ਪੰਜਾਬ ਸਰਕਾਰ ਵੱਲੋਂ ਕਰਜ਼ ਮਾਫੀ ਦਾ ਐਲਾਨ, 20 ਅਗਸਤ ਨੂੰ ਜਾਰੀ ਹੋਣਗੇ ਚੈੱਕ
July 14, 2021 / punjab
Lptv /
Chandigarh
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨੀ ਭਾਈਚਾਰੇ ਲਈ ਖੇਤੀ ਕਰਜ਼ਾ ਮੁਆਫ਼ੀ ਸਕੀਮ ਤਹਿਤ 590 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਇਹ ਚੈੱਕ 20 ਅਗਸਤ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਜਾਰੀ ਕੀਤੇ ਜਾਣਗੇ। ਇਸ ਨਾਲ ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੇ ਇੱਕ ਹੋਰ ਪ੍ਰਮੁੱਖ ਵਾਅਦੇ ਨੂੰ ਪੂਰਾ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ। ਮੰਗਲਵਾਰ ਨੂੰ ਹੋਈ ਉਚ-ਪੱਧਰੀ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਚੈੱਕ ਜਾਰੀ ਕੀਤੇ ਜਾਣਗੇ।
@Capt_Amarinder Singh has announced a waiver of ₹590 Crores worth of loans under the farm debt waiver scheme for 2.85 Lakh labourers and the landless farmers. The cheques would be issued at a state-level function on August 20.