ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026

CM ਮਾਨ ਨੇ Live ਹੋ ਕੇ ਕੇਂਦਰ ਨੂੰ ਲਿਆ ਲੰਮੇ ਹੱਥੀਂ, ਕਿਹਾ, "ਇਹਨਾਂ ਦਾ ਵੱਸ ਚੱਲੇ ਤਾਂ ਰਾਸ਼ਟਰੀ ਗਾਣ 'ਚੋਂ ਪੰਜਾਬ ਕੱਢ ਕੇ....

CM ਮਾਨ ਨੇ Live ਹੋ ਕੇ ਕੇਂਦਰ ਨੂੰ ਲਿਆ ਲੰਮੇ ਹੱਥੀਂ, ਕਿਹਾ, "ਇਹਨਾਂ


Punjab

CM ਮਾਨ ਨੇ Live ਹੋ ਕੇ ਕੇਂਦਰ ਨੂੰ ਲਿਆ ਲੰਮੇ ਹੱਥੀਂ, ਕਿਹਾ, "ਇਹਨਾਂ ਦਾ ਵੱਸ ਚੱਲੇ ਤਾਂ ਰਾਸ਼ਟਰੀ ਗਾਣ 'ਚੋਂ ਪੰਜਾਬ ਕੱਢ ਕੇ.....

ਚੰਡੀਗੜ੍ਹ, 15 ਸਤੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰ ਸਰਕਾਰ 'ਤੇ ਹੁਣ ਤੱਕ ਦਾ ਸਭ ਤੋਂ ਵੱਡਾ ਅਤੇ ਸਿੱਧਾ ਹਮਲਾ ਬੋਲਿਆ ਹੈ। ਇੱਕ ਲਾਈਵ ਸੰਬੋਧਨ ਵਿੱਚ, ਉਨ੍ਹਾਂ ਨੇ ਕੇਂਦਰ 'ਤੇ ਪੰਜਾਬ ਨਾਲ ਦੁਸ਼ਮਣੀ ਪਾਲਣ ਅਤੇ ਦੋਹਰੇ ਮਾਪਦੰਡਅਪਣਾਉਣ ਦਾ ਦੋਸ਼ ਲਾਉਂਦਿਆਂ ਇੱਥੋਂ ਤੱਕ ਕਹਿ ਦਿੱਤਾ ਕਿ ਜੇਕਰ ਕੇਂਦਰ ਦਾ ਵੱਸ ਚੱਲੇ ਤਾਂ ਉਹ ਰਾਸ਼ਟਰੀ ਗਾਣ ਵਿੱਚੋਂ 'ਪੰਜਾਬ' ਸ਼ਬਦ ਨੂੰ ਹੀ ਹਟਾ ਦੇਣ।

ਕ੍ਰਿਕਟ 'ਤੇ ਹਾਂ, ਗੁਰੂ ਘਰ 'ਤੇ ਨਾਂਹ - ਇਹ ਕਿਹੋ ਜਿਹਾ ਇਨਸਾਫ਼?

ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਸਿੱਖ ਜਥੇ ਨੂੰ ਨਨਕਾਣਾ ਸਾਹਿਬ ਜਾਣ ਤੋਂ ਰੋਕਣ ਅਤੇ ਉਸੇ ਸਮੇਂ ਪਾਕਿਸਤਾਨ ਨਾਲ ਕ੍ਰਿਕਟ ਮੈਚ (Cricket Match) ਕਰਵਾਉਣ ਦੇ ਮੁੱਦੇ 'ਤੇ ਕੇਂਦਰ ਨੂੰ ਘੇਰਿਆ।

ਸਿੱਧਾ ਸਵਾਲ: ਉਨ੍ਹਾਂ ਨੇ ਕੇਂਦਰੀ ਮੰਤਰੀ ਦੇ 'ਮਜਬੂਰੀ' ਵਾਲੇ ਬਿਆਨ 'ਤੇ ਤਨਜ਼ ਕੱਸਦਿਆਂ ਪੁੱਛਿਆ, "ਜੇ ਪਾਕਿਸਤਾਨ ਨਾਲ ਖੇਡਣਾ ਮਜਬੂਰੀ ਹੈ ਤਾਂ ਗੁਰੂ ਘਰ ਜਾਣਾ ਪਾਪ ਕਿਉਂ ਹੈ? ਜੇ ਹੱਥ ਨਹੀਂ ਮਿਲਾਉਣੇ ਤਾਂ ਖੇਡਣ ਹੀ ਕਿਉਂ ਗਏ?"

