ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਚੰਡੀਗੜ੍ਹ 'ਚ BJP ਮਹਿਲਾ ਮੋਰਚਾ ਵੱਲੋਂ ਕੀਤਾ ਗਿਆ ਪ੍ਰਦਰਸ਼ਨ, ਕਈ ਵਰਕਰ ਹਿਰਾਸਤ 'ਚ, ਜਾਣੋ ਪੂਰਾ ਮਾਮਲਾ

Protest-By-BJP-Mahila-Morcha-In-


Punjab

ਚੰਡੀਗੜ੍ਹ 'ਚ BJP ਮਹਿਲਾ ਮੋਰਚਾ ਵੱਲੋਂ ਕੀਤਾ ਗਿਆ ਪ੍ਰਦਰਸ਼ਨ, ਕਈ ਵਰਕਰ ਹਿਰਾਸਤ 'ਚ, ਜਾਣੋ ਪੂਰਾ ਮਾਮਲਾ 

ਚੰਡੀਗੜ੍ਹ, 22 ਨਵੰਬਰ 2025 : ਚੰਡੀਗੜ੍ਹ ਵਿੱਚ ਅੱਜ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਨੇ ਆਮ ਆਦਮੀ ਪਾਰਟੀ ਸਰਕਾਰ ਖਿਲਾਫ਼ ਜ਼ੋਰਦਾਰ ਹੱਲਾ ਬੋਲ ਦਿੱਤਾ। ਬੀਬਾ ਜੈ ਇੰਦਰ ਕੌਰ ਦੀ ਅਗਵਾਈ ਹੇਠ ਸੈਂਕੜੇ ਔਰਤਾਂ ਨੇ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਤੋਂ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਪੂਰਾ ਕਰਨ ਦੀ ਮੰਗ ਕੀਤੀ। 

ਦੱਸ ਦਈਏ ਕਿ ਇਸ ਪ੍ਰਦਰਸ਼ਨ ਦੌਰਾਨ ਔਰਤਾਂ ਬੀਜੇਪੀ ਪਾਰਟੀ ਦਫ਼ਤਰ ਤੋਂ ਪੈਦਲ ਮਾਰਚ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਨਿਕਲੀਆਂ। ਹਾਲਾਂਕਿ, ਚੰਡੀਗੜ੍ਹ ਪੁਲਿਸ  ਨੇ ਉਨ੍ਹਾਂ ਨੂੰ ਰੋਕਣ ਲਈ ਰਸਤੇ ਵਿੱਚ ਪਹਿਲਾਂ ਹੀ ਬੈਰੀਕੇਡ ਲਗਾ ਰੱਖੇ ਸਨ। ਜਦੋਂ ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ।

ਇਸ ਦੌਰਾਨ ਮੌਕੇ 'ਤੇ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਿੱਖੀ ਤਕਰਾਰ ਹੋਈ ਅਤੇ ਡਰਾਮਾ ਦੇਖਣ ਨੂੰ ਮਿਲਿਆ। ਪੁਲਿਸ ਨੇ ਕਾਰਵਾਈ ਕਰਦਿਆਂ ਬੀਬਾ ਜੈ ਇੰਦਰ ਕੌਰ ਅਤੇ ਪਰਮਪਾਲ ਕੌਰ ਮਲੂਕਾ  ਸਣੇ ਕਈ ਮਹਿਲਾ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

Protest By BJP Mahila Morcha In Chandigarh Many Workers In Custody Know The Whole Matter


Popular Posts
Just Now