ਸਾਬਕਾ ਮੰਤਰੀ ਧਰਮਸੋਤ ਨੂੰ ਲੈ ਕੇ ਕੈਬਨਿਟ 'ਚ ਹੋਇਆ ਵੱਡਾ ਫੈਸਲਾ, ਵਧਣਗੀਆਂ ਮੁਸ਼ਕਲਾਂ!
Punjab
ਸਾਬਕਾ ਮੰਤਰੀ ਧਰਮਸੋਤ ਨੂੰ ਲੈ ਕੇ ਕੈਬਨਿਟ 'ਚ ਹੋਇਆ ਵੱਡਾ ਫੈਸਲਾ, ਵਧਣਗੀਆਂ ਮੁਸ਼ਕਲਾਂ!
ਚੰਡੀਗੜ੍ਹ, 24 ਸਤੰਬਰ 2025: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਅੱਜ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਕੈਬਨਿਟ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਕਾਨੂੰਨੀ ਕਾਰਵਾਈ (prosecution) ਸ਼ੁਰੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਸਾਬਕਾ ਮੰਤਰੀ ਦੀਆਂ ਮੁਸ਼ਕਲਾਂ ਵਧਣੀਆਂ ਤੈਅ ਹਨ।
ਵਿਜੀਲੈਂਸ ਜਾਂਚ ਤੋਂ ਬਾਅਦ ਰਾਜਪਾਲ ਨੂੰ ਭੇਜੀ ਸਿਫ਼ਾਰਸ਼
ਸਰਕਾਰੀ ਸੂਤਰਾਂ ਅਨੁਸਾਰ, ਵਿਜੀਲੈਂਸ ਬਿਊਰੋ ਨੇ ਜੂਨ 2022 ਵਿੱਚ ਧਰਮਸੋਤ ਵਿਰੁੱਧ ਇੱਕ ਐਫਆਈਆਰ (FIR) ਦਰਜ ਕੀਤੀ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਨੇ ਮੰਤਰੀ ਰਹਿੰਦਿਆਂ ਕਥਿਤ ਤੌਰ 'ਤੇ 1.67 ਕਰੋੜ ਰੁਪਏ ਦੀ ਰਿਸ਼ਵਤ ਲਈ ਸੀ। ਇਸੇ ਮਾਮਲੇ ਵਿੱਚ ਹੁਣ ਕੈਬਨਿਟ ਨੇ ਪੀਐਮਐਲਏ (PMLA) ਤਹਿਤ ਕੇਸ ਚਲਾਉਣ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਇਸ ਸਬੰਧੀ ਅੰਤਿਮ ਪ੍ਰਵਾਨਗੀ ਲਈ ਸਿਫ਼ਾਰਸ਼ ਪੰਜਾਬ ਦੇ ਰਾਜਪਾਲ ਨੂੰ ਭੇਜ ਦਿੱਤੀ ਗਈ ਹੈ।
Big Decision Taken In The Cabinet Regarding Former Minister Dharamsot Problems Will Increase