ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਸਰਹਿੰਦ ਨਹਿਰ ਹਾਦਸੇ \'ਚ 11 ਲੋਕਾਂ ਦੀ ਜਾਨ ਬਚਾਉਣ ਵਾਲੇ 2 ਨੌਜਵਾਨਾਂ ਨੂੰ ਅਜ਼ਾਦੀ ਦਿਹਾੜੇ ‘ਤੇ ਕੀਤਾ ਜਾਵੇਗਾ ਸਨਮਾਨਤ

ਸਰਹਿੰਦ ਨਹਿਰ ਹਾਦਸੇ \'ਚ 11 ਲੋਕਾਂ ਦੀ ਜਾਨ ਬਚਾਉਣ ਵਾਲੇ 2 ਨੌਜਵਾਨਾਂ


ਸਰਹਿੰਦ , 26 ਜੁਲਾਈ 2025 , ( ਨਵਦੀਪ ਕੌਰ ਰਜ਼ਾਦਾ ) : ਸਰਹਿੰਦ ਨਹਿਰ ਹਾਦਸੇ ਵਿਚ 11 ਜ਼ਿੰਦਗੀਆਂ ਬਚਾਉਣ ਵਾਲੇ 2 ਨੌਜਵਾਨਾਂ ਕ੍ਰਿਸ਼ਨ ਕੁਮਾਰ ਪਾਸਵਾਨ ਤੇ ਜਸਕਰਨ ਸਿੰਘ ਨੂੰ ਲੋਈਆਂ ਦੇ ਕੇ ਸਨਮਾਨਤ ਕੀਤਾ। ਉਨ੍ਹਾਂ ਕਿਹਾ ਕਿ ਬਾਕੀ 15 ਅਗਸਤ ਨੂੰ ਤਿੰਨਾਂ ਨੂੰ 25000-25000 ਰੁਪਏ ਦੇ ਨਾਲ ਇੱਕ CM ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਬਹਾਦਰ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ ਤੇ ਭਰੋਸਾ ਦਿੱਤਾ ਹੈ ਕਿ ਇਨ੍ਹਾਂ ਨੂੰ ਕੋਈ ਨਾ ਕੋਈ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਨੇ ਇਸ ਹਾਦਸੇ ਵਿਚ ਆਪਣੀ ਜਾਨ ਦੀ ਬਾਜ਼ੀ ਲਾਉਣ ਵਾਲੀ ਬਠਿੰਡਾ ਪੀਸੀਆਰ ਟੀਮ ਨਾਲ ਮੁਲਾਕਾਤ ਕੀਤੀ ਸੀ ਤੇ ਐਲਾਨ ਕੀਤਾ ਸੀ ਕਿ ਇਸ ਟੀਮ ਦੇ ਮੁਲਾਜ਼ਮਾਂ ਨੂੰ ਰਾਜ ਪੱਧਰੀ ਅਜ਼ਾਦੀ ਸਮਾਰੋਹ ਦੌਰਾਨ ਮੁੱਖ ਮੰਤਰੀ ਰੱਖਯਕ ਪਦਕ ਨਾਲ ਸਨਮਾਨਤ ਕੀਤਾ ਜਾਵੇਗਾ। ਇਸ ਹਾਦਸੇ ਦੇ ਰੀਅਲ ਹੀਰੋਜ਼ ਵਿਚ ਦੋ ਨੌਜਵਾਨ ਬੀਤੇ ਦਿਨ ਸੀ.ਐੱਮ. ਮਾਨ ਨੂੰ ਨਹੀਂ ਮਿਲੇ ਸਨ, ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕ੍ਰਿਸ਼ਨ ਕੁਮਾਰ ਤੇ ਜਸਕਰਨ ਸਿੰਘ ਨੂੰ ਸਪੈਸ਼ਲ ਗੱਡੀ ਭੇਜ ਕੇ ਆਪਣੇ ਕੋਲ ਬੁਲਾਇਆ ਤੇ ਉਨ੍ਹਾਂ ਦੀ ਬੇਮਿਸਾਲ ਹਿੰਮਤ ਵੀ ਖੂਬ ਪ੍ਰਸ਼ੰਸਾ ਕੀਤੀ।
ਦੱਸ ਦੇਈਏ ਕਿ ਹਾਲ ਹੀ ਵਿਚ ਬਠਿੰਡਾ ਦੀ ਸਰਹਿੰਦ ਨਹਿਰ ਵਿਚ ਇਨ੍ਹਾਂ ਨੌਜਵਾਨਾਂ ਨੇ ਇੱਕ ਕਾਰ ਵਿਚ ਡੁੱਬਦੇ ਹੋਏ ਪਰਿਵਾਰ ਨੂੰ ਬਚਾਇਆ, ਜਿਨ੍ਹਾਂ ਵਿਚ ਬੱਚਿਆਂ ਸਣੇ 11 ਲੋਕ ਸ਼ਾਮਲ ਸਨ। ਇਨ੍ਹਾਂ ਵਿਚੋਂ ਕਈਆਂ ਨੂੰ ਤਾਂ ਤੈਰਣਾ ਵੀ ਨਹੀਂ ਆਉਂਦਾ ਸੀ ਪਰ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਉਨ੍ਹਾਂ ਨੇ ਨਹਿਰ ਵਿਚ ਛਾਲ ਮਾਰ ਦਿੱਤੀ ਤੇ 11 ਜਾਨਾਂ ਨੂੰ ਸੁਰੱਖਿਅਤ ਬਾਹਰ ਕੱਢਿਆ।
ਪੀਸੀਆਰ ਟੀਮ ਦੇ ਮੁਲਾਜ਼ਮ ਨੇ ਕਿਹਾ ਕਿ ਡੀਸੀ ਸਾਹਿਬ ਨੂੰ ਲਾਈਫ ਜੈਕੇਟਾਂ ਮੁਹੱਈਆ ਕਰਵਾਉਣ ਬਾਰੇ ਕਿਹਾ ਗਿਆ ਹੈ ਤਾਂਜੋ ਭਵਿੱਖ ਅਜਿਹਾ ਕੋਈ ਹਾਦਸਾ ਵਾਪਰੇ ਤਾਂ ਲੋਕਾਂ ਨੂੰ ਬਚਾਇਆ ਜਾ ਸਕੇ। ਨੌਜਵਾਨਾਂ ਨੇ ਕਿਹਾ ਕਿ ਨਹਿਰਾਂ ਦੇ ਸਾਈਡ ‘ਤੇ ਬੈਰੀਕੇਡ ਜਾਂ ਰੇਲਿੰਗ ਕਰਨੀ ਚਾਹੀਦੀ ਹੈ। ਇਸ ਨਾਲ ਆਉਣ ਜਾਣ ਵਾਲੇ ਲੋਕਾਂ ਨੂੰ ਤੰਗੀ ਨਾ ਆਵੇ 'ਤੇ ਹੀ ਕੋਈ ਅਜੇਹੀ ਘਟਨਾ ਨੂੰ ਮੁੜ ਅੰਜਾਮ ਮਿਲ ਸਕੇ।  
Read More :


On independence day two young men who saved 11 people in the sirhind canal incident will be honored


Popular Posts
Just Now