ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ

ਅਦਾਕਾਰਾ Neeru Bajwa ਨੇ ਇੱਕ ਵਾਰ ਫਿਰ ਜਿੱਤਿਆ ਦਿਲ, ਜਾਣੋ ਹੜ੍ਹ ਪੀੜਤਾਂ 'ਚੋਂ ਹੁਣ ਕਿਸ ਦੀ ਮਦਦ ਲਈ ਆਈ ਅੱਗੇ?

ਅਦਾਕਾਰਾ Neeru Bajwa  ਨੇ ਇੱਕ ਵਾਰ ਫਿਰ ਜਿੱਤਿਆ ਦਿਲ, ਜਾਣੋ ਹੜ੍ਹ ਪੀ


Punjab

ਅਦਾਕਾਰਾ Neeru Bajwa  ਨੇ ਇੱਕ ਵਾਰ ਫਿਰ ਜਿੱਤਿਆ ਦਿਲ, ਜਾਣੋ ਹੜ੍ਹ ਪੀੜਤਾਂ 'ਚੋਂ ਹੁਣ ਕਿਸ ਦੀ ਮਦਦ ਲਈ ਆਈ ਅੱਗੇ?

ਪ੍ਰਸਿੱਧ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਹੜ੍ਹਾਂ ਦੀ ਮਾਰ ਝੱਲ ਰਹੇ ਸਰਹੱਦੀ ਪਿੰਡਾਂ ਦੇ ਗ੍ਰੰਥੀ ਸਿੰਘਾਂ ਦੀ ਮਦਦ ਲਈ ਅੱਗੇ ਆਈ ਹੈ। ਉਨ੍ਹਾਂ ਨੇ Hambla Foundation ਪੰਜਾਬ ਰਾਹੀਂ, ਹੁਸੈਨੀਵਾਲਾ ਦੇ ਨੇੜਲੇ ਪਿੰਡਾਂ ਦੇ ਗੁਰੂਘਰਾਂ ਵਿੱਚ ਸੇਵਾ ਨਿਭਾ ਰਹੇ ਗ੍ਰੰਥੀ ਸਿੰਘਾਂ ਨੂੰ ਅਗਲੇ 6 ਮਹੀਨਿਆਂ ਲਈ 5-5 ਹਜ਼ਾਰ ਰੁਪਏ ਮਹੀਨਾ ਤਨਖਾਹ/ਸੇਵਾ ਭੇਟਾ ਦੇਣ ਦਾ ਐਲਾਨ ਕੀਤਾ ਹੈ।

ਮੁੰਬਈ ਤੋਂ ਪਹੁੰਚੇ ਨੁਮਾਇੰਦੇ ਨੇ ਦਿੱਤੀ ਜਾਣਕਾਰੀ

ਇਹ ਜਾਣਕਾਰੀ Hambla Foundation ਪੰਜਾਬ ਵੱਲੋਂ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਚਲਾਏ ਜਾ ਰਹੇ 'ਮੁੜ ਵਸੇਬਾ ਕੈਂਪ' (Mudh Vaseba Camp) ਵਿੱਚ ਮੁੰਬਈ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ Neeru Bajwa Entertainment ਦੇ ਸਹਿ-ਭਾਗੀ ਸੰਤੋਸ਼ ਸੁਭਾਸ਼ ਥਿੱਟੇ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਜਿੱਥੇ ਫਸਲਾਂ ਅਤੇ ਘਰਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉੱਥੇ ਹੀ ਗੁਰੂਘਰਾਂ ਦੇ ਗ੍ਰੰਥੀ ਸਿੰਘਾਂ ਦੀ ਆਰਥਿਕ ਹਾਲਤ ਵੀ ਬਹੁਤ ਖਰਾਬ ਹੋ ਗਈ ਹੈ। ਉਨ੍ਹਾਂ ਦੀ ਇਸੇ ਮੁਸ਼ਕਲ ਨੂੰ ਦੇਖਦਿਆਂ ਨੀਰੂ ਬਾਜਵਾ ਨੇ ਮਦਦ ਦਾ ਹੱਥ ਵਧਾਉਣ ਦਾ ਫੈਸਲਾ ਕੀਤਾ ਹੈ।

ਇਸ ਤੋਂ ਪਹਿਲਾਂ ਬੱਚਿਆਂ ਦੀ ਫੀਸ ਦਾ ਵੀ ਕੀਤਾ ਸੀ ਐਲਾਨ

Hambla Foundation ਪੰਜਾਬ ਦੇ ਡਾ. ਸੁਰਜੀਤ ਸਿੰਘ ਸਿੱਧੂ, ਗਾਮਾ ਸਿੱਧੂ ਅਤੇ ਜਗਦੀਪ ਵੜਿੰਗ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਨੀਰੂ ਬਾਜਵਾ ਵੱਲੋਂ ਮਦਦ ਦਾ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਨੀਰੂ ਬਾਜਵਾ ਨੇ ਇਸੇ ਫਾਊਂਡੇਸ਼ਨ ਰਾਹੀਂ ਇਨ੍ਹਾਂ ਸਰਹੱਦੀ ਪਿੰਡਾਂ ਦੇ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੀ ਪੂਰੀ ਬੋਰਡ ਪ੍ਰੀਖਿਆ ਫੀਸ ਭਰਨ ਦੀ ਜ਼ਿੰਮੇਵਾਰੀ ਚੁੱਕੀ ਸੀ।

Actress Neeru Bajwa Once Again Won Hearts Know Which Of The Flood Victims She Has Now Come Forward To Help


Popular Posts
Just Now