ਪੰਜਾਬ ਦੀ ਯੂਨੀਵਰਸਿਟੀ ’ਚ ‘ਐਂਟੀ ਪੰਜਾਬ’ ਸਿਲੇਬਸ? VIDEO ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਹੋਈ ਨਤਮਸਤਕ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿ


Sultanpur Lodhi

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਹੋਈ ਨਤਮਸਤਕ

ਸੁਲਤਾਨਪੁਰ ਲੋਧੀ, 6 November 2025 : ਮਨੁੱਖਤਾ ਦੇ ਰਹਿਬਰ, ਜਗਤ ਗੁਰੂ, ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਨਤਮਸਤਕ ਹੋਈਆਂ। ਅੰਮ੍ਰਿਤ ਵੇਲੇ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜੀਆਂ ਅਤੇ ਇਸ਼ਨਾਨ ਕਰਨ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਸੰਗਤਾਂ ਨੇ ਕੀਰਤਨ ਸਰਵਣ ਕੀਤਾ ਅਤੇ ਬੇਰੀ ਸਾਹਿਬ ਤੇ ਭੋਰਾ ਸਾਹਿਬ ਦੇ ਦਰਸ਼ਨ ਵੀ ਕੀਤੇ।  ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਪੰਥ ਪ੍ਰਸਿੱਧ ਉੱਚ ਕੋਟੀ ਦੇ ਰਾਗੀਆਂ, ਢਾਡੀਆਂ ਤੇ ਕਵੀਸ਼ਰੀਆਂ ਨੇ ਆਪਣੀ ਹਾਜ਼ਰੀ ਲਗਵਾਈ। 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈਅਵਤਾਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਸੰਗਤਾਂ ਦੇ ਠਹਿਰਨ ਅਤੇ ਲੰਗਰ ਦੀ ਪੂਰੀ ਵਿਵਸਥਾ ਕੀਤੀ ਗਈ ਸੀ। ਇਸ ਤੋਂ ਇਲਾਵਾ ਨਗਰ ਵਿੱਚ ਵੱਖ-ਵੱਖ ਥਾਵਾਂ ਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਕਈ ਤਰਾਂ ਦੇ ਲੰਗਰ ਵਰਤਾਏ ਜਾ ਰਹੇ ਸਨ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਵਿੱਚ ਸੰਤਾਂ, ਮਹਾਂਪੁਰਸ਼ਾਂ,ਕਥਾਵਾਚਕਾਂ ਅਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਕਥਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। 

ਭਾਈ ਹਰਪ੍ਰੀਤ ਸਿੰਘ ਘੜਕਾ, ਬੀਬੀ ਜਸਵੀਰ ਕੌਰ ,ਭਾਈ ਕੰਵਲਜੀਤ ਸਿੰਘ, ਭਾਈ ਦਿਆਲ ਸਿੰਘ ਭਾਈ ਕੁਲਬੀਰ ਸਿੰਘ ,ਭਾਈ ਗੁਰਦਿਆਲ ਸਿੰਘ, ਭਾਈ ਸਰਬਜੀਤ ਸਿੰਘ, ਜਰਨੈਲ ਸਿੰਘ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਣਗਾਣ ਕੀਤਾ ਗਿਆ। ਸਮਾਗਮ ਦੌਰਾਨ ਸਟੇਜ ਸੰਚਾਲਕ ਭਾਈ ਹਰਜੀਤ ਸਿੰਘ ਪ੍ਰਚਾਰਕ, ਭਾਈ ਪਰਮਜੀਤ ਸਿੰਘ ਪ੍ਰਚਾਰਕ ਵੱਲੋਂ ਕੀਤਾ ਗਿਆ।ਇਸ ਮੌਕੇ ਭਾਈ ਹਰਜੀਤ ਸਿੰਘ ਪ੍ਰਚਾਰਕ ਅਤੇ ਕਥਾਵਾਚਕ ਭਾਈ ਕਰਨਜੀਤ ਸਿੰਘ ਆਹਲੀ ਨੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

