ਰਾਜਵੀਰ ਜਵੰਦਾ ਦੇ ਦੇਹਾਂਤ 'ਤੇ CM ਮਾਨ ਹੋਏ ਭਾਵੁਕ, ਕਿਹਾ- ਪੰਜਾਬੀ ਸੰਗੀਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ
Punjab
ਰਾਜਵੀਰ ਜਵੰਦਾ ਦੇ ਦੇਹਾਂਤ 'ਤੇ CM ਮਾਨ ਹੋਏ ਭਾਵੁਕ, ਕਿਹਾ- ਪੰਜਾਬੀ ਸੰਗੀਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ
ਚੰਡੀਗੜ੍ਹ, 8 ਅਕਤੂਬਰ, 2025: ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ਦੀ ਖ਼ਬਰ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਹਿਰੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। 35 ਸਾਲਾ ਗਾਇਕ ਦੀ ਮੌਤ 'ਤੇ ਸੋਗ ਪ੍ਰਗਟ ਕਰਦਿਆਂ, CM ਮਾਨ ਨੇ ਕਿਹਾ ਕਿ ਪੰਜਾਬ ਨੇ ਇੱਕ ਅਨਮੋਲ ਹੀਰਾ ਗੁਆ ਦਿੱਤਾ ਹੈ.
CM ਮਾਨ ਨੇ ਟਵੀਟ ਕਰਕੇ ਦਿੱਤੀ ਸ਼ਰਧਾਂਜਲੀ
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' (ਪਹਿਲਾਂ ਟਵਿੱਟਰ) 'ਤੇ ਇੱਕ ਭਾਵੁਕ ਪੋਸਟ ਵਿੱਚ ਲਿਖਿਆ:
"ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਭਿਆਨਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਹੋਈ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਪੰਜਾਬੀ ਸੰਗੀਤ ਜਗਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ।"
ਉਨ੍ਹਾਂ ਅੱਗੇ ਕਿਹਾ, "ਛੋਟੀ ਉਮਰ ਵਿੱਚ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਰਾਜਵੀਰ ਜਵੰਦਾ ਦੀ ਆਵਾਜ਼ ਹਮੇਸ਼ਾ ਗੂੰਜਦੀ ਰਹੇਗੀ।" ਉਨ੍ਹਾਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ.
ਕੱਲ੍ਹ ਹੋਵੇਗਾ ਅੰਤਿਮ ਸਸਕਾਰ
ਰਾਜਵੀਰ ਜਵੰਦਾ ਦਾ ਅੰਤਿਮ ਸਸਕਾਰ ਭਲਕੇ, 9 ਅਕਤੂਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਪੋਨਾ (ਜਗਰਾਉਂ) ਵਿਖੇ ਕੀਤਾ ਜਾਵੇਗਾ।
ਕਿਵੇਂ ਹੋਈ ਮੌਤ?
ਫੋਰਟਿਸ ਹਸਪਤਾਲ, ਮੋਹਾਲੀ ਨੇ ਪੁਸ਼ਟੀ ਕੀਤੀ ਹੈ ਕਿ ਰਾਜਵੀਰ ਜਵੰਦਾ ਦੀ ਮੌਤ ਅੱਜ ਸਵੇਰੇ 10:55 ਵਜੇ ਮਲਟੀਪਲ ਆਰਗਨ ਫੇਲੀਅਰ (Multiple Organ Failure) ਕਾਰਨ ਹੋਈ। 27 ਸਤੰਬਰ ਨੂੰ ਹੋਏ ਹਾਦਸੇ ਵਿੱਚ ਉਨ੍ਹਾਂ ਦੇ ਦਿਮਾਗ ਅਤੇ ਰੀੜ੍ਹ ਦੀ ਹੱਡੀ ਨੂੰ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਤੋਂ ਬਾਅਦ ਉਹ ਪਿਛਲੇ 12 ਦਿਨਾਂ ਤੋਂ ਵੈਂਟੀਲੇਟਰ 'ਤੇ ਸਨ.
CM Mann Gets Emotional On Rajveer Jawanda s Demise Says Punjabi Music Star Has Disappeared Forever