ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Punjab Vidhan Sabha ਦਾ ਇਤਿਹਾਸਕ ਸੈਸ਼ਨ ਅੱਜ ਅਨੰਦਪੁਰ ਸਾਹਿਬ ‘ਚ

Historic-Session-Of-Punjab-Vidha


Punjab

Punjab Vidhan Sabha ਦਾ ਇਤਿਹਾਸਕ ਸੈਸ਼ਨ ਅੱਜ ਅਨੰਦਪੁਰ ਸਾਹਿਬ ‘ਚ

Live Punjabi TV Bureau

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 24 ਨਵੰਬਰ 2025: ਪੰਜਾਬ ਦੇ ਇਤਿਹਾਸ ਵਿੱਚ ਅੱਜ ਇੱਕ ਮਹੱਤਵਪੂਰਨ ਦਿਨ ਦਰਜ ਹੋਣ ਜਾ ਰਿਹਾ ਹੈ। ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਰਾਜਧਾਨੀ ਚੰਡੀਗੜ੍ਹ ਤੋਂ ਬਾਹਰ, ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।

ਇਹ ਵਿਸ਼ੇਸ਼ ਸੈਸ਼ਨ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹੈ। ਦੁਪਹਿਰ 1 ਵਜੇ ਸ਼ੁਰੂ ਹੋਣ ਵਾਲੇ ਇਸ ਇਤਿਹਾਸਕ ਸੈਸ਼ਨ ‘ਤੇ ਪੂਰੇ ਪੰਜਾਬ ਦੀ ਨਜ਼ਰ ਮੁੱਖ ਮੰਤਰੀ ਭਗਵੰਤ ਮਾਨ ‘ਤੇ ਟਿਕੀ ਹੈ, ਕਿਉਂਕਿ ਉਨ੍ਹਾਂ ਵੱਲੋਂ ਕਿਸੇ ਵੱਡੇ ਐਲਾਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਕੀ ਅਨੰਦਪੁਰ ਸਾਹਿਬ ਨੂੰ ਮਿਲੇਗੀ 'ਜ਼ਿਲ੍ਹਾ' ਦੀ ਮਾਨਤਾ?

ਸੂਤਰਾਂ ਦੇ ਅਨੁਸਾਰ, CM ਮਾਨ ਇਸ ਖ਼ਾਸ ਮੌਕੇ ‘ਤੇ ਅਨੰਦਪੁਰ ਸਾਹਿਬ ਨੂੰ ਨਵਾਂ ਜ਼ਿਲ੍ਹਾ ਬਣਾਉਣ ਦਾ ਐਲਾਨ ਕਰ ਸਕਦੇ ਹਨ। ਇਹ ਵੀ ਚਰਚਾ ਵਿੱਚ ਹੈ ਕਿ ਰੂਪਨਗਰ ਜ਼ਿਲ੍ਹੇ ਦੇ ਨਾਂ ਬਦਲਾਉਂਦੇ ਹੋਏ ਕੋਈ ਨਵਾਂ ਫ਼ੈਸਲਾ ਸਾਹਮਣੇ ਆ ਸਕਦਾ ਹੈ। ਹਾਲਾਂਕਿ ਸਰਕਾਰ ਨੇ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ, ਪਰ ