Punjab Weather - ਜਾਣੋ ਪੰਜਾਬ 'ਚ ਅਗਲੇ ਕੁਝ ਦਿਨ ਕਿਵੇਂ ਦਾ ਰਹੇਗਾ ਮੌਸਮ
Punjab
Punjab Weather : ਜਾਣੋ ਪੰਜਾਬ 'ਚ ਅਗਲੇ ਕੁਝ ਦਿਨ ਕਿਵੇਂ ਦਾ ਰਹੇਗਾ ਮੌਸਮ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 24 ਅਕਤੂਬਰ, 2025 : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੰਜਾਬ ਚ ਲੋਕਾਂ ਨੂੰ ਹਾਲੇ \ ਨਾ ਤਾਂ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪਵੇਗਾ ਅਤੇ ਨਾ ਹੀ ਪ੍ਰਦੂਸ਼ਣ ਦੀ ਮਾਰ ਤੋਂ ਕੋਈ ਸਥਾਈ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗਅਨੁਸਾਰ, ਸੂਬੇ ਵਿੱਚ ਮੌਸਮ ਸਥਿਰ ਬਣਿਆ ਹੋਇਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਨਹੀਂ ਹੈ। ਇਸਦੇ ਨਾਲ ਹੀ ਦੱਸ ਦਈਏ ਕਿ ਮੀਂਹ ਨੂੰ ਲੈ ਕੇ ਕੋਈ ਭਵਿੱਖਬਾਣੀ ਨਹੀਂ ਹੈ।
ਕਿਵੇਂ ਦਾ ਰਹੇਗਾ ਮੌਸਮ?
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਾਰੇ ਪ੍ਰਮੁੱਖ ਸ਼ਹਿਰਾਂ ਵਿੱਚ ਮੌਸਮ ਸਾਫ਼ ਅਤੇ ਧੁੱਪ ਵਾਲਾ (clear and sunny) ਰਹਿਣ ਦੀ ਉਮੀਦ ਹੈ।
ਵਧੇ ਪਰਾਲੀ ਸਾੜਨ ਦੇ ਮਾਮਲੇ
ਇਸ ਦੌਰਾਨ, ਸੂਬੇ ਵਿੱਚ ਪਰਾਲੀ ਸਾੜਨ (stubble burning) ਦੇ ਮਾਮਲੇ ਲਗਾਤਾਰ ਵਧ ਰਹੇ ਹਨ, ਜੋ ਆਉਣ ਵਾਲੇ ਦਿਨਾਂ ਵਿੱਚ ਹਵਾ ਨੂੰ ਫਿਰ ਤੋਂ ਖਰਾਬ ਕਰ ਸਕਦੇ ਹਨ।
1. ਵੀਰਵਾਰ ਨੂੰ ਪਰਾਲੀ ਸਾੜਨ ਦੇ 28 ਨਵੇਂ ਮਾਮਲੇ ਸਾਹਮਣੇ ਆਏ।
2. 15 ਸਤੰਬਰ ਤੋਂ ਹੁਣ ਤੱਕ, ਕੁੱਲ ਮਾਮਲਿਆਂ ਦੀ ਗਿਣਤੀ 512 ਹੋ ਗਈ ਹੈ।
3. ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਤਰਨ ਤਾਰਨ (Tarn Taran) ਜ਼ਿਲ੍ਹਾ ਸਭ ਤੋਂ ਅੱਗੇ ਹੈ।
Punjab Weather Know What The Weather Will Be Like In Punjab For The Next Few Days