ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸੁੱਚਾ ਸਿੰਘ ਛੋਟੇਪੁਰ ਨੇ ਹਰਜਿੰਦਰ ਧਾਮੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Sucha-Singh-Chhotepur-Has-Made-A


ਅੰਮ੍ਰਿਤਸਰ ,05ਜੂਨ 2025:   ਸੁੱਚਾ ਸਿੰਘ ਛੋਟੇਪੁਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾ੍ਮੀ ਉੱਤੇ ਸਵਾਲ ਚੁੱਕੇ ਹਨ। ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਹੈ ਕਿ ਐਡਵੋਕੇਟ ਧਾਮੀ ਨੇ ਖੁ਼ਦ ਮੰਨਿਆ ਹੈ ਕਿ ਮਰਿਯਾਦਾ ਅਨੁਸਾਰ ਜਥੇਦਾਰ ਨਹੀਂ ਲੱਗੇ ਹਨ। ਇਸ ਤੋਂ ਇਲਾਵਾ ਇਹ ਵੀ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਕਬੂਲ ਕੀਤਾ ਹੈ।

3 ਜੂਨ ਨੂੰ ਮਹਿਤਾ ਵਿਖੇ ਮੀਟਿੰਗ ਵਿੱਚ ਮੰਨਿਆ

ਛੋਟੇਪੁਰ ਨੇ ਕਿਹਾ ਹੈ ਕਿ ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖਾਲਸਾ ਨੂੰ ਮਨਾਉਣ ਲਈ ਹੈੱਡਕੁਆਟਰ ਮਹਿਤਾ ਵਿਖੇ ਸਾਰਿਆ ਦੇ ਸਾਹਮਣੇ ਮੰਨਿਆ ਹੈ ਕਿ ਜਥੇਦਾਰ ਦੀ ਨਿਯੁਕਤੀ ਵਿਧੀ ਵਿਧਾਨ ਨਾਲ ਨਹੀਂ ਹੋਈ। ਉਨ੍ਹਾਂ ਨੇ ਕਿਹਾ ਹੈ ਕਿ 3 ਜੂਨ ਨੂੰ ਮਹਿਤਾ ਵਿਖੇ ਮੀਟਿੰਗ ਦੌਰਾਨ ਸਾਰੀਆਂ ਗੱਲਾਂ ਕਬੂਲ ਕੀਤੀਆ ਹਨ।

ਪੁਰਾਣੇ ਜਥੇਦਾਰਾਂ ਦੀ ਬਹਾਲੀ ਦੀ ਮੰਗ

ਛੋਟੇਪੁਰ ਨੇ ਅੱਗੇ ਕਿਹਾ ਹੈ ਕਿ ਪੁਰਾਣੇ ਜਥੇਦਾਰਾਂ ਨੇ ਕੌਮ ਨੂੰ ਇੱਕਠਾ ਕਰਨ ਲਈ ਫੈਸਲੇ ਲਏ ਸਨ ਅਤੇ ਇੰਨ੍ਹਾਂ ਨੇ ਜਥੇਦਾਰਾਂ ਨੂੰ ਸਿਆਸਤ ਨਾਲ ਹਟਾ ਦਿੱਤਾ ਇਸ ਨਾਲ ਕੌਮ ਵਿਚ ਨਿਰਾਸ਼ਾ ਵੀ ਪਾਈ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਕੌਮ ਲਈ ਸਰਬਉੱਚ ਸਥਾਨ ਹੈ ਇਸ ਲਈ ਉਥੋਂ ਆਇਆ ਹੋਇਆ ਫ਼ੈਸਲਾ ਮੰਨਣਾ ਚਾਹੀਦਾ ਹੈ।

ਸੰਤ ਹਰਨਾਮ ਸਿੰਘ ਖਾਲਸਾ ਨੇ ਜਥੇਦਾਰ ਦਾ ਕੀਤਾ ਸੀ ਵਿਰੋਧ

ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਉਨ੍ਹਾਂ ਦੇ ਘਰ ਗਏ ਸਨ ਸ਼੍ਰੋਮਣੀ ਕਮੇਟੀ ਤੋਂ ਅਸਤੀਫ਼ਾ ਵਾਪਸ ਲਾਓ ਪਰ ਨਹੀਂ ਮੰਨੇ ਜਦੋਂ ਸੁਖਬੀਰ ਬਾਦਲ ਨੇ ਕਿਹਾ ਹੈ ਉਦੋ ਧਾਮੀ ਮੰਨ ਗਏ । ਇਸ ਪ੍ਰਕਿਰਿਆ ਤੋਂ ਵੀ ਸਾਰਿਆ ਨੂੰ ਸਪੱਸ਼ਟ ਹੈ। ਸੰਤ ਹਰਨਾਮ ਸਿੰਘ ਖਾਲਸਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਉਤੇ ਸਵਾਲ ਚੁੱਕੇ ਸਨ ਤੇ ਇਸ ਲਈ 6 ਜੂਨ ਨੂੰ ਅਰਦਾਸ ਕਰਨ ਤੋਂ ਰੋਕਣ ਲਈ ਵਿਰੋਧ ਕਰਨਾ ਹੈ। ਇਸ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਹਰਨਾਮ ਸਿੰਘ ਖਾਲਸਾ ਨੂੰ ਮਨਾਉਣ ਗਏ ਸਨ। ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਹੈ ਕਿ ਇਸ ਮੀਟਿੰਗ ਦੌਰਾਨ ਹੀ ਧਾਮੀ ਨੇ ਜਥੇਦਾਰ ਦੀ ਨਿਯੁਕਤੀ ਵਿੱਚ ਖ਼ਾਮੀਆ ਨੂੰ ਕਬੂਲ ਕੀਤਾ ਸੀ।

Sucha Singh Chhotepur Has Made A Big Statement Regarding Harjinder Dhami


Popular Posts
Just Now