ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਮੋਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਦੀ ਰਿਮਾਂਡ 'ਚ 4 ਦਿਨ ਦਾ ਕੀਤਾ ਵਾਧਾ

ਮੋਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਦੀ ਰਿਮਾਂਡ 'ਚ 4 ਦਿਨ ਦਾ ਕੀਤਾ ਵਾਧਾ


ਮੋਹਾਲੀ, 02 ਜੁਲਾਈ 2025: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ | ਮੋਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਦੇ ਰਿਮਾਂਡ ਦੀ ਮਿਆਦ ਚਾਰ ਦਿਨ ਹੋਰ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਦੀ ਟੀਮ ਸਖ਼ਤ ਸੁਰੱਖਿਆ ਵਿਚਕਾਰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਸਨੂੰ ਆਪਣੇ ਨਾਲ ਵਾਪਸ ਲੈ ਗਈ।

ਪ੍ਰਾਪਤ ਜਾਣਕਾਰੀ ਮੁਤਾਬਕ ਸੁਣਵਾਈ ਦੌਰਾਨ, ਵਿਜੀਲੈਂਸ ਬਿਊਰੋ ਨੇ ਅਦਾਲਤ ਤੋਂ ਵਾਧੂ ਰਿਮਾਂਡ ਦੀ ਮੰਗ ਕਰਦੇ ਹੋਏ ਦਲੀਲ ਦਿੱਤੀ ਕਿ ਮਜੀਠੀਆ ਤੋਂ ਪੁੱਛਗਿੱਛ ਵਿੱਚ ਅਜੇ ਬਹੁਤ ਸਾਰੀਆਂ ਮਹੱਤਵਪੂਰਨ ਜਾਣਕਾਰੀਆਂ ਸਾਹਮਣੇ ਆਉਣੀਆਂ ਬਾਕੀ ਹਨ ਅਤੇ ਮਾਮਲੇ ਦੀ ਤਹਿ ਤੱਕ ਜਾਣ ਲਈ ਹੋਰ ਸਮਾਂ ਚਾਹੀਦਾ ਹੈ। ਇਸ ਮੰਗ ਨੂੰ ਸਵੀਕਾਰ ਕਰਦੇ ਹੋਏ, ਅਦਾਲਤ ਨੇ ਮਜੀਠੀਆ ਨੂੰ 4 ਜੁਲਾਈ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ। ਪਹਿਲਾਂ ਦੀਆਂ ਸੁਣਵਾਈਆਂ 'ਚ ਵੀ ਮਜੀਠੀਆ ਤੋਂ ਡਰੱਗ ਨੈੱਟਵਰਕ ਨਾਲ ਉਨ੍ਹਾਂ ਦੇ ਕਥਿਤ ਸਬੰਧਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ ਸੀ। 

https://livepunjabitv.com/punjabi/punjab/33339/Mohali-Police-Detains-Sukhbir-Singh-Badal

Mohali Court Extends Bikram Majithia s Remand By 4 Days


Popular Posts
Just Now