਿੱਖ ਕੌਮ ਲਈ ਗਹਿਰੀ ਭਾਵਨਾਤਮਕ ਅਹਿਮੀਅਤ ਰੱਖਦਾ ਹੈ। ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਸ਼੍ਰੀ ਹਰਿਮੰਦਰ ਸਾਹਿਬ 'ਤੇ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ। 

ਸਥਾਨਕ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਸੰਵੇਦਨਸ਼ੀਲ ਖੇਤਰਾਂ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸ਼ਹਿਰ ਦੇ ਮੁੱਖ ਰਸਤੇ, ਬਜ਼ਾਰ ਅਤੇ ਹਰਿਮੰਦਰ ਸਾਹਿਬ ਆਲੇ-ਦੁਆਲੇ ਨਾਕੇ ਲਗਾ ਕੇ ਚੈੱਕਿੰਗ ਕੀਤੀ ਜਾ ਰਹੀ ਹੈ। ਡਰੋਨ ਕੈਮਰਿਆਂ ਦੀ ਮਦਦ ਨਾਲ ਵੀ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਹਰ ਕਿਸੇ ਹਲਚਲ 'ਤੇ ਨਜ਼ਰ ਰੱਖੀ ਜਾ ਸਕੇ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ "ਸੂਚਨਾ ਅਧਾਰਤ ਕਾਰਵਾਈ ਦੀ ਨੀਤੀ ਅਪਣਾਈ ਗਈ ਹੈ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ਼ਾਂਤੀ ਪੂਰਨ ਢੰਗ ਨਾਲ ਘੱਲੂਘਾਰਾ ਦਿਵਸ ਮਨਾਉਣ ਵਾਲੇ ਹਰ ਸ਼ਰਧਾਲੂ ਦੀ ਸੁਰੱਖਿਆ ਸਾਡੀ ਪਹਿਲ ਹੈ। 

ਇਸ ਦੌਰਾਨ ਅਕਾਲ ਤਖ਼ਤ ਸਾਹਿਬ 'ਤੇ ਵਧੇਰੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। SGPC ਵੱਲੋਂ ਵੀ ਆਉਣ ਵਾਲੀਆਂ ਸੰਗਤਾਂ ਨੂੰ ਸ਼ਾਂਤੀ ਅਤੇ ਅਨੁਸ਼ਾਸਨ ਨਾਲ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਗਈ ਹੈ। ਵਿਸ਼ੇਸ਼ ਰੂਪ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਵੀ ਤਿਆਰ ਰੱਖਿਆ ਗਿਆ ਹੈ, ਜਿਸ ਵਿੱਚ ਐਂਬੂਲੈਂਸ, ਫ਼ਾਇਰ ਬ੍ਰਿਗੇਡ ਅਤੇ ਮੈਡੀਕਲ ਸਟਾਫ਼ ਦੀ ਵਿਵਸਥਾ ਵੀ  ਕੀਤੀ ਗਈ ਹੈ।



Alert In Amritsar 7 Thousand Employees Appointed


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now