ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਵਿਧਾਇਕ ਰਮਨ ਅਰੋੜਾ ਇੱਕ ਹੋਰ ਮਾਮਲੇ ‘ਚ ਫਸਿਆ

Raman-Arora-Arrested-


Jalandhar

ਜਲੰਧਰ - ਆਪ ਵਿਧਾਇਕ ਰਮਨ ਅਰੋੜਾ ਨੂੰ ਜਲੰਧਰ ਦੀ ਰਾਮਾ ਮੰਡੀ ਪੁਲਸ ਇਕ ਨਵੇਂ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ। ਰਮਨ ਅਰੋੜਾ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ 3 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਰਮਨ ਅਰੋੜਾ 'ਭਰਿਸ਼ਟਾਚਾਰ ਦਾ ਦੋਸ਼ ਤਹਿਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਬੰਦ ਸੀ। ਰਮਨ ਅਰੋੜਾ ਨੂੰ 105 ਦਿਨਾਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੱਲ ਜ਼ਮਾਨਤ ਦੇ ਦਿੱਤੀ ਸੀ। ਅੱਜ ਅਮਨ ਅਰੋੜਾ ਨੂੰ ਅੱਜ ਦੁਪਹਿਰ ਨਾਭਾ ਜੇਲ੍ਹ ਤੋਂ ਰਿਹਾਅ ਕੀਤਾ ਜਾਣਾ ਸੀ। 


ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਜਲੰਧਰ ਸੈਂਟਰਲ ਤੋਂ 'ਆਪ' ਵਿਧਾਇਕ ਰਮਨ ਅਰੋੜਾ ਅਤੇ ਨਗਰ ਨਿਗਮ ਦੇ ਏ. ਟੀ. ਪੀ. ਸੁਖਦੇਵ ਵਸ਼ਿਸ਼ਟ ਨੂੰ ਹਾਈਕੋਰਟ ਨੇ ਬੀਤੇ ਦਿਨ ਜ਼ਮਾਨਤ ਦੇ ਦਿੱਤੀ ਸੀ ਤੇ ਹੁਣ ਇਹ ਦੋਵੇਂ ਜੇਲ੍ਹ ਵਿਚੋਂ ਬਾਹਰ ਆ ਸਕਦੇ ਹਨ ਲੇਕਿਨ ਅੱਜ ਤੜਕਸਾਰ ਵਿਧਾਇਕ ਰਮਨ ਅਰੋੜਾ ਨੂੰ ਐੱਸ. ਟੀ. ਐੱਫ਼ ਅਤੇ ਸੀ. ਆਈ. ਏ. ਸਟਾਫ਼ ਸਮੇਤ ਰਾਮਾ ਮੰਡੀ ਦੀ ਪੁਲਸ ਨੇ ਭਾਰਤੀ ਨਿਆਏ ਸੰਹਿਤਾ ਧਾਰਾ 351 ਆਈ. ਪੀ. ਸੀ. ਅਤੇ ਧਾਰਾ 308,(2), 308,(6) ਦੇ ਤਹਿਤ ਗ੍ਰਿਫ਼ਤਾਰ ਕਰਕੇ ਅੱਜ ਅਦਾਲਤ ਵਿੱਚ ਪੇਸ਼ ਕੀਤਾ। ਰਮਨ ਅਰੋੜਾ ਤੇ ਹੁਣ ਜਬਰਨ ਵਸੂਲੀ ਦੇ ਆਰੋਪ ਤਹਿਤ ਐਫ ਆਈ ਆਰ ਦਰਜ ਕੀਤੀ ਗਈ ਹੈ ਜਿਸ ਤੋ ਬਾਅਦ ਥਾਣਾ ਰਾਮਾ ਮੰਡੀ ਦੀ ਪੁਲਸ ਨੇ ਐੱਫ਼. ਆਈ. ਆਰ. ਨੰਬਰ 253 ਮਿਤੀ 23-8-2025 ਧਾਰਾ 351 ਆਈ. ਪੀ. ਸੀ. 308, (2) ਅਤੇ ਧਾਰਾ 308,(6) ਬੀ. ਐੱਨ. ਐੱਸ. ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰਕੇ ਮਾਨਯੋਗ ਜੇ ਐੱਮ. ਆਈ. ਸੀ. ਰਾਮ ਪਾਲ ਦੀ ਅਦਾਲਤ ਵਿੱਚ ਭਾਰੀ ਪੁਲਸ ਫੋਰਸ ਸਮੇਤ ਪੇਸ਼ ਕੀਤਾ ਗਿਆ, ਜਿੱਥੇ ਰਮਨ ਅਰੋੜਾ ਵਿਧਾਇਕ ਦੇ ਵਕੀਲ ਦਰਸ਼ਨ ਦਿਆਲ, ਮੁਖਤਿਆਰ ਮੁਹੰਮਦ ਅਦਾਲਤ ਵਿੱਚ ਪੇਸ਼ ਹੋਏ, ਜਿੱਥੇ ਪੁਲਸ ਨੇ ਹੋਰ ਪੁੱਛਗਿੱਛ ਲਈ 10 ਦਿਨ ਦ‍ਾ ਪੁਲਸ ਰਿਮਾਂਡ ਮੰਗਿਆ ਸੀ, ਜਿੱਥੇ ਅਦਾਲਤ ਨੇ ਬਚਾਓ ਪੱਖ ਦ‍ਾ ਪੱਖ ਸੁਣ ਕੇ 3 ਦਿਨ ਦਾ ਪੁਲਸ ਰਿਮਾਂਡ ਦੇ ਕੇ ਪੁਲਸ ਦੀ ਗ੍ਰਿਫ਼ਤ ਵਿੱਚ ਭੇਜਣ ਦ‍ਾ ਹੁਕਮ ਸੁਣਾਇਆ ਹੈ। ਹੁਣ ਵਿਧਾਇਕ ਰਮਨ ਅਰੋੜਾ ਨੂੰ 7 ਸਤੰਬਰ ਨੂੰ ਪੇਸ਼ ਕੀਤਾ ਜਾਵੇਗਾ।

Raman Arora Arrested


Popular Posts
Just Now