ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13ਜੁਲਾਈ2021)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13ਜੁਲਾਈ2021)


LPTV / Chandigarh

ਧਨਾਸਰੀ ਮਹਲਾ ੪॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

ਮੰਗਲਵਾਰ, ੨੯ ਹਾੜ (ਸੰਮਤ ੫੫੩ ਨਾਨਕਸ਼ਾਹੀ)    (ਅੰਗ: ੬੬੮)

ਧਨਾਸਰੀ ਮਹਲਾ ੪॥ ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਸ੍ਵਾਂਤੀ ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ। ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੑਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਨੑਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

Todays ruling from Sri Darbar Sahib (13 July 2021)


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now