ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਤਰਨਤਾਰਨ ਦਾ 'ਤਾਜ' ਕਿਸ ਦੇ ਸਿਰ? ਜ਼ਿਮਨੀ ਚੋਣ ਲਈ ਅੱਜ ਤੋਂ ਨਾਮਜ਼ਦਗੀਆਂ ਸ਼ੁਰੂ

ਤਰਨਤਾਰਨ ਦਾ 'ਤਾਜ' ਕਿਸ ਦੇ ਸਿਰ? ਜ਼ਿਮਨੀ ਚੋਣ ਲਈ ਅੱਜ ਤੋਂ ਨਾਮਜ਼ਦਗੀਆ


Punjab

ਤਰਨਤਾਰਨ ਦਾ 'ਤਾਜ' ਕਿਸ ਦੇ ਸਿਰ? ਜ਼ਿਮਨੀ ਚੋਣ ਲਈ ਅੱਜ ਤੋਂ ਨਾਮਜ਼ਦਗੀਆਂ ਸ਼ੁਰੂ

ਚੰਡੀਗੜ੍ਹ, 13 ਅਕਤੂਬਰ, 2025: ਪੰਜਾਬ ਦੀ ਹੌਟ ਸੀਟ ਬਣੀ ਤਰਨਤਾਰਨ ਵਿਧਾਨ ਸਭਾ ਸੀਟ 'ਤੇ ਜ਼ਿਮਨੀ ਚੋਣ ਲਈ ਸਿਆਸੀ ਅਖਾੜਾ ਭਖ ਗਿਆ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਤਹਿਤ ਅੱਜ (13 ਅਕਤੂਬਰ) ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜਿਸ ਨਾਲ ਸਿਆਸੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ.

ਜ਼ਿਮਨੀ ਚੋਣ ਦਾ ਪੂਰਾ ਪ੍ਰੋਗਰਾਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਹੇਠ ਲਿਖੇ ਅਨੁਸਾਰ ਹੋਵੇਗੀ:

  • ਨਾਮਜ਼ਦਗੀ ਸ਼ੁਰੂ: 13 ਅਕਤੂਬਰ, 2025 (ਸੋਮਵਾਰ)

  • ਨਾਮਜ਼ਦਗੀ ਦੀ ਆਖਰੀ ਮਿਤੀ: 21 ਅਕਤੂਬਰ, 2025 (ਮੰਗਲਵਾਰ)

  • ਪੱਤਰਾਂ ਦੀ ਜਾਂਚ: 22 ਅਕਤੂਬਰ, 2025 (ਬੁੱਧਵਾਰ)

  • ਨਾਮ ਵਾਪਸ ਲੈਣ ਦੀ ਆਖਰੀ ਮਿਤੀ: 24 ਅਕਤੂਬਰ, 2025 (ਸ਼ੁੱਕਰਵਾਰ)

  • ਵੋਟਿੰਗ: 11 ਨਵੰਬਰ, 2025 (ਮੰਗਲਵਾਰ)

  • ਵੋਟਾਂ ਦੀ ਗਿਣਤੀ: 14 ਨਵੰਬਰ, 2025 (ਸ਼ੁੱਕਰਵਾਰ)

ਨਾਮਜ਼ਦਗੀ ਭਰਨ ਲਈ ਜ਼ਰੂਰੀ ਨਿਰਦੇਸ਼

  • ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਜਮ੍ਹਾਂ ਕਰਵਾ ਸਕਦੇ ਹਨ.

  • 19 ਅਕਤੂਬਰ (ਐਤਵਾਰ) ਅਤੇ 20 ਅਕਤੂਬਰ (ਸੋਮਵਾਰ, ਦੀਵਾਲੀ) ਨੂੰ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾਣਗੇ।

  • ਹਾਲਾਂਕਿ, 18 ਅਕਤੂਬਰ (ਸ਼ਨੀਵਾਰ) ਨੂੰ ਦਫ਼ਤਰ ਖੁੱਲ੍ਹੇ ਰਹਿਣਗੇ ਅਤੇ ਨਾਮਜ਼ਦਗੀਆਂ ਸਵੀਕਾਰ ਕੀਤੀਆਂ ਜਾਣਗੀਆਂ।

ਮੁੱਖ ਚੋਣ ਅਧਿਕਾਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ 6 ਅਕਤੂਬਰ ਤੋਂ ਤਰਨਤਾਰਨ ਜ਼ਿਲ੍ਹੇ ਵਿੱਚ ਲਾਗੂ ਹੋਇਆ ਆਦਰਸ਼ ਚੋਣ ਜ਼ਾਬਤਾ, ਚੋਣ ਪ੍ਰਕਿਰਿਆ ਦੇ ਅੰਤ ਤੱਕ (16 ਨਵੰਬਰ, 2025) ਲਾਗੂ ਰਹੇਗਾ।

Who Will Be Crowned In Tarn Taran Nominations For The By election Begin Today


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now