ਹੜ੍ਹਾਂ 'ਚ ਮਰੀਆਂ ਬੱਕਰੀਆਂ ਤੇ ਮੁਰਗੀਆਂ ਨੂੰ ਲੈ ਕੇ ਵਿਧਾਨ ਸਭਾ 'ਚ ਹੋਇਆ ਐਲਾਨ
Punjab
ਹੜ੍ਹਾਂ 'ਚ ਮਰੀਆਂ ਬੱਕਰੀਆਂ ਤੇ ਮੁਰਗੀਆਂ ਨੂੰ ਲੈ ਕੇ ਵਿਧਾਨ ਸਭਾ 'ਚ ਹੋਇਆ ਐਲਾਨ
ਚੰਡੀਗੜ੍ਹ, 29 ਸਤੰਬਰ, 2025: ਪੰਜਾਬ ਸਰਕਾਰ ਨੇ ਹੜ੍ਹ ਪੀੜਤ ਪਸ਼ੂ ਪਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਹੁਣ ਪਸ਼ੂਆਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਹੈ। ਵਿਧਾਨ ਸਭਾ ਵਿੱਚ ਬੋਲਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਹੜ੍ਹਾਂ ਵਿੱਚ ਮਰੀ ਹਰ ਬੱਕਰੀ ਪਿੱਛੇ 4,000 ਰੁਪਏ ਅਤੇ ਹਰ ਮੁਰਗੀ ਪਿੱਛੇ 100 ਰੁਪਏ ਦਾ ਮੁਆਵਜ਼ਾ ਦੇਵੇਗੀ।
ਇਸ ਐਲਾਨ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀ ਧਿਰਾਂ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ, "ਅਸੀਂ ਆਪਣੇ ਕੀਤੇ ਵਾਅਦੇ ਪੂਰੇ ਕਰ ਰਹੇ ਹਾਂ, ਪਰ ਵਿਰੋਧੀਆਂ ਕੋਲ ਸਿਵਾਏ ਸਿਆਸਤ ਕਰਨ ਦੇ ਹੋਰ ਕੋਈ ਮੁੱਦਾ ਨਹੀਂ ਹੈ।" ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 'ਆਪ' ਸਰਕਾਰ ਪੀੜਤਾਂ ਦੇ ਹਰ ਨੁਕਸਾਨ ਦੀ ਭਰਪਾਈ ਕਰਨ ਲਈ ਵਚਨਬੱਧ ਹੈ, ਭਾਵੇਂ ਉਹ ਪਸ਼ੂਆਂ ਦਾ ਨੁਕਸਾਨ ਹੀ ਕਿਉਂ ਨਾ ਹੋਵੇ।
Announcement Made In The Vidhan Sabha Regarding The Goats And Chickens That Died In The Floods