ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਨਸ਼ੇ ਖ਼ਿਲਾਫ਼ ਜੰਗ ਵਿੱਚ ਸਪੀਕਰ ਸੰਧਵਾਂ ਵੀ ਮੈਦਾਨ ਵਿੱਚ, ਗਗਨਦੀਪ ਸਿੰਘ ਨੂੰ ਮਿਲਣ ਪਹੁੰਚੇ ਘਰ

ਨਸ਼ੇ ਖ਼ਿਲਾਫ਼ ਜੰਗ ਵਿੱਚ ਸਪੀਕਰ ਸੰਧਵਾਂ ਵੀ ਮੈਦਾਨ ਵਿੱਚ, ਗਗਨਦੀਪ ਸਿੰ


Punjab

ਨਸ਼ੇ ਖ਼ਿਲਾਫ਼ ਜੰਗ ਵਿੱਚ ਸਪੀਕਰ ਸੰਧਵਾਂ ਵੀ ਮੈਦਾਨ ਵਿੱਚ, ਗਗਨਦੀਪ ਸਿੰਘ ਨੂੰ ਮਿਲਣ ਪਹੁੰਚੇ ਘਰ

ਸੁਲਤਾਨਪੁਰ ਲੋਧੀ, 12 ਨਵੰਬਰ 2025 ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ  ਐਂਟੀ ਡਰੱਗ ਕਲੱਬ ਦੇ ਚੇਅਰਮੈਨ ਗਗਨਦੀਪ ਸਿੰਘ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਉਨ੍ਹਾਂ ਦੀ ਨਸ਼ੇ ਖ਼ਿਲਾਫ਼ ਚਲ ਰਹੀ ਮੁਹਿੰਮ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਇਸ ਮੌਕੇ ਉਨ੍ਹਾਂ ਨੇ ਗਗਨਦੀਪ ਸਿੰਘ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਇਸ ਜੰਗ ਵਿੱਚ ਉਨ੍ਹਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ।

 ਪਿੰਡਾਂ ਨੂੰ ਜਾਗਰੂਕ ਕਰਨ 'ਤੇ ਚਰਚਾ

ਇਸ ਮੌਕੇ ਸੱਜਣ ਸਿੰਘ ਚੀਮਾ ਨੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡਾਂ ਵਿੱਚ ਨਸ਼ਾ ਮੁਕਤ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਤੇ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਵਿਚਾਰ ਸਾਂਝੇ ਕੀਤੇ। 

ਡਰੱਗ ਸਮਗਲਰਾਂ 'ਤੇ ਸਖ਼ਤ ਕਾਰਵਾਈ ਦੀ ਮੰਗ

ਇਸ ਦੌਰਾਨ ਕਰਮਬੀਰ ਚੰਦੀ ਨੇ ਡਰੱਗ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨਿਰੰਤਰ ਨਿਗਰਾਨੀ ਰੱਖੇ ਅਤੇ ਸਮਾਜ ਸਹਿਯੋਗ ਦੇਵੇ ਤਾਂ ਨਸ਼ੇ ਦੀ ਜੜ੍ਹ ਨੂੰ ਕੱਟਣਾ ਸੰਭਵ ਹੈ।

ਜਾਗਰੂਕਤਾ ਲਈ ਸੈਮੀਨਾਰ ਕਰਨ ਦਾ ਸੁਝਾਅ

ਅਰਮਾਨ ਕੋਲਡ ਸਟੋਰ ਦੇ ਡਾਇਰੈਕਟਰ ਢਿੱਲੋਂ ਸਾਹਿਬ ਨੇ ਨਸ਼ੇ ਖ਼ਿਲਾਫ਼ ਜਾਗਰੂਕਤਾ ਵਧਾਉਣ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਸੈਮੀਨਾਰ ਆਯੋਜਿਤ ਕਰਨ ਦਾ ਸੁਝਾਅ ਦਿੱਤਾ, ਤਾਂ ਜੋ ਨਵੀਂ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਇਆ ਜਾ ਸਕੇ।

ਕਾਨੂੰਨੀ ਪੱਖ ਤੇ ਜ਼ਰੂਰੀ ਨੁਕਤੇ ਸਾਂਝੇ ਕੀਤੇ

ਗੱਲਬਾਤ ਦੌਰਾਨ ਐਡਵੋਕੇਟ ਗੁਰਮੋਹਨ ਸਿੰਘ ਨੇ ਨਸ਼ਾ ਤਸਕਰੀ ਨਾਲ ਜੁੜੇ ਕਾਨੂੰਨੀ ਪੱਖਾਂ ਤੇ ਚਰਚਾ ਕੀਤੀ ਅਤੇ ਕਿਹਾ ਕਿ ਸਮਾਜਕ ਸਹਿਯੋਗ ਨਾਲ ਕਾਨੂੰਨ ਨੂੰ ਮਜ਼ਬੂਤ ਬਣਾਉਣਾ ਹੀ ਇਸ ਲੜਾਈ ਦਾ ਹਿੱਸਾ ਹੋਣਾ ਚਾਹੀਦਾ ਹੈ।

Speaker Sandhwan Also Joins The Fight Against Drugs Reaches Home To Meet Gagandeep Singh


Popular Posts
Just Now