ਪੰਜਾਬ ਦੇ ਮੁੱਖ ਮੰਤਰੀ ਨੇ ਸਿਹਤ ਯੋਜਨਾ' ਦੀ ਕੀਤੀ ਸ਼ੁਰੂਆਤ , ਪੰਜਾਬ ਦੇ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਇਲਾਜ਼
July 8, 2025 / punjab
ਪੰਜਾਬ , 8 ਜੁਲਾਈ 2025 : ਦੱਸ ਦਈਏ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇੱਕ ਸਿਹਤ ਕਾਰਡ ਉਪਲਬਧ ਹੋਵੇਗਾ, ਜਿਸ ਰਾਹੀਂ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਇਲਾਜ ਕਰਵਾਇਆ ਜਾ ਸਕੇਗਾ। ਇਸ ਯੋਜਨਾ ਵਿੱਚ ਉਹ ਲੋਕ ਵੀ ਸ਼ਾਮਲ ਹੋਣਗੇ ਜੋ ਕੇਂਦਰ ਸਰਕਾਰ ਦੀ ਯੋਜਨਾ ਅਧੀਨ ਆਉਂਦੇ ਹਨ। ਉਨ੍ਹਾਂ ਨੂੰ ਸੂਬੇ ਵੱਲੋਂ 5 ਲੱਖ ਰੁਪਏ ਦਾ ਵਾਧੂ ਟਾਪ-ਅੱਪ ਕਵਰ ਮਿਲੇਗਾ। ਕਾਰਡ ਰਾਹੀਂ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਉਪਲਬਧ ਹੋਵੇਗਾ।
ਸੀਐੱਮ ਪੰਜਾਬ ਮੁਤਾਬਿਕ,'ਇਸ ਯੋਜਨਾ ਤਹਿਤ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਪੰਜਾਬ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। 2000 ਬਿਮਾਰੀਆਂ ਦਾ ਮੁਫ਼ਤ ਅਤੇ ਨਕਦੀ ਰਹਿਤ ਇਲਾਜ ਕੀਤਾ ਜਾਵੇਗਾ। ਪੰਜਾਬ ਦੀ 3 ਕਰੋੜ (65 ਹਜ਼ਾਰ ਪਰਿਵਾਰਾਂ) ਆਬਾਦੀ ਨੂੰ ਇਹ ਲਾਭ ਮਿਲੇਗਾ। ਸਰਕਾਰੀ ਕਰਮਚਾਰੀਆਂ, ਪੈਨਸ਼ਨਰਾਂ, ਕਿਸਾਨਾਂ ਅਤੇ ਕਾਰੋਬਾਰੀਆਂ ਆਦਿ ਵਰਗਾਂ ਲਈ ਹਰ ਵਰਗ ਲਈ ਯੋਜਨਾ ਹੋਵੇਗੀ। ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਲਈ ਕੈਂਪ ਲਗਾਏ ਜਾਣਗੇ।
'ਯੋਜਨਾ 2 ਅਕਤੂਬਰ ਤੋਂ ਸ਼ੁਰੂ ਹੋਵੇਗੀ'
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, 'ਇਸ ਯੋਜਨਾ ਵਿੱਚ ਵੱਡੇ ਹਸਪਤਾਲ ਸ਼ਾਮਲ ਹਨ। ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਪਹਿਲਾਂ ਲੋਕ ਨੀਲੇ ਅਤੇ ਪੀਲੇ ਕਾਰਡਾਂ ਦੀ ਪਰੇਸ਼ਾਨੀ ਵਿੱਚ ਫਸੇ ਰਹਿੰਦੇ ਸਨ। ਹੁਣ ਹੈਲਥ ਕਾਰਡ ਰਾਹੀਂ, ਅਸੀਂ ਇਹ ਯਕੀਨੀ ਬਣਾਇਆ ਹੈ ਕਿ ਪੰਜਾਬ ਦਾ ਕੋਈ ਵੀ ਨਿਵਾਸੀ ਹਰ ਹਾਲਤ ਵਿੱਚ ਇਲਾਜ ਕਰਵਾ ਸਕੇ। ਇਹ ਯੋਜਨਾ 2 ਅਕਤੂਬਰ ਤੋਂ ਸ਼ੁਰੂ ਹੋਵੇਗੀ।'
ਇਸ ਸਮਾਗਮ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਮੌਜੂਦ ਰਹੇ। ਇਸ ਮੌਕੇ ਸੀਐੱਮ ਮਾਨ ਨੇ ਆਖਿਆ ਕਿ ਕੇਜਰੀਵਾਲ ਨੇ ਰਾਸ਼ਟਰੀ ਪਾਰਟੀਆਂ ਨੂੰ ਆਪਣੇ ਮੈਨੀਫੈਸਟੋ ਵਿੱਚੋਂ ਧਰਮ, ਨਫ਼ਰਤ ਵਰਗੇ ਸ਼ਬਦ ਹਟਾਉਣ ਅਤੇ ਸਿਹਤ ਅਤੇ ਬਿਜਲੀ ਵਰਗੇ ਸ਼ਬਦ ਜੋੜਨ ਲਈ ਮਜਬੂਰ ਕੀਤਾ। ਹੁਣ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਹੋਵੇਗਾ। ਪਹਿਲਾਂ ਪੰਜਾਬ ਨੀਲੇ ਅਤੇ ਪੀਲੇ ਕਾਰਡ ਵਿੱਚ ਫਸਿਆ ਰਿਹਾ। ਹੁਣ ਪੰਜਾਬ ਦੇ ਵਸਨੀਕਾਂ ਨੂੰ ਕਾਰਡ ਦਾ ਰੰਗ ਦੇਖੇ ਬਿਨਾਂ ਇਸ ਯੋਜਨਾ ਦਾ ਲਾਭ ਮਿਲੇਗਾ।
Read More :
The chief minister of punjab has launched the health scheme which will provide treatment up to 10 lakh to every family in punjab