ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਜਲੰਧਰ ਬੱਸ ਅੱਡੇ ਦੇ ਫਲਾਈ ਓਵਰ ਤੇ ਭਿਆਨਕ ਹਾਦਸਾ

ਜਲੰਧਰ ਬੱਸ ਅੱਡੇ ਦੇ ਫਲਾਈ ਓਵਰ ਤੇ ਭਿਆਨਕ ਹਾਦਸਾ


Jalandhar

ਕਾਰ ਚਾਲਕ ਦੀ ਗਈ ਜਾਨ

ਜਲੰਧਰ/ਹਿਨਾ ਕਨੌਜੀਆਂ 

ਜਲੰਧਰ ਦੇ ਬੱਸ ਸਟੈਂਡ ਫਲਾਈਓਵਰ ’ਤੇ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਅ ਕੇ ਪਲਟ ਗਈ। ਇਸ ਹਾਦਸੇ ਵਿਚ ਕਾਰ ਚਲਾ ਰਹੇ ਲੈਬਾਰਟਰੀ ਮਾਲਕ ਉਮਰ 35 ਸਾਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਲੋਕਾ ਨੇ ਹਾਦਸੇ ਦੀ ਸੂਚਨਾ ਪੁਲਸ ਕੰਟਰੋਲ ਰੂਮ ਤੇ ਦਿੱਤੀ। ਜਿਸ ਤੋਂ ਬਾਅਦ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਮ੍ਰਿਤਕ ਨੌਜਵਾਨ ਦੀ ਪਛਾਣ ਅੰਮ੍ਰਿਤਪਾਲ ਪੁੱਤਰ ਬਲਬੀਰ ਚੰਦ ਵਾਸੀ ਚੌਗਿਟੀ ਵਜੋ ਕਰਨ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ। ਅੰਮ੍ਰਿਤਪਾਲ ਬਾਬੂ ਜਗਜੀਵਨ ਸਿੰਘ ਚੌਂਕ ’ਤੇ ਲੈਬਾਰਟਰੀ ਚਲਾਉਂਦਾ ਹੈ। ਬੀਤੀ ਰਾਤ ਉਹ ਲੈਬਾਰਟਰੀ ਬੰਦ ਕਰਕੇ ਘਰ ਵੱਲ ਜਾ ਰਿਹਾ ਸੀ। ਜਿਵੇਂ ਹੀ ਅੰਮ੍ਰਿਤਪਾਲ ਦੀ ਗੱਡੀ ਬੱਸ ਸਟੈਂਡ ਫਲਾਈਓਵਰ ’ਤੇ ਪਹੁੰਚੀ ਤਾਂ ਗੱਡੀ ਡਿਵਾਈਡਰ ਨਾਲ ਟਕਰਾਅ ਕੇ ਪਲਟ ਗਈ।ਅੱਖੀਂ ਵੇਖਣ ਵਾਲਿਆਂ ਦੀ ਮੰਨੀਏ ਤਾਂ ਗੱਡੀ ਦੀ ਸਪੀਡ ਕਾਫ਼ੀ ਤੇਜ਼ ਹੋਣ ਕਾਰਨ ਕਾਰ ਚਾਲਕ ਗੱਡੀ ’ਤੇ ਸੰਤੁਲਨ ਨਹੀਂ ਬਣਾ ਸਕਿਆ, ਜਿਸ ਕਾਰਨ ਇਹ ਦਰਦਨਾਕ ਹਾਦਸਾ ਹੋਇਆ।


Car Accident


Popular Posts
Just Now