ਇੰਡੀਅਨ ੳਵਰਸੀਜ ਕਾਂਗਰਸ ਯੂਰਪ ਵੱਲੋਂ ਕੁਲਦੀਪ ਸਿੰਘ ਢਿੱਲੋਂ ਦੀ ਨਿਯੁਕਤੀ ਦਾ ਸਵਾਗਤ
Punjab
ਇੰਡੀਅਨ ੳਵਰਸੀਜ ਕਾਂਗਰਸ ਯੂਰਪ ਵੱਲੋਂ ਕੁਲਦੀਪ ਸਿੰਘ ਢਿੱਲੋਂ ਦੀ ਨਿਯੁਕਤੀ ਦਾ ਸਵਾਗਤ
ਮਿਲਾਨ ਇਟਲੀ 12 ਨਵੰਬਰ (ਸਾਬੀ ਚੀਨੀਆ ) ਤਰਨਤਾਰਨ ਜਿਮਨੀ ਚੋਣ ਖਤਮ ਹੁੰਦੇ ਹੀ ਆਲ ਇੰਡੀਆ ਕਾਂਗਰਸ ਪਾਰਟੀ ਨੇ 2027 ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਖਿੱਚ ਦਿੱਤੀ ਹੈ,ਜਿਸ ਦੀ ਤਾਜਾ ਮਿਸਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਿਲਾ ਪ੍ਰਧਾਨਾਂ ਦੀ ਲਿਸਟ ਜਾਰੀ ਕਰਕੇ ਪੇਸ਼ ਕੀਤੀ ਹੈ.ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਇੰਡੀਅਨ ਓਵਰਸੀਜ਼ ਕਾਂਗਰਸ ਯੂਰਪ ਦੇ ਵਾਇਸ ਪ੍ਰਧਾਨ ਸੁਖਚੈਨ ਸਿੰਘ ਮਾਨ ਨੇ ਦੱਸਿਆ ਕਿ ਬਰਨਾਲਾ ਵਿਧਾਨ ਸਭਾ ਹਲਕਾ ਤੋਂ ਜਿਮਨੀ ਚੋਣ ਵਿੱਚ ਆਪਣੀ ਜਿੱਤ ਦਾ ਝੰਡਾ ਬੁਲੰਦ ਕਰਨ ਵਾਲੇ ਐਮ ਐਲ ਏ ਸ੍ਰ.ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਦੂਜੀ ਵਾਰ ਵੱਡੀ ਅਤੇ ਅਹਿਮ ਜਿੰਮੇਵਾਰੀ ਦੇ ਕਿ ਪਾਰਟੀ ਨੇ ਜਿਲਾ ਪ੍ਰਧਾਨ ਬਣਾਇਆ ਹੈ।
ਓਹਨਾਂ ਦੱਸਿਆ ਕਿ ਬਰਨਾਲਾ ਜਿਲੇ ਦੇ ਮਹਿਬੂਬ ਨੇਤਾ ਵਜੋਂ ਜਾਣੇ ਜਾਂਦੇ ਸ੍ਰ.ਢਿੱਲੋਂ ਦੇ ਸਮਰਥਕਾਂ ਵਿੱਚ ਖੁਸੀਂ ਮਨਾਈ ਜਾ ਰਹੀ ਹੈ।ਜਿਕਰਯੋਗ ਹੈ ਕਿ ਕੁਲਦੀਪ ਸਿੰਘ ਕਾਲਾ ਢਿੱਲੋਂ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਰਾਜਧਾਨੀ ਵਜੋਂ ਜਾਣੇ ਜਾਂਦੇ ਹਲਕਾ ਬਰਨਾਲਾ ਵਿੱਚ ਆਪਣੀ ਮਿਹਨਤ ਅਤੇ ਸਮਰੱਥਕਾਂ ਕਰਕੇ ਕਾਂਗਰਸ ਪਾਰਟੀ ਵੱਲੋਂ ਇਹ ਸੀਟ ਜਿੱਤ ਕਿ ਐਮ ਐਲ ਏ ਬਣੇ ਸਨ .ਇੰਡੀਅਨ ਓਵਰਸੀਜ਼ ਕਾਂਗਰਸ ਯੂਰਪ ਦੇ ਆਗੂਆਂ ਵੱਲੋਂ ਨਵੇਂ ਬਣੇ ਜਿਲਾ ਪ੍ਰਧਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਉੱਨਾਂ ਦੀ ਨਿਯੁਕਤੀ ਦਾ ਸਵਾਗਤ ਕੀਤਾ ਗਿਆ ਹੈ
Indian Overseas Indian Overseas Congress Europe Welcomes The Appointment Of Kuldeep Singh DhillonCongress Europe Welcomes The Appointment Of Kuldeep Singh Dhillon