ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

CM ਭਗਵੰਤ ਮਾਨ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ, ਸ੍ਰੀ ਅਨੰਦਪੁਰ ਸਾਹਿਬ ‘ਚ 350ਵੇਂ ਸ਼ਹੀਦੀ ਸਮਾਗਮ ਲਈ ਦਿੱਤਾ ਸੱਦਾ

CM ਭਗਵੰਤ ਮਾਨ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ, ਸ੍ਰੀ ਅਨ


Punjab

CM ਭਗਵੰਤ ਮਾਨ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ, ਸ੍ਰੀ ਅਨੰਦਪੁਰ ਸਾਹਿਬ ‘ਚ 350ਵੇਂ ਸ਼ਹੀਦੀ ਸਮਾਗਮ ਲਈ ਦਿੱਤਾ ਸੱਦਾ

ਨਵੀਂ ਦਿੱਲੀ/ਚੰਡੀਗੜ੍ਹ, 27 ਅਕਤੂਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿੱਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਹ ਮੀਟਿੰਗ ਦੁਪਹਿਰ 12 ਵਜੇ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਹੋਈ, ਜਿਸ ਦੌਰਾਨ CM ਮਾਨ ਨੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਧਿਕਾਰਕ ਸੱਦਾ ਪੱਤਰ ਸੌਂਪਿਆ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਸਮਾਰੋਹ ਸਿਰਫ਼ ਸਿੱਖ ਪੰਥ ਲਈ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਗੌਰਵ ਦਾ ਮੌਕਾ ਹੋਵੇਗਾ, ਕਿਉਂਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੇ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਅਮਰ ਉਦਾਹਰਨ ਸਥਾਪਿਤ ਕੀਤੀ।

ਸ੍ਰੀ ਅਨੰਦਪੁਰ ਸਾਹਿਬ ‘ਚ 18 ਤੋਂ 25 ਨਵੰਬਰ ਤੱਕ ਵਿਸ਼ਾਲ ਸਮਾਰੋਹ

ਮੁਲਾਕਾਤ ਤੋਂ ਬਾਅਦ CM ਮਾਨ ਨੇ ਦੱਸਿਆ ਕਿ ਇਹ ਸ਼ਹੀਦੀ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਮਨਾਏ ਜਾਣਗੇ। ਮੁੱਖ ਪ੍ਰੋਗਰਾਮ 18 ਨਵੰਬਰ ਤੋਂ 25 ਨਵੰਬਰ 2025 ਤੱਕ ਚੱਲਣਗੇ, ਜਦਕਿ ਹੋਰ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮ ਪੂਰੇ ਮਹੀਨੇ ਜਾਰੀ ਰਹਿਣਗੇ। ਸਮਾਰੋਹ ਦੌਰਾਨ ਗੁਰੂ ਸਾਹਿਬ ਦੀ ਸ਼ਹੀਦ-ਜੀਵਨ ਗਾਥਾ, ਕਾਵਿ ਦਰਬਾਰ, ਗੁਰਮੱਤ ਸਮਾਗਮ ਅਤੇ ਕਲਾ ਪ੍ਰਦਰਸ਼ਨ ਵਰਗੇ ਵਿਸ਼ੇਸ਼ ਇਵੈਂਟ ਵੀ ਸ਼ਾਮਲ ਰਹਿਣਗੇ।

“ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ – ਮਨੁੱਖਤਾ ਲਈ ਪ੍ਰੇਰਣਾ”

CM ਭਗਵੰਤ ਮਾਨ ਨੇ ਕਿਹਾ, “ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੁਨਿਆ ਨੂੰ ਇਹ ਸੰਦੇਸ਼ ਦਿੰਦੀ ਹੈ ਕਿ ਸੱਚ ਅਤੇ ਧਰਮ ਦੀ ਰੱਖਿਆ ਲਈ ਕੁਰਬਾਨੀ ਕਿੰਨੀ ਪਵਿੱਤਰ ਹੁੰਦੀ ਹੈ। ਪੰਜਾਬ ਸਰਕਾਰ ਇਸ ਸਮਾਰੋਹ ਨੂੰ ਇਤਿਹਾਸਕ ਪੱਧਰ ‘ਤੇ ਮਨਾਉਣ ਲਈ ਪੁਰੀ ਤਿਆਰੀ ਕਰ ਰਹੀ ਹੈ।”


CM 350


Popular Posts
Just Now