PU ਚੰਡੀਗੜ੍ਹ ’ਚ ਦਾਖਲਾ ਲੈਣ ਲਈ ਨਵੀਂਆਂ ਹਦਾਇਤਾ ਦਾ ਵਿਰੋਧ
June 19, 2025 / punjab
ਚੰਡੀਗੜ੍ਹ: 19 ਜੂਨ 2025 : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਵਿਦਿਆਰਥੀ ਜਥੇਬੰਦੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕਰਦਿਆਂ ਆਪਣਾ ਵਿਰੋਧ ਦਰਜ ਕਰਵਾਇਆ।
ਜਾਣਕਾਰੀ ਮੁਤਾਬਕ, ਵਿਦਿਆਰਥੀ ਜਥੇਬੰਦੀਆਂ ਯੂਨੀਵਰਸਿਟੀ ਵੱਲੋਂ ਦਾਖਲੇ ਲਈ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਦਾ ਸਖਤ ਵਿਰੋਧ ਕਰ ਰਹੀਆਂ ਹਨ। ਇਨ੍ਹਾਂ ਨਵੀਆਂ ਨੀਤੀਆਂ ਅਨੁਸਾਰ, ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਐਡਮਿਸ਼ਨ ਫਾਰਮ ਦੇ ਨਾਲ ਇੱਕ ਹਲਫਨਾਮਾ ਜਮ੍ਹਾ ਕਰਨਾ ਹੋਵੇਗਾ। ਇਸ ਹਲਫਨਾਮੇ ਵਿੱਚ ਵਿਦਿਆਰਥੀਆਂ ਨੂੰ ਧਰਨਿਆਂ ਜਾਂ ਪ੍ਰਦਰਸ਼ਨਾਂ ਵਿੱਚ ਹਿੱਸਾ ਨਾ ਲੈਣ ਦੀ ਸਹੁੰ ਚੁੱਕਣੀ ਹੋਵੇਗੀ, ਅਤੇ ਅਜਿਹਾ ਕਰਨ ’ਤੇ ਪ੍ਰਸ਼ਾਸਨ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ, ਹਲਫਨਾਮੇ ਵਿੱਚ ਵਿਦਿਆਰਥੀਆਂ ਨੂੰ ਕਿਸੇ ਵੀ ਸੰਗਠਨ ਨਾਲ ਜੁੜਨ ਤੋਂ ਵਰਜਿਆ ਗਿਆ ਹੈ, ਅਤੇ ਨਿਯਮਾਂ ਦੀ ਉਲੰਘਣਾ ’ਤੇ ਪੁਲਿਸ ਜਾਂ ਪ੍ਰਸ਼ਾਸਨਿਕ ਕਾਰਵਾਈ ਹੋ ਸਕਦੀ ਹੈ। ਇਨ੍ਹਾਂ ਸਖਤ ਨਿਯਮਾਂ ਦੇ ਵਿਰੁੱਧ ਵਿਦਿਆਰਥੀ ਜਥੇਬੰਦੀਆਂ ਭੜਕ ਉੱਠੀਆਂ ਹਨ ਅਤੇ ਲਗਾਤਾਰ ਇਸ ਦਾ ਵਿਰੋਧ ਕਰ ਰਹੀਆਂ ਹਨ।
Read More :
Protest against new guidelines for admission in chandigarh