ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2026 05:30 AM ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਪੰਜਾਬ 'ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ( 11 ਜੁਲਾਈ, 2021)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ( 11 ਜੁਲਾਈ, 2021)


LPTV / Chandigarh

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

ਐਤਵਾਰ, ੨੭ ਹਾੜ (ਸੰਮਤ ੫੫੩ ਨਾਨਕਸ਼ਾਹੀ)    ਅੰਗ: ੭੦੮

ਸਲੋਕ ॥ ਹੇ ਨਾਨਕ! ਇਹ ਰਾਜ ਰੂਪ ਧਨ ਤੇ ਉੱਚੀ ਕੁਲ ਦਾ ਮਾਣ ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ ਕਈ ਢੰਗਾਂ ਨਾਲ ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੧। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀਹ ਲਾਭ, ਜੋ ਜਗਤ ਤੋਂ ਤੁਰਨ ਵੇਲੇ ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ ਨਿਰੀ ਮਾਇਆ ਨਾਲ ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਮ ਦੂਰ ਕਰ ਦੇਹ।੧੦।

Todays ruling from Sri Darbar Sahib (11 July 2021)


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now