ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬੀਆਂ ਨੂੰ ਨੌਕਰੀ ਦੇਣ ਦੇ ਦਾਅਵੇ ’ਤੇ ਬੇਨਕਾਬ ਹੋਈ ਪੰਜਾਬ ਸਰਕਾਰ ,ਗੈਰ ਪੰਜਾਬੀਆਂ ਨੂੰ ਨੌਕਰੀ ਦੇਣ ਦੀ ਖੁੱਲ੍ਹੀ ਪੋਲ

The-punjab-government-has-been-e


ਪੰਜਾਬ , 26 ਜੁਲਾਈ 2025 , ( ਨਵਦੀਪ ਕੌਰ ਰਜ਼ਾਦਾ ) : ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ ਕਰ ਰਹੀ ਹੈ, ਉੱਥੇ ਹੀ ਇਹ ਦਾਅਵੇ ਉਸ ਸਮੇਂ ਬੇਨਕਾਬ ਸਾਬਿਤ ਹੋਏ ਜਦੋਂ ਗੈਰ ਪੰਜਾਬੀ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਅਤੇ ਪੰਜਾਬੀ ਨੌਜਵਾਨਾਂ ਨੂੰ ਅਣਗੌਲਿਆ ਗਿਆ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ’ਚ ਦਿੱਤੀਆਂ 5 ਨੌਕਰੀਆਂ ਵਿੱਚੋਂ 4 ਗੈਰ ਪੰਜਾਬੀ ਹਨ। 
ਮਿਲੀ ਜਾਣਕਾਰੀ ਮੁਤਾਬਿਕ ਡਾਇਰੈਕਟੋਰੇਟ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪੰਜਾਬ ’ਚ ਵੈਟਰਨੀ ਇੰਸਪੈਕਟਰ ਦੀ ਅਸਾਮੀ ਭਰੀਆਂ ਗਈਆਂ। ਵਿਭਾਗ ਵੱਲੋਂ ਇਸ ਸਬੰਧੀ 5 ਅਸਾਮੀਆਂ ਕੱਢੀਆਂ ਗਈਆਂ ਸੀ ਜਿਨ੍ਹਾਂ ਨੂੰ ਭਰ ਦਿੱਤਾ ਗਿਆ ਹੈ। ਪਰ ਇਸ ਦੌਰਾਨ ਸਰਕਾਰ ਵੱਲੋਂ ਪੰਜਾਬ ਦੇ ਸਿਰਫ ਇੱਕ ਨੌਜਵਾਨ ਨੂੰ ਨੌਕਰੀ ਦਿੱਤੀ ਗਈ ਹੈ ਜਦਕਿ ਬਾਕੀ ਸਾਰੇ ਨੌਜਵਾਨ ਗੈਰ ਸੂਬੇ ਦੇ ਨੌਜਵਾਨ ਹਨ। ਜੀ ਹਾਂ ਪੰਜਾਬ ਸਰਕਾਰ ਵੱਲੋਂ ਪੰਜਾਬ ਪਸ਼ੂ ਪਾਲਣ ਵਿਭਾਗ ’ਚ ਉੱਤਰਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਦੇ ਨੌਜਵਾਨਾਂ ਨੂੰ ਨੌਕਰੀ ਦਿੱਤੀ ਗਈ ਹੈ। ਜਦਕਿ ਪੰਜਾਬੀ ਨੌਜਵਾਨਾਂ ਨੂੰ ਅਣਗੌਲਿਆ ਗਿਆ ਹੈ। 
ਦੱਸ ਦਈਏ ਕਿ ਪਸ਼ੂ ਪਾਲਣ ਵਿਭਾਗ ’ਚ ਮੁਨੀਸ਼ ਕੁਮਾਰ ਜੋ ਕਿ ਸਿਰਸਾ ਦਾ ਰਹਿਣ ਵਾਲਾ ਹੈ ਦੀ ਪੋਸਟਿੰਗ ਹੁਸ਼ਿਆਰਪੁਰ ਚ ਕੀਤੀ ਗਈ ਹੈ। ਦੂਜੇ ਪਾਸੇ ਵਿਜੇਂਦਰ ਕੁਮਾਰ ਜੋ ਕਿ ਹਿਸਾਰ ਦਾ ਰਹਿਣ ਵਾਲਾ ਹੈ ਇਸਦੀ ਪੋਸਟਿਗ ਲੁਧਿਆਣਾ ’ਚ ਕੀਤੀ ਗਈ ਹੈ। ਵਿਕਾਸ ਭਾਦੂ ਜੋਕਿ ਰਾਜਸਥਾਨ ਦਾ ਰਹਿਣ ਵਾਲਾ ਹੈ ਇਸਦੀ ਪੋਸਟਿਗ ਸ਼ਹੀਦ ਭਗਤ ਸਿੰਘ ਨਗਰ ’ਚ ਕੀਤੀ ਗਈ ਹੈ। ਇਸ ਤੋਂ ਇਲਾਵਾ ਅਭਿਸ਼ੇਕ ਜੋ ਕਿ ਫਤਿਹਪੁਰ ਉੱਤਰਪ੍ਰਦੇਸ਼ ਦਾ ਰਹਿਣ ਵਾਲਾ ਹੈ ਦੀ ਪੋਸਟਿੰਗ ਜਲੰਧਰ ਵਿਖੇ ਕੀਤੀ ਗਈ। 
ਪਸ਼ੂ ਪਾਲਣ ਵਿਭਾਗ ’ਚ ਵਿਪਨ ਕੁਮਾਰ  ਜੋ ਕਿ ਪਿੰਡ ਕੱਲੂ ਤਹਿਸੀਲ ਤੇ ਜਿਲ੍ਹਾ ਫਾਜ਼ਿਲਕਾ ਦਾ ਰਹਿਣ ਵਾਲਾ ਹੈ ਦੀ ਪੋਸਟਿੰਗ  ਕਪੂਰਥਲਾ ’ਚ ਕੀਤੀ ਗਈ ਹੈ। ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਇਸੇ ਨੌਜਵਾਨ ਨੂੰ 5 ਸੀਟਾਂ ’ਚੋਂ ਇੱਕ ਸੀਟ ਲਈ ਚੁਣਿਆ ਗਿਆ ਹੈ। ਬਾਕੀਆਂ ਸੀਟਾਂ ਲਈ ਗੈਰ ਸੂਬੇ ਨੌਜਵਾਨਾਂ ਦੀ ਚੋਣ ਕੀਤੀ ਗਈ ਹੈ। 
Read More :  

The punjab government has been exposed on the claim of providing jobs to punjabis revealing the open truth of giving jobs to non punjabis


Popular Posts
Just Now