ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

'ਆਪ ' ਸਰਕਾਰ ਨੇ ਬਾਰਡਰ ਪਾਰੋਂ ਆ ਰਹੇ ਨਸ਼ੇ ਨੂੰ ਪਾਈ ਠੱਲ੍ਹ- ਹਰਪਾਲ ਚੀਮਾ

'ਆਪ ' ਸਰਕਾਰ ਨੇ ਬਾਰਡਰ ਪਾਰੋਂ ਆ ਰਹੇ ਨਸ਼ੇ ਨੂੰ ਪਾਈ ਠੱਲ੍ਹ- ਹਰਪਾਲ  ਚ


ਚੰਡੀਗੜ੍ਹ , 12 ਜੁਲਾਈ 2025 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਭਾਰਤੀ ਜਨਤਾ ਪਾਰਟੀ ਨਾਲ ਇਕ ਸੁਰ ਹੋਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵਲੋਂ, ਜੋ ਚੰਡੀਗੜ੍ਹ ਪੁਲਿਸ ਨੂੰ ਉਨ੍ਹਾਂ ਖਿਲਾਫ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ ਵਿਰੁੱਧ ਸ਼ਿਕਾਇਤ ਕੀਤੀ ਹੈ, ਉੱਥੇ ਭਾਰਤੀ ਜਨਤਾ ਪਾਰਟੀ ਵਲੋਂ ਇਸ ’ਤੇ 24 ਘੰਟਿਆਂ ਦੇ ਅੰਦਰ ਅੰਦਰ ਉਨ੍ਹਾਂ ਤੇ ਐਫ਼.ਆਈ.ਆਰ. ਵੀ ਦਰਜ ਕਰਵਾਈ ਹੈ।
ਮੰਤਰੀ ਚੀਮਾ ਨੇ ਕਿਹਾ ਕਿ ਉਹ ਅਜਿਹੀਆਂ ਸ਼ਿਕਾਇਤਾਂ ਤੋਂ ਡਰਨ ਵਾਲੇ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਨਸ਼ਿਆਂ ਵਿਰੁੱਧ ਅਤੇ ਗੈਂਗਸਟਰ ਬਾਅਦ ਵਿਰੁੱਧ ਆਪਣੀ ਲੜਾਈ ਨੂੰ ਨਿਰੰਤਰ ਜਾਰੀ ਰੱਖੇਗੀ, ਜੋ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਲੋਂ ਫੈਲਾਉਣ ਦਾ ਦੋਸ਼ ਲਾਉਂਦੇ ਹੋਏ ਇਹ ਵੀ ਕਿਹਾ ਕਿ ਜਿੱਥੇ ਸਾਬਰਮਤੀ ਜੇਲ੍ਹ ਵਿਚੋਂ ਪੰਜਾਬ ਵਿਚ ਅਜਿਹੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ ਤੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਉਸੇ ਰਾਜ ਤੋਂ ਆਉਂਦੇ ਹਨ।
ਹਰਪਾਲ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਅਜਿਹੀਆਂ ਵਾਰਦਾਤਾਂ ਗੁਜਰਾਤ ਵਿਚ ਕਿਉਂ ਨਹੀਂ ਵਾਪਰਦੀਆਂ, ਸਿਰਫ਼ ਉਥੇ ਹੀ ਅਜਿਹਾ ਸਭ ਕੁਝ ਹੋ ਰਿਹਾ ਹੈ, ਜਿੱਥੇ ਗੈਰ ਭਾਜਪਾ ਸਰਕਾਰਾਂ ਹਨ। ਕਾਂਗਰਸ ’ਤੇ ਵਰਦੇ ਹੋਏ ਚੀਮਾ ਨੇ ਕਿਹਾ ਕਿ ਕਾਂਗਰਸ ਦੇ ਪ੍ਰਮੁੱਖ ਨੇਤਾ ਰਾਹੁਲ ਗਾਂਧੀ ਨੇ ਪੰਜਾਬ ਦੇ ਲੋਕਾਂ ਨੂੰ ਵਿਚ 70 ਪ੍ਰਤੀਸ਼ਤ ਨਸ਼ੇ ਹੋਣ ਦੀ ਗੱਲ ਕੀਤੀ ਸੀ ਅਤੇ ਉਸ ਸਮੇਂ 2017 ਦੇ ਵਿਚ ਤਤਕਾਲੀ ਮੁੱਖ ਮੰਤਰੀ ਕੈਪਟਨ ਸਾਹਿਬ ਨੇ ਗੁਟਕਾ ਸਾਹਿਬ ’ਤੇ ਹੱਥ ਰੱਖ ਕੇ ਸਹੁੰ ਖਾਧੀ ਸੀ ਕਿ ਉਹ ਚਾਰ ਹਫਤਿਆਂ ਵਿਚ ਨਸ਼ੇ ਦਾ ਲੱਕ ਤੋੜ ਦੇਣਗੇ, ਪਰੰਤੂ ਕਾਂਗਰਸ ਨਸ਼ਿਆਂ ਨੂੰ ਖ਼ਤਮ ਕਰਨ ਵਿਚ ਪੂਰੀ ਤਰ੍ਹਾਂ ਨਾਲ ਫੇਲ ਰਹੀ ਹੈ। ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਿਰੰਤਰ ਯੁੱਧ ਨਸ਼ਿਆਂ ਵਿਰੁੱਧ ਤਹਿਤ ਜੁਟੀ ਹੋਈ ਹੈ। ਉਹ ਪੰਜਾਬ ਵਿਚ ਇਸ ਕੋਹੜ ਨੂੰ ਖ਼ਤਮ ਕਰਕੇ ਹੀ ਦਮ ਲੈਣਗੇ।
Read  More :









The aap government has taken strict action against the drugs coming from across the border harpal cheema


Popular Posts
Just Now