Big News - ਹੁਸੈਨੀਵਾਲਾ ਅਤੇ ਹਰੀਕੇ ਹੈੱਡ 'ਚ ਪਾਣੀ ਦੀ ਪੱਧਰ ਵਧਣ ਕਾਰਨ ਹੜ੍ਹਾਂ ਦਾ ਖ਼ਤਰਾ, ਪ੍ਰਸ਼ਾਸਨ ਚੌਕਸ
ਪੰਜਾਬ ਡੈਸਕ : ਮਾਨਸੂਨ ਦੌਰਾਨ ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਭਾਰੀ ਬਾਰਿਸ਼ ਦਾ ਪ੍ਰਭਾਵ ਪੰਜਾਬ ’ਚ ਵੀ ਵਧ ਰਿਹਾ ਹੈ। ਇਸ ਕਾਰਨ ਸਤਲੁਜ ਅਤੇ ਬਿਆਸ ਦਰਿਆਵਾਂ 'ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਫਿਰੋਜ਼ਪੁਰ ਜ਼ਿਲ੍ਹੇ ਦੇ ਹਰੀਕੇ ਹੈੱਡ ਅਤੇ ਹੁਸੈਨੀਵਾਲਾ ਬੈਰੀਅਰ ’ਚ ਪਾਣੀ ਦੀ ਮਾਤਰਾ ਵਧਣ ਨਾਲ ਹੜ੍ਹਾਂ ਦੇ ਹਾਲਾਤ ਬਣ ਸਕਦੇ ਹਨ।
ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਪਿੰਡ ਰੁਕਣੇ ਵਾਲਾ ਅਤੇ ਗੱਟਾ ਬਾਦਸ਼ਾਹ ਦਾ ਦੌਰਾ ਕਰਕੇ ਬੰਨ੍ਹਾਂ ਦੀ ਮਜ਼ਬੂਤੀ ਅਤੇ ਦਰਿਆਵਾਂ ਦੇ ਪਾਣੀ ਪੱਧਰ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਐਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਡੀ.ਸੀ. ਨੇ ਕਿਹਾ ਕਿ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਸਾਲ 2023 ਦੀ ਤਬਾਹੀ ਨੂੰ ਧਿਆਨ ਵਿੱਚ ਰੱਖਦਿਆਂ, ਪਹਿਲਾਂ ਹੀ ਚੌਕਸੀ ਵਧਾ ਦਿੱਤੀ ਗਈ ਹੈ। ਬੰਨ੍ਹਾਂ ਦੀ ਮਜ਼ਬੂਤੀ ਲਈ ਮਸ਼ੀਨਾਂ ਅਤੇ ਗੱਟਿਆਂ ਦੀ ਮਦਦ ਲੈ ਕੇ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ।ਪਿੰਡਾਂ ਦੇ ਦੌਰੇ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਸੁਣੀਆਂ ਅਤੇ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਫਲੱਡ ਕੰਟਰੋਲ ਰੂਮ ਬਣਾਏ ਜਾ ਚੁੱਕੇ ਹਨ। ਲਾਈਫ ਜੈਕਟਾਂ, ਕਿਸ਼ਤੀਆਂ, ਸਰਚ ਲਾਈਟਾਂ ਅਤੇ ਆਰਜੀ ਸ਼ੈਲਟਰਾਂ ਦੇ ਪੂਰੇ ਇੰਤਜ਼ਾਮ ਹੋ ਚੁੱਕੇ ਹਨ। ਮੌਸਮ ਵਿਭਾਗ ਵੱਲੋਂ ਹਲਾਤ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
Big News Risk Of Floods Due To Rising Water Levels In Hussainiwala And Harike Head