ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਅੰਮ੍ਰਿਤਸਰ \'ਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

ਅੰਮ੍ਰਿਤਸਰ  \'ਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼


ਚੰਡੀਗੜ੍ਹ , 18 ਜੁਲਾਈ 2025 :  ਪੰਜਾਬ ਪੁਲਿਸ ਵੱਲੋਂ ਲਗਾਤਾਰ ਅਪਰਾਧ ਖਿਲਾਫ ਸ਼ਿੰਕਜਾ ਕੱਸਿਆ ਜਾ ਰਿਹਾ ਹੈ, ਜਿਸ ਤਹਿਤ ਗੈਰ ਕਾਨੂੰਨੀ ਧੰਦਾ ਕਰਨ ਵਾਲੇ ਬਦਮਾਸ਼ਾਂ ਨੂੰ ਨੱਥ ਪਾੁਊਂਦੇ ਹੋਏ ਕਾਬੂ ਕੀਤਾ ਜਾ ਰਿਹਾ ਹੈ। ਅਜਿਹਾ ਹੀ ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਜੁੜੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਸੰਚਾਲਕ ਨੂੰ 10 ਆਧੁਨਿਕ 30 ਬੋਰ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜ਼ਮਾਨਤ 'ਤੇ ਬਾਹਰ ਆਇਆ ਸੀ ਮੁਜ਼ਲਮ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪਿੰਡ ਡੱਲ, ਤਰਨਤਾਰਨ ਵਜੋਂ ਹੋਈ ਹੈ। ਇੱਥੇ ਜ਼ਿਕਰਯੋਗ ਹੈ ਕਿ ਹਰਜਿੰਦਰ ਸਿੰਘ ਉਹ ਬਦਨਾਮ ਨਸ਼ਾ ਤਸਕਰ ਹੈ ਜਿਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਹਾਲ ਹੀ ਵਿੱਚ ਉਸ ਨੂੰ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ ਸੀ। ਇਹ ਸਫਲਤਾ ਪੰਦਰਾਂ ਦਿਨਾਂ ਬਾਅਦ ਆਈ ਹੈ ਜਦੋਂ ਸੀਆਈ ਅੰਮ੍ਰਿਤਸਰ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ, ਜਿਸ ਵਿੱਚ ਮਾਡਿਊਲ ਦੇ ਤਿੰਨ ਕਾਰਕੁਨ - ਸਰਬਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਦੋਵੇਂ ਫਿਰੋਜ਼ਪੁਰ ਦੇ ਵਸਨੀਕ ਅਤੇ ਅਸ਼ਮਨਦੀਪ ਸਿੰਘ ਵਾਸੀ ਤਰਨਤਾਰਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਅੱਠ ਆਧੁਨਿਕ ਹਥਿਆਰ, 1 ਕਿੱਲੋ ਹੈਰੋਇਨ ਅਤੇ 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਡਰੋਨ ਨਾਲ ਹੋ ਰਹੀ ਸੀ ਤਸਕਰੀ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਨਾਲ ਮਿਲ ਕੇ ਕੰਮ ਕਰ ਰਿਹਾ ਸੀ ਜੋ ਡਰੋਨ ਦੀ ਵਰਤੋਂ ਕਰਕੇ ਸਰਹੱਦ ਪਾਰ ਹਥਿਆਰਾਂ ਦੀ ਖੇਪ ਭੇਜ ਰਿਹਾ ਸੀ। ਗ੍ਰਿਫ਼ਤਾਰ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਹਵਾ ਦੇਣ ਦੇ ਇਰਾਦੇ ਨਾਲ ਸੂਬੇ ਭਰ ਦੇ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ।

ਆਪਰੇਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਤਰਨਤਾਰਨ ਦੇ ਪਿੰਡ ਡੱਲ ਨੇੜੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਹਥਿਆਰਾਂ ਦੀ ਖੇਪ ਮਿਲਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਹਰਜਿੰਦਰ ਸਿੰਘ ਨੂੰ ਅੰਮ੍ਰਿਤਸਰ-ਝਬਾਲ ਸੜਕ 'ਤੇ ਬੋਹੜੂ ਪੁਲ ਨੇੜੇ ਰੋਕਿਆ ਜਦੋਂ ਉਹ ਕਿਸੇ ਪਾਰਟੀ ਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ ਅਤੇ ਉਸ ਦੇ ਕਬਜ਼ੇ ਵਿੱਚੋਂ ਨਾਜਾਇਜ਼ ਹਥਿਆਰ ਬਰਾਮਦ ਕੀਤੇ।


Read More : ਜੇਲ ਤੋਂ ਪੈਰੋਲ 'ਤੇ ਇਲਾਜ ਕਰਵਾਉਣ ਆਏ ਗੈਂਗਸਟਰ ਦਾ ਹੋਇਆ ਕਤਲ, ਸ਼ਰੇਆਮ ICU 'ਚ ਦਾਖ਼ਲ ਹੋ ਕੇ ਚਲਾਈਆਂ ਗੋਲੀਆਂ










Unveiling of the network smuggling weapons in amritsar


Popular Posts
Just Now