ਕਾਂਗਰਸ ਤੇ ਅਕਾਲੀਆਂ ਨੇ ਕਰੋੜਾਂ ਰੁਪਏ ਫੰਡ ਲੈ ਕੇ ਪੰਜਾਬ ਦੀ ਬਿਜਲੀ ਵੇਚੀ- ਭਗਵੰਤ ਮਾਨ

ਕਾਂਗਰਸ ਤੇ ਅਕਾਲੀਆਂ ਨੇ ਕਰੋੜਾਂ ਰੁਪਏ ਫੰਡ ਲੈ ਕੇ ਪੰਜਾਬ ਦੀ ਬਿਜਲੀ ਵੇ


LPTV / Chandigarh

ਪੰਜਾਬ ਦੇ ਬਿਜਲੀ ਸੰਕਟ ਅਤੇ ਪੀਪੀਏ ਸਮਝੌਤਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਨੂੰ ਮੁੜ ਘੇਰਿਆ ਹੈ।ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਾਂਗਰਸ ਅਤੇ ਅਕਾਲੀ ਦਲ ਨੇ ਕਰੋੜਾਂ ਰੁਪਏ ਫੰਡ ਲੈ ਕੇ ਪੰਜਾਬ ਦੀ ਬਿਜਲੀ ਵੀ ਵੇਚ ਦਿੱਤੀ ਹੈ। ਮਾਨ ਨੇ ਕਿਹਾ, "ਪੰਜਾਬ ਵਿੱਚ ਬਿਜਲੀ ਪਲਾਂਟ ਲਾਉਣ ਵਾਲੀਆਂ ਪ੍ਰਾਈਵੇਟ ਬਿਜਲੀ ਕੰਪਨੀਆਂ ਕੋਲੋਂ ਕਾਂਗਰਸ ਪਾਰਟੀ ਨੇ ਕਰੋੜਾਂ ਰੁਪਏ ਫੰਡ ਵਜੋਂ ਲਏ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ 'ਤੇ ਪਲਾਂਟਾਂ 'ਚ ਹਿਸੇਦਾਰੀ ਪਾਈ ਹੈ, ਇਸੇ ਲਈ ਪੰਜਾਬ ਵਾਸੀਆਂ ਨੂੰ ਦੇਸ਼ ਭਰ ਤੋਂ ਸਭ ਤੋਂ ਮਹਿੰਗੀ ਬਿਜਲੀ ਖ਼ਰੀਦਣੀ ਪੈ ਰਹੀ ਹੈ।"

ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਵਿੱਚ ਤਿੰਨ ਪ੍ਰਾਈਵੇਟ ਬਿਜਲੀ ਕੰਪਨੀਆਂ ਨੇ ਬਿਜਲੀ ਪਲਾਂਟ ਸਥਾਪਤ ਕੀਤੇ ਹਨ ਅਤੇ ਕਾਂਗਰਸ ਪਾਰਟੀ ਨੇ ਇਨਾਂ ਸਾਰੀਆਂ ਕੰਪਨੀਆਂ ਤੋਂ 15.35 ਕਰੋੜ ਰੁਪਏ ਲਏ ਹਨ। ਭਗਵੰਤ ਮਾਨ ਨੇ ਕਿਹਾ ਕਿ, "ਕਾਂਗਰਸ ਪਾਰਟੀ ਨੇ ਤਲਵੰਡੀ ਸਾਬੋ ਵਿਖੇ ਬਿਜਲੀ ਪਲਾਂਟ ਲਾਉਣ ਵਾਲੀ ਐਲ ਐਂਡ ਟੀ ਕੰਪਨੀ ਤੋਂ ਪਹਿਲਾਂ ਇੱਕ ਕਰੋੜ, ਫਿਰ 2 ਕਰੋੜ 25 ਲੱਖ ਅਤੇ ਤੀਜੀ ਵਾਰ 5 ਕਰੋੜ ਫੰਡ ਵਜੋਂ ਲਏ ਹਨ। ਇਸੇ ਤਰਾਂ ਰਾਜਪੁਰਾ ਵਿਖੇ ਬਿਜਲੀ ਪਲਾਂਟ ਲਾਉਣ ਵਾਲੀ ਕੰਪਨੀ ਤੋਂ ਪਹਿਲਾਂ 5 ਕਰੋੜ ਅਤੇ ਫਿਰ 2 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜਦੋਂ ਕਿ ਜੀਬੀਕੇ ਕੰਪਨੀ ਤੋਂ 10 ਲੱਖ ਰੁਪਏ ਫੰਡ ਵਜੋਂ ਹਾਸਲ ਕੀਤੇ ਹਨ।"

Congress and Akalis sold power of Punjab by taking funds of crores of rupees Bhagwant Hon


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now