ਸਮਾਗਮ ਦੌਰਾਨ ਸੰਤ ਮਹਾਂਪੁਰਸ਼ ਤੇ ਹੋਰ ਵੱਖ ਵੱਖ ਸ਼ਖਸ਼ੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਸਮਾਗਮ ਮੌਕੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ, ਸੰਤ ਬਾਬਾ ਹਰਜੀਤ ਸਿੰਘ ਗੁਰਦੁਆਰਾ ਦਮਦਮਾ ਸਾਹਿਬ ਠੱਟਾ, ਐਸਜੀਪੀਸੀ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ,ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਅਵਤਾਰ ਸਿੰਘ , ਭਾਈ ਸਤਨਾਮ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸਾਬਕਾ ਸਕੱਤਰ ਐਸਜੀਪੀਸੀ ਮਹਿੰਦਰ ਸਿੰਘ ਆਹਲੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਾਬਕਾ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ, ਐਡੀਸ਼ਨਲ ਮੈਨੇਜਰ ਭਾਈ ਚੰਚਲ ਸਿੰਘ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ ਮੀਤ ਮੈਨੇਜਰ, ਵਿਧਾਇਕ ਰਾਣਾ ਗੁਰਜੀਤ ਸਿੰਘ ਕਪੂਰਥਲਾ, ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ, ਵਿਧਾਇਕ ਲਾਡੀ ਸ਼ੇਰੋਵਾਲੀਆ ਸ਼ਾਹਕੋਟ, ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ ,ਦਰਬਾਰਾ ਸਿੰਘ ਵਿਰਦੀ, ਸਤਨਾਮ ਸਿੰਘ ਰਾਮੇ, ਅਰੁਣਦੀਪ ਸਿੰਘ ਸੈਦਪੁਰ ,ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਜਥੇਦਾਰ ਪਰਮਿੰਦਰ ਸਿੰਘ ਖਾਲਸਾ, ਦਿਲਬਾਗ ਸਿੰਘ ਗਿੱਲ ਐਮਡੀ, ਨੰਬਰਦਾਰ ਸਤਨਾਮ ਸਿੰਘ ਗਿੱਲ, ਭਾਈ ਹਰਜਿੰਦਰ ਸਿੰਘ ਐਡੀਸ਼ਨਲ ਹੈਡ ਗ੍ਰੰਥੀ,ਜਰਨੈਲ ਸਿੰਘ ਅਕਾਊਂਟੈਂਟ, ਸੁਖਵਿੰਦਰ ਸਿੰਘ ਕੈਸ਼ੀਅਰ, ਰਣਜੀਤ ਸਿੰਘ ਠੱਟਾ, ਸੁਖਜਿੰਦਰ ਸਿੰਘ ਭਗਤਪੁਰ, ਗੁਰਪ੍ਰੀਤ ਸਿੰਘ ਫੱਤੂਢੀਂਗਾ, ਜਸਵਿੰਦਰ ਸਿੰਘ ਖਜਾਨਚੀ, ਪਵਨਦੀਪ ਸਿੰਘ ਰੀਕਾਰਡ ਕੀਪਰ , ਹਰਪ੍ਰੀਤ ਸਿੰਘ ਸਹਾਇਕ ਰੀਕਾਰਡ ਕੀਪਰ , ਸਰਵਨ ਸਿੰਘ ਚੱਕਾਂ, ਦਿਲਬਾਗ ਸਿੰਘ , ਅੰਗਰੇਜ਼ ਸਿੰਘ ਲੰਗਰ ਇਨਚਾਰਜ ਆਦਿ ਵੀ ਹਾਜਰ ਸਨ।


Lakhs Of Devotees Pay Homage At Gurdwara Sri Ber Sahib On The Occasion Of Guru Nanak Dev Ji s Birth Anniversary


Popular Posts
Just Now