ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਪੁਸ਼ਪੇਂਦਰ ਕੁਮਾਰ ਚੰਡੀਗੜ੍ਹ ਦੇ ਕਾਰਜਕਾਰੀ ਡੀਜੀਪੀ ਨਿਯੁਕਤ

ਪੁਸ਼ਪੇਂਦਰ ਕੁਮਾਰ ਚੰਡੀਗੜ੍ਹ ਦੇ ਕਾਰਜਕਾਰੀ ਡੀਜੀਪੀ ਨਿਯੁਕਤ


ਚੰਡੀਗੜ੍ਹ, 21 ਜੂਨ 2025: ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਪ੍ਰਸ਼ਾਸਨ 'ਚ ਵੱਡਾ ਫੇਰਬਦਲ ਕੀਤਾ ਹੈ, ਸੀਨੀਅਰ ਆਈਪੀਐਸ ਅਧਿਕਾਰੀ ਪੁਸ਼ਪੇਂਦਰ ਕੁਮਾਰ ਨੂੰ ਚੰਡੀਗੜ੍ਹ ਦਾ ਕਾਰਜਕਾਰੀ ਡੀਜੀਪੀ ਥਾਪਿਆ ਗਿਆ ਹੈ। ਇਹ ਨਿਯੁਕਤੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਇੱਕ ਅਧਿਕਾਰਤ ਨੋਟੀਫਿਕੇਸ਼ਨ ਰਾਹੀਂ ਕੀਤੀ ਗਈ ਹੈ। 2006 ਬੈਚ ਦੇ AGMUT ਕੇਡਰ ਅਧਿਕਾਰੀ ਕੁਮਾਰ ਨੂੰ ਅਗਲੇ ਹੁਕਮਾਂ ਤੱਕ ਡੀਜੀਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। 
ਪੁਸ਼ਪੇਂਦਰ ਕੁਮਾਰ ਨੇ ਦਿੱਲੀ ਤੋਂ ਤਬਾਦਲੇ ਤੋਂ ਬਾਅਦ ਜੂਨ 2025 ਵਿੱਚ ਚੰਡੀਗੜ੍ਹ ਪੁਲਿਸ ਦੇ ਆਈਜੀ ਵਜੋਂ ਅਹੁਦਾ ਸੰਭਾਲਿਆ ਸੀ। ਇਸ ਤੋਂ ਪਹਿਲਾਂ, ਉਹ ਦਿੱਲੀ ਪੁਲਿਸ ਵਿੱਚ ਸੰਯੁਕਤ ਪੁਲਿਸ ਕਮਿਸ਼ਨਰ (ਪੂਰਬੀ ਰੇਂਜ) ਵਜੋਂ ਸੇਵਾ ਨਿਭਾ ਰਹੇ ਸਨ, ਅਤੇ 2021 ਵਿੱਚ ਰੱਖਿਆ ਮੰਤਰਾਲੇ ਵਿੱਚ ਡਾਇਰੈਕਟਰ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।
ਜਿਕਰਯੋਗ ਹੈ ਕਿ ਚੰਡੀਗੜ੍ਹ ਪੁਲਿਸ ਮੁਖੀ ਦਾ ਅਹੁਦਾ ਅਪ੍ਰੈਲ 2025 ਵਿੱਚ ਸਾਬਕਾ ਡੀਜੀਪੀ ਰਾਜ ਕੁਮਾਰ ਸਿੰਘ ਦੇ ਦਿੱਲੀ ਤਬਾਦਲੇ ਤੋਂ ਬਾਅਦ ਖਾਲੀ ਪਿਆ ਸੀ। ਰਾਜ ਕੁਮਾਰ ਸਿੰਘ ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ) ਅਤੇ ਕਾਰਜਕਾਰੀ ਡੀਜੀਪੀ ਦੋਵੇਂ ਅਹੁਦੇ ਸੰਭਾਲ ਚੁੱਕੇ ਹਨ। ਸੁਰੇਂਦਰ ਯਾਦਵ ਦੇ ਤਬਾਦਲੇ ਤੋਂ ਬਾਅਦ ਉਨ੍ਹਾਂ ਨੇ ਇਹ ਜ਼ਿੰਮੇਵਾਰੀ ਸੰਭਾਲੀ। 
Read More: 

Pushpendra kumar appointed as acting dgp of chandigarh


Popular Posts
Just Now