ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਅਤੇ ਉਸਦੇ ਰਿਸ਼ਤੇਦਾਰ ਦਾ ਗੋ.ਲੀ ਮਾਰ ਕੇ ਕ.ਤ.ਲ
June 27, 2025 / punjab
ਬਟਾਲਾ, 27 ਜੂਨ 2025: ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਅਤੇ ਉਸਦੇ ਰਿਸ਼ਤੇਦਾਰ ਕਰਨਵੀਰ ਸਿੰਘ ਨੂੰ ਬੀਤੀ ਰਾਤ ਬਟਾਲਾ ਦੇ ਕਾਦੀਆਂ ਰੋਡ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ। ਦੋਵੇਂ ਸਕਾਰਪੀਓ ਕਾਰ ਵਿੱਚ ਸਫ਼ਰ ਕਰ ਰਹੇ ਸਨ ਜਦੋਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਕਰਨਵੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਗੰਭੀਰ ਜ਼ਖਮੀ ਹਰਜੀਤ ਕੌਰ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਉਸਦੀ ਵੀ ਅੰਮ੍ਰਿਤਸਰ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
ਬੰਬੀਹਾ ਗੈਂਗ ਨੇ ਇਸ ਦੋਹਰੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ 'ਤੇ ਇੱਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ | ਇਸ ਪੋਸਟ ਦੇ ਸਾਹਮਣੇ ਆਉਣ ਤੋਂ ਬਾਅਦ, ਪੁਲਿਸ ਨੇ ਹੁਣ ਗੈਂਗ ਵਾਰ ਦੇ ਐਂਗਲ ਤੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Read More :
Gangster jaggu bhagwanpuria s mother and his relative were shot and killed