ਰਾਜਾ ਵੜਿੰਗ ਮਾਮਲਾ- ਹਾਈ ਕੋਰਟ ਵੱਲੋਂ SC/ST ਕਮਿਸ਼ਨ ਨੂੰ ਸਖ਼ਤ ਹੁਕਮ, ਪੜ੍ਹੋ ਕੀ ਕਿਹਾ
Punjab
ਰਾਜਾ ਵੜਿੰਗ ਮਾਮਲਾ: ਹਾਈ ਕੋਰਟ ਵੱਲੋਂ SC/ST ਕਮਿਸ਼ਨ ਨੂੰ ਸਖ਼ਤ ਹੁਕਮ, ਪੜ੍ਹੋ ਕੀ ਕਿਹਾ
ਚੰਡੀਗੜ੍ਹ, 21 ਨਵੰਬਰ 2025: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਮਹੱਤਵਪੂਰਨ ਫ਼ੈਸਲਾ ਸੁਣਾਉਂਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਸਪੱਸ਼ਟ ਹੁਕਮ ਜਾਰੀ ਕੀਤਾ ਹੈ ਕਿ ਉਹ ਰਾਜਾ ਵੜਿੰਗ ਦੇ ਖ਼ਿਲਾਫ ਦਰਜ FIR ਵਿੱਚ ਕਿਸੇ ਤਰ੍ਹਾਂ ਦਾ ਦਖ਼ਲ ਨਾ ਦੇਵੇ।
ਮਾਮਲਾ ਹਾਈ ਕੋਰਟ ਤੱਕ ਕਿਵੇਂ ਪਹੁੰਚਿਆ?
ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਕਮਿਸ਼ਨ ਵੱਲੋਂ ਕੀਤੀ ਕਾਰਵਾਈ ਤੋਂ ਨਾਰਾਜ਼ ਸਨ ਅਤੇ ਇਸ ਖ਼ਿਲਾਫ਼ ਉਹ ਹਾਈ ਕੋਰਟ ਪਹੁੰਚੇ ਅਤੇ ਉਹਨਾਂ ਨੇ ਆਪਣੇ ਵੱਲੋਂ ਦਾਇਰ ਪਟੀਸ਼ਨ 'ਚ ਪੰਜਾਬ ਸਰਕਾਰ, ਐਸਸੀ ਕਮਿਸ਼ਨ ਅਤੇ ਇਸਦੇ ਚੇਅਰਮੈਨ ਜਸਵੀਰ ਸਿੰਘ ‘ਤੇ ਗੰਭੀਰ ਦੋਸ਼ ਲਗਾਏ।
ਵੜਿੰਗ ਦਾ ਤਰਕ ਸੀ ਕਿ ਕਮਿਸ਼ਨ ਆਪਣੇ ਸੰਵਿਧਾਨਕ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਕੰਮ ਕਰ ਰਿਹਾ ਹੈ। ਰਾਜਾ ਵੜਿੰਗ ਨੇ ਅਦਾਲਤ ਵਿੱਚ ਇਹ ਵੀ ਕਿਹਾ ਕਿ ਕਮਿਸ਼ਨ ਨਾ ਸਿਰਫ਼ ਪੁਲਿਸ ਜਾਂਚ ਵਿੱਚ ਬੇਵਜ੍ਹਾ ਦਖ਼ਲਅੰਦਾਜ਼ੀ ਕਰ ਰਿਹਾ ਹੈ, ਸਗੋਂ ਚੋਣੀ ਮਾਹੌਲ ਦਾ ਫਾਇਦਾ ਚੁੱਕਦੇ ਹੋਏ ਉਨ੍ਹਾਂ ਦੇ ਖ਼ਿਲਾਫ਼ "ਜਾਣ-ਬੁੱਝ ਕੇ ਰਚੀ ਗਈ ਰਾਜਨੀਤਿਕ ਸਾਜ਼ਿਸ਼" ਤਹਿਤ ਮੀਡੀਆ ਟ੍ਰਾਇਲ ਚਲਾਇਆ ਜਾ ਰਿਹਾ ਹੈ।
ਹਾਈ ਕੋਰਟ ਦੇ ਹੁਕਮ ਤੋਂ ਬਾਅਦ ਹੁਣ ਪੁਲਿਸ ਬਿਨਾ ਕਿਸੇ ਦਬਾਅ ਦੇ ਇਸ ਮਾਮਲੇ ਦੀ ਜਾਂਚ ਕਰ ਸਕੇਗੀ।
Raja Warring Case High Court Gives Strict Orders To SC ST Commission Read What It Said