ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਉਣ ਤੇ ਲੱਗੀ ਮੋਹਰ, ਜਲਦ ਹੋ ਸਕਦਾ ਵੱਡਾ ਐਲਾਨ....

ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਉਣ ਤੇ ਲੱਗੀ ਮੋਹਰ, ਜਲਦ ਹੋ ਸਕਦਾ


LPTV / Chandigarh

ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਲਈ ਨਵਜੋਤ ਸਿੱਧੂ ਦਾ ਨਾਂ ਲਗਭਗ ਫਾਈਨਲ ਕਰ ਲਿਆ ਹੈ। ਹਾਲਾਂਕਿ ਅਜੇ ਇਸ ਨੂੰ ਲੈ ਕੇ ਅਧਿਕਾਰਤ ਐਲਾਨ ਤਾਂ ਨਹੀਂ ਹੋਇਆ ਹੈ ਪਰ ਸਿੱਧੂ ਕੈਂਪ ਨੇ ਆਪਣੇ ਨੇੜਲੇ ਲੋਕਾਂ ਨੂੰ ਤਿਆਰੀਆਂ ਸ਼ੁਰੂ ਕਰਨ ਲਈ ਕਹਿਣਾ ਸ਼ੁਰੂ ਕਰ ਦਿੱਤਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਨੂੰ ਦਿੱਲੀ ’ਚ ਰਾਹੁਲ ਗਾਂਧੀ ਦੀ ਪ੍ਰਧਾਨਗੀ ’ਚ ਹੋਈ ਬੈਠਕ ’ਚ ਸਿੱਧੂ ਨੂੰ ਪ੍ਰਧਾਨ ਬਣਾਉਣ ਦਾ ਫ਼ੈਸਲਾ ਲੈ ਲਿਆ ਗਿਆ ਸੀ। ਪਾਰਟੀ ਹਾਈਕਮਾਨ ਅਧਿਕਾਰਤ ਐਲਾਨ ਕਰਨ ਤੋਂ ਪਹਿਲਾਂ ਅੰਦਰੂਨੀ ਪ੍ਰਤੀਕਿਰਿਆਵਾਂ ’ਤੇ ਮੰਥਨ ਕਰ ਲੈਣਾ ਚਾਹੁੰਦੀ ਹੈ, ਫਿਰ ਵੀ ਸਿੱਧੂ ਦੇ ਸਮਰਥਕਾਂ ਨੇ ਸੋਸ਼ਲ ਮੀਡੀਆ ’ਤੇ ਸਿੱਧੂ ਦੇ ਪ੍ਰਧਾਨ ਬਣਨ ਨੂੰ ਲੈ ਕੇ ਪੋਸਟਾਂ ਪਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ।

ਗੌਰਤਲਬ ਹੈ ਕਿ ਸਿੱਧੂ ਨੂੰ ਸੂਬਾ ਪ੍ਰਧਾਨ ਦੀ ਕਮਾਨ ਸੌਂਪ ਕੇ ਇਕ ਹਿੰਦੂ ਤੇ ਇਕ ਦਲਿਤ ਨੇਤਾ ਨੂੰ ਕਾਰਜਕਾਰੀ ਪ੍ਰਧਾਨ ਵੀ ਬਣਾਇਆ ਜਾਵੇਗਾ ਤਾਂ ਕਿ ਹਿੰਦੂ ਤੇ ਦਲਿਤ ਭਾਈਚਾਰੇ ਵੀ ਹਾਂ-ਪੱਖੀ ਸੰਦੇਸ਼ ਜਾਵੇ ਕਿ ਕਾਂਗਰਸ ਨੇ ਉਨ੍ਹਾਂ ਦੇ ਵਰਗ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਹੈ। ਇਹ ਫਾਰਮੂਲਾ ਹਾਈਕਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਪ੍ਰਤੀਕਿਰਿਆਵਾਂ ਤੋਂ ਬਾਅਦ ਹੀ ਲਿਆ ਹੈ।

ਹੁਣ ਤਕ ਕੈਪਟਨ ਦਾ ਸਟੈਂਡ ਸੀ ਕਿ ਜੇ ਸੂਬੇ ਦੇ ਦੋ ਮੁੱਖ ਅਹੁਦਿਆਂ ਮੁੱਖ ਮੰਤਰੀ ਤੇ ਸੂਬਾ ਪ੍ਰਧਾਨ ਦੀ ਸੀਟ ’ਤੇ ਜੱਟ ਭਾਈਚਾਰੇ ਨੂੰ ਹੀ ਅਗਵਾਈ ਦੇ ਦਿੱਤੀ ਜਾਂਦੀ ਹੈ ਤਾਂ ਹਿੰਦੂ ਤੇ ਦਲਿਤ ਭਾਈਚਾਰਾ ਪਾਰਟੀ ਤੋਂ ਪੈਰ ਪਿੱਛੇ ਖਿੱਚ ਸਕਦਾ ਹੈ। ਇਹੀ ਕਾਰਨ ਹੈ ਕਿ ਪਾਰਟੀ ਇਨ੍ਹਾਂ ਦੋਵਾਂ ਹੀ ਭਾਈਚਾਰਿਆਂ ਦੇ ਇਕ-ਇਕ ਆਗੂ ਨੂੰ ਕਾਰਜਕਾਰੀ ਪ੍ਰਧਾਨ ਲਾ ਸਕਦੀ ਹੈ। ਕਾਰਜਕਾਰੀ ਪ੍ਰਧਾਨ ਦੇ ਅਹੁਦੇ ਲਈ ਕਈ ਆਗੂਆਂ ਦੇ ਨਾਵਾਂ ’ਤੇ ਚਰਚਾ ਹੋ ਰਹੀ ਹੈ।

The stamp on Navjot Sidhu being made Punjab President may soon be a big announcement


Popular Posts
Just Now