ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਖੰਨਾ ਸਿਵਲ ਹਸਪਤਾਲ 'ਚ ਡਾ. ਦੀ ਲਾਪਰਵਾਹੀ ਕਾਰਨ ਹੋਈ ਨਵਜੰਮੀ ਬੱਚੀ ਮੌ.ਤ

ਖੰਨਾ ਸਿਵਲ ਹਸਪਤਾਲ  'ਚ ਡਾ. ਦੀ ਲਾਪਰਵਾਹੀ  ਕਾਰਨ   ਹੋਈ ਨਵਜੰਮੀ ਬੱਚੀ


 ਲੁਧਿਆਣਾ , 25 ਜੁਲਾਈ 2025 , ( ਨਵਦੀਪ ਕੌਰ ਰਜ਼ਾਦਾ ) : ਖੰਨਾ ਸਿਵਲ ਹਸਪਤਾਲ ਵਿੱਚ ਇੱਕ ਗਰਭਵਤੀ ਔਰਤ ਦਾ ਸਮੇਂ ਸਿਰ ਇਲਾਜ ਨਾ ਹੋਣ ਦੇ ਮਾਮਲੇ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਵੱਡੀ ਕਾਰਵਾਈ ਕਰਦਿਆਂ ਗਾਇਨੀਕੋਲੋਜਿਸਟ ਡਾ. ਕਵਿਤਾ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਹੈ।
ਜਾਣਕਾਰੀ ਮੁਤਾਬਕ ਖੰਨਾ ਸਿਵਲ ਹਸਪਤਾਲ ਵਿੱਚ ਸਮੇਂ ਸਿਰ ਇਲਾਜ ਨਾ ਹੋਣ ਕਾਰਨ ਇੱਕ ਨਵਜੰਮੀ ਬੱਚੀ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਗਾਇਨੀਕੋਲੋਜਿਸਟ ਡਾ. ਕਵਿਤਾ ਸ਼ਰਮਾ ਦੀ ਗੰਭੀਰ ਲਾਪਰਵਾਹੀ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਡਿਊਟੀ ‘ਤੇ ਹੋਣ ਦੇ ਬਾਵਜੂਦ ਡਾ. ਕਵਿਤਾ ਬਿਨਾਂ ਕਿਸੇ ਜਾਣਕਾਰੀ ਦੇ ਹਸਪਤਾਲ ਤੋਂ ਚਲੀ ਗਈ। ਐਮਰਜੈਂਸੀ ਦੌਰਾਨ ਐੱਸ.ਐੱਮ.ਓ. ਨੇ ਖੁਦ ਉਸ ਨੂੰ ਬੁਲਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਆਉਣ ਤੋਂ ਇਨਕਾਰ ਕਰ ਦਿੱਤਾ। ਇਸ ਕਾਰਨ ਨਵਜੰਮੀ ਦੀ ਜਾਨ ਨਹੀਂ ਬਚਾਈ ਜਾ ਸਕੀ, ਹਾਲਾਂਕਿ ਐਸਐਮਓ ਨੇ ਖੁਦ ਆਪ੍ਰੇਸ਼ਨ ਕਰਕੇ ਮਾਂ ਦੀ ਜਾਨ ਬਚਾਈ।
ਇਸ ਗੰਭੀਰ ਮਾਮਲੇ ਨੂੰ ਦੇਖਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਖੁਦ ਖੰਨਾ ਸਿਵਲ ਹਸਪਤਾਲ ਪਹੁੰਚੇ ਅਤੇ ਡਾ. ਕਵਿਤਾ ਸ਼ਰਮਾ ਨੂੰ ਮੌਕੇ ‘ਤੇ ਹੀ ਸਸਪੈਂਡ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਡਾਕਟਰ ਵਿਰੁੱਧ ਪਹਿਲਾਂ ਵੀ ਕਈ ਸ਼ਿਕਾਇਤਾਂ ਮਿਲੀਆਂ ਸਨ ਅਤੇ ਉਨ੍ਹਾਂ ਨੂੰ ਕਈ ਵਾਰ ਸਮਝਾਇਆ ਵੀ ਗਿਆ ਸੀ, ਪਰ ਇੰਨੀ ਵੱਡੀ ਲਾਪਰਵਾਹੀ ਨੂੰ ਮਾਫ਼ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਹ ਕੋਈ ਗਲਤੀ ਨਹੀਂ, ਸਗੋਂ ਇੱਕ ਅਪਰਾਧ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ ਅਤੇ ਜਾਂਚ ਵਿੱਚ ਡਾਕਟਰ ਦੀ ਲਾਪਰਵਾਹੀ ਸਾਬਤ ਹੋਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਹ ਕਾਰਵਾਈ ਸਿਰਫ਼ ਮੁਅੱਤਲੀ ਤੱਕ ਸੀਮਤ ਨਹੀਂ ਹੋਵੇਗੀ, ਸਗੋਂ ਹੋਰ ਜਾਂਚ ਤੋਂ ਬਾਅਦ ਡਾਕਟਰ ਦਾ ਲਾਇਸੈਂਸ ਰੱਦ ਕੀਤਾ ਜਾ ਸਕਦਾ ਹੈ ਅਤੇ ਕੇਸ ਵੀ ਦਰਜ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ  ਸਜ਼ਾ ਦਿੱਤੀ ਜਾਵੇਗੀ, ਤਾਂ ਜੋ ਭਵਿੱਖ ਵਿੱਚ ਕੋਈ ਵੀ ਡਾਕਟਰ ਅਜਿਹੀ ਲਾਪਰਵਾਹੀ ਨਾ ਕਰ ਸਕੇ । 
Read More :

Due to the negligence of the doctor at khanna civil hospital a newborn baby died


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now