ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਵਿਜੀਲੈਂਸ ਵਲੋਂ ਕਾਰਜ ਸਾਧਕ ਅਫਸਰ ਬਲਜੀਤ ਸਿੰਘ ਬਿਲਗਾ ਤੇ 1 ਹੋਰ ਕਰਮਚਾਰੀ ਰਿਸ਼ਵਤ ਲੈਂਦੇ ਗ੍ਰਿਫਤਾਰ

ਵਿਜੀਲੈਂਸ ਵਲੋਂ ਕਾਰਜ ਸਾਧਕ ਅਫਸਰ ਬਲਜੀਤ ਸਿੰਘ ਬਿਲਗਾ ਤੇ 1 ਹੋਰ ਕਰਮਚਾ


LPTV / Chandigarh

ਵਿਜੀਲੈਂਸ ਵਿਭਾਗ ਜਲੰਧਰ ਦੀ ਟੀਮ ਵੱਲੋਂ ਅੱਜ ਸੁਲਤਾਨਪੁਰ ਲੋਧੀ ਨਗਰ ਕੌਸਲ ਦਫਤਰ 'ਚ ਅਚਾਨਕ ਛਾਪਾ ਮਾਰ ਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਬਲਜੀਤ ਸਿੰਘ ਬਿਲਗਾ ਤੇ ਇਕ ਹੋਰ ਕਰਮਚਾਰੀ ਅਜੀਤ ਸਿੰਘ ਭੌਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰਨ ਦੀ ਖ਼ਬਰ ਮਿਲੀ ਹੈ । 


ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਕੌਂਸਲ ਦੀ ਇਕ ਸਫਾਈ ਕਰਮਚਾਰੀ ਮਹਿਲਾ, ਜਿਸਦੀ ਮੌਤ ਹੋ ਚੁੱਕੀ ਸੀ, ਉਸ ਦੇ ਬਣਦੇ ਬਕਾਏ ਦੇ ਲੈਣ ਦੇਣ ਦੇ ਮਾਮਲੇ ਨੂੰ ਲੈ ਕੇ 30 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਸਬੰਧਿਤ ਪਾਰਟੀ ਨਾਲ ਕਰਮਚਾਰੀ ਦੀ ਗੱਲਬਾਤ ਤਹਿ ਹੋਈ ਸੀ।

ਜਿਸਦੀ ਪਹਿਲੀ ਕਿਸ਼ਤ 15 ਹਜ਼ਾਰ ਰੁਪਏ ਲੈਂਦੇ ਹੋਏ ਉਕਤ ਦੋਵਾਂ ਅਧਿਕਾਰੀਆਂ ਨੂੰ ਮੌਕੇ ਤੇ ਵਿਜੀਲੈਂਸ ਟੀਮ ਨੇ ਕਾਬੂ ਕਰ ਲਿਆ ਤੇ ਆਪਣੇ ਨਾਲ ਲੈ ਗਈ । ਦੂਜੇ ਪਾਸੇ ਸ਼ਹਿਰ ਨਿਵਾਸੀਆਂ ਦਾ ਕਹਿਣਾ ਹੈ ਕਿ ਕਾਰਜ ਸਾਧਕ ਅਫਸਰ ਬਲਜੀਤ ਸਿੰਘ ਬਿਲਗਾ ਵਧੀਆ ਸਖਸ਼ੀਅਤ ਹਨ।

Vigilance arrested officer Baljit Singh Bilga and 1 other employee for taking bribe


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now