ਮੋਦੀ ਦੀ ਅਗਵਾਈ ਹੇਠ ਭਾਜਪਾ ਦੇ 11 ਸਾਲਾਂ ਦੇ ਕਾਰਜਕਾਲ ਨੇ ਦੇਸ਼ 'ਚ ਬੇਮਿਸਾਲ ਵਿਕਾਸ ਦੀ ਸ਼ੁਰੂਆਤ ਕੀਤੀ- ਸੁਨੀਲ ਜਾਖੜ
/ punjab
ਚੰਡੀਗੜ੍ਹ, 11 ਜੂਨ 2025: ਪੰਜਾਬ ਭਜਾਪ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੇ 11 ਸਾਲਾਂ ਦੇ ਕਾਰਜਕਾਲ ਨੇ ਦੇਸ਼ ਵਿੱਚ ਬੇਮਿਸਾਲ ਵਿਕਾਸ ਦੀ ਸ਼ੁਰੂਆਤ ਕੀਤੀ ਹੈ। ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ। ਦੇਸ਼ ਦੀ 6.5 ਪ੍ਰਤੀਸ਼ਤ ਦੀ ਪ੍ਰਭਾਵਸ਼ਾਲੀ ਵਿਕਾਸ ਦਰ ਦੀ ਪ੍ਰਸ਼ੰਸਾ ਕਰਦਿਆਂ ਜਾਖੜ ਨੇ ਕਿਹਾ ਕਿ ਸਾਡੇ ਦੇਸ਼ ਨੇ ਜਾਪਾਨ ਨੂੰ ਵੀ ਪਿੱਛੇ ਛੱਡ ਦਿੱਤਾ ਹੈ।
ਇਹ ਕੋਈ ਇਤਫ਼ਾਕ ਨਹੀਂ ਹੈ ਸਗੋਂ ਪਿਛਲੇ 11 ਸਾਲਾਂ ਦੌਰਾਨ ਦੇਸ਼ ਵਿੱਚ ਪਰਿਵਰਤਨਸ਼ੀਲ ਫੈਸਲਿਆਂ ਵੱਲ ਲੈ ਜਾਣ ਵਾਲੀਆਂ ਨੀਤੀਆਂ, ਸਿਧਾਂਤਾਂ ਅਤੇ ਤਰਜੀਹਾਂ 'ਤੇ ਕੰਮ ਕਰਨ ਦੀ ਪੂਰੀ ਵਚਨਬੱਧਤਾ ਦਾ ਨਤੀਜਾ ਹੈ। ਭਾਜਪਾ ਦੇ ਪਿਛਲੇ 11 ਸਾਲਾਂ ਦੇ ਸ਼ਾਸਨ ਦੀਆਂ ਵੱਖ-ਵੱਖ ਪ੍ਰਾਪਤੀਆਂ ਨੂੰ ਯਾਦ ਕਰਦਿਆਂ ਸੂਬਾ ਪ੍ਰਧਾਨ ਨੇ ਕਿਹਾ ਕਿ 81 ਕਰੋੜ ਲੋਕਾਂ ਨੂੰ ਮੁਫ਼ਤ ਰਾਸ਼ਨ, 55 ਕਰੋੜ ਲੋਕਾਂ ਨੂੰ ਸਿਹਤ ਬੀਮਾ, 4 ਕਰੋੜ ਗਰੀਬਾਂ ਲਈ ਘਰ, 50 ਕਰੋੜ ਘਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਹੂਲਤ ਅਤੇ ਦੇਸ਼ ਭਰ ਵਿੱਚ ਕਰੋੜਾਂ ਪਖਾਨਿਆਂ ਦਾ ਨਿਰਮਾਣ ਵੱਡੀਆਂ ਪ੍ਰਾਪਤੀਆਂ ਹਨ।
ਜਾਖੜ ਨੇ ਕਿਹਾ ਕਿ 6.5 ਪ੍ਰਤੀਸ਼ਤ ਦੀ ਵਿਕਾਸ ਦਰ ਨੇ ਉਦਯੋਗਿਕ ਤਰੱਕੀ ਨੂੰ ਹੁਲਾਰਾ ਦਿੱਤਾ, ਜਿਸ ਨਾਲ ਦੇਸ਼ ਦੇ ਨਾਗਰਿਕਾਂ ਲਈ ਰੁਜ਼ਗਾਰ ਦੇ ਮੌਕੇ ਵਧੇ। ‘ਦੇਸ਼ ਦਾ ਬੁਨਿਆਦੀ ਢਾਂਚਾ, ਭਾਵੇਂ ਉਹ ਹਾਈਵੇਅ, ਪੁਲਾਂ ਦਾ ਵਿਆਪਕ ਨਿਰਮਾਣ ਹੋਵੇ, ਉਨ੍ਹਾਂ ਨੇ ਪੂਰੇ ਦੇਸ਼ ਦੀ ਪਛਾਣ ਨੂੰ ਬਦਲ ਦਿੱਤਾ ਹੈ, ਤਰੱਕੀ ਅਤੇ ਖੁਸ਼ਹਾਲੀ ਲਿਆਂਦੀ ਹੈ। 55,000 ਕਿਲੋਮੀਟਰ ਹਾਈਵੇਅ ਅਤੇ ਐਕਸਪ੍ਰੈਸਵੇਅ ਦਾ ਨਿਰਮਾਣ ਇੱਕ ਵੱਡੀ ਪ੍ਰਾਪਤੀ ਹੈ।
Read More:
Bjp s 11 year tenure under modi s leadership ushered in unprecedented development in the country sunil jakhar