ਦੁਸ਼ਮਣੀ ਕਿਸ ਨਾਲ?: ਉਨ੍ਹਾਂ ਨੇ ਸਵਾਲ ਕੀਤਾ ਕਿ ਕੇਂਦਰ ਦੀ ਇਹ ਨੀਤੀ ਸਮਝ ਤੋਂ ਬਾਹਰ ਹੈ। "ਤੁਹਾਡੀ ਦੁਸ਼ਮਣੀ ਪਾਕਿਸਤਾਨ ਨਾਲ ਹੈ ਜਾਂ ਪੰਜਾਬ ਨਾਲ? ਕਿਉਂਕਿ ਮੈਚ ਦਾ ਫਾਇਦਾ ਪਾਕਿਸਤਾਨ ਨੂੰ ਹੋ ਰਿਹਾ ਹੈ, ਪਰ ਨੁਕਸਾਨ ਪੰਜਾਬ ਦੀਆਂ ਸੰਗਤਾਂ ਦਾ ਹੋ ਰਿਹਾ ਹੈ।"

ਪੰਜਾਬ ਨਾਲ ਵਿਤਕਰੇ ਦੇ ਗੰਭੀਰ ਦੋਸ਼

ਸੀਐਮ ਮਾਨ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਹਰ ਮੋਰਚੇ 'ਤੇ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ।

ਹੜ੍ਹਾਂ 'ਤੇ ਚੁੱਪੀ: ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹਾਂ ਦੀ ਮਾਰ ਝੱਲਦਾ ਰਿਹਾ, ਪਰ ਕੇਂਦਰ ਨੇ SDRF (ਸਟੇਟ ਡਿਜ਼ਾਸਟਰ ਰਿਸਪਾਂਸ ਫੰਡ) ਦਾ ਇੱਕ ਪੈਸਾ ਵੀ ਜਾਰੀ ਨਹੀਂ ਕੀਤਾ।

ਭਾਜਪਾ ਆਗੂਆਂ ਨੂੰ ਚੁਣੌਤੀ: ਉਨ੍ਹਾਂ ਨੇ ਭਾਜਪਾ ਆਗੂ ਸੁਨੀਲ ਜਾਖੜ ਅਤੇ ਰਵਨੀਤ ਬਿੱਟੂ ਨੂੰ ਚੁਣੌਤੀ ਦਿੱਤੀ ਕਿ ਉਹ ਹੁਣ ਪ੍ਰਧਾਨ ਮੰਤਰੀ ਮੋਦੀ ਤੋਂ ਪੁੱਛਣ ਕਿ ਪੰਜਾਬ ਨਾਲ ਇਹ ਸਲੂਕ ਕਿਉਂ ਕੀਤਾ ਜਾ ਰਿਹਾ ਹੈ।

"ਸਾਨੂੰ ਤਾਂ ਬਹੁਤ ਮਹਿੰਗੀ ਪੈ ਗਈ ਆਜ਼ਾਦੀ"

ਆਪਣੇ ਸੰਬੋਧਨ ਵਿੱਚ ਭਾਵੁਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਪੰਜਾਬ ਨੇ ਦਿੱਤੀਆਂ, ਪਰ ਅੱਜ ਪੰਜਾਬ ਨਾਲ ਗੁਲਾਮਾਂ ਤੋਂ ਵੀ ਭੈੜਾ ਵਿਵਹਾਰ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ, "ਜੇਕਰ ਇਨ੍ਹਾਂ ਲੋਕਾਂ ਦਾ ਵੱਸ ਚੱਲੇ ਤਾਂ ਇਹ ਰਾਸ਼ਟਰੀ ਗਾਣ 'ਚੋਂ ਪੰਜਾਬ ਦਾ ਨਾਮ ਕੱਢ ਕੇ ਉਸਦੀ ਥਾਂ 'ਤੇ ਯੂਪੀ ਪਾ ਦੇਣ। ਸਾਨੂੰ ਤਾਂ ਇਹ ਆਜ਼ਾਦੀ ਬਹੁਤ ਮਹਿੰਗੀ ਪੈ ਗਈ ਹੈ।" ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਚੇਤਾਵਨੀ ਦਿੱਤੀ ਕਿ ਉਹ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਨਾ ਖੇਡਣ।

CM Mann Took The Centre By Storm Live Saying If They Had The Power They Would Have Removed Punjab From The National Anthem


Popular Posts
Just Now