ਮੈਰਿਜ ਪੈਲੇਸਾਂ, ਪਬਲਿਕ ਲੋਕੇਸ਼ਨਾਂ ਤੇ ਧਾਰਮਿਕ ਸਥਾਨਾਂ ’ਤੇ ਲਾਊਡ ਸਪੀਕਰਾਂ ਦੀ ਵਰਤੋਂ ਸਬੰਧੀ ਹੁਕਮ ਜਾਰੀ
Punjab
ਮੈਰਿਜ ਪੈਲੇਸਾਂ, ਪਬਲਿਕ ਲੋਕੇਸ਼ਨਾਂ ਤੇ ਧਾਰਮਿਕ ਸਥਾਨਾਂ ’ਤੇ ਲਾਊਡ ਸਪੀਕਰਾਂ ਦੀ ਵਰਤੋਂ ਸਬੰਧੀ ਹੁਕਮ ਜਾਰੀ
ਜਲੰਧਰ, 21 ਨਵੰਬਰ: ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦਿਆਂ ਜਲੰਧਰ ਜ਼ਿਲ੍ਹੇ ਵਿੱਚ ਸ਼ੋਰ ਪ੍ਰਦੂਸ਼ਣ ਨੂੰ ਕਾਬੂ ਵਿੱਚ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਮਹੱਤਵਪੂਰਨ ਹੁਕਮ ਜਾਰੀ ਕੀਤੇ ਹਨ। ਨਵੇਂ ਨਿਰਦੇਸ਼ਾਂ ਅਨੁਸਾਰ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ ਅਤੇ ਪਬਲਿਕ ਲੋਕੇਸ਼ਨਾਂ ‘ਤੇ ਲਾਊਡ ਸਪੀਕਰਾਂ ਦੀ ਆਵਾਜ਼ 10 ਡੈਸੀਬਲ ਤੋਂ ਘੱਟ ਰੱਖਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ, ਬੱਸਾਂ, ਕਾਰਾਂ, ਮੋਟਰਸਾਈਕਲਾਂ ਸਮੇਤ ਹਰ ਕਿਸਮ ਦੇ ਵਾਹਨਾਂ ‘ਤੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਪੂਰੀ ਤਰ੍ਹਾਂ ਮਨਾਹੀ ਕਰ ਦਿੱਤੀ ਗਈ ਹੈ। ਇਸ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਲਾਊਡ ਸਪੀਕਰ ਲਈ ਪਹਿਲਾਂ ਇਜਾਜ਼ਤ ਲੈਣਾ ਲਾਜ਼ਮੀ
ਜੇਕਰ ਕੋਈ ਮੈਰਿਜ ਪੈਲੇਸ, ਧਾਰਮਿਕ ਸਥਾਨ ਜਾਂ ਹੋਰ ਕੋਈ ਸੰਸਥਾ ਲਾਊਡ ਸਪੀਕਰ ਦੀ ਵਰਤੋਂ ਕਰਨਾ ਚਾਹੁੰਦੀ ਹੈ, ਤਾਂ ਉਨ੍ਹਾਂ ਨੂੰ ਪਹਿਲਾਂ ਪੂਰਵ ਪ੍ਰਵਾਨਗੀ ਲੈਣੀ ਹੋਵੇਗੀ। ਇਜਾਜ਼ਤ ਮਿਲਣ ਤੋਂ ਬਾਅਦ ਵੀ ਲਾਊਡ ਸਪੀਕਰ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਹੀ ਵਰਤੇ ਜਾ ਸਕਣਗੇ।
ਪਾਬੰਦੀਆਂ ਕਦੋਂ ਤੱਕ?
ਇਹ ਨਵੇਂ ਹੁਕਮ 23 ਨਵੰਬਰ 2025 ਤੋਂ 22 ਜਨਵਰੀ 2026 ਤੱਕ ਜ਼ਿਲ੍ਹੇ ਵਿੱਚ ਲਾਗੂ ਰਹਿਣਗੇ।
Orders Issued Regarding The Use Of Loudspeakers In Marriage Palaces Public Locations And Religious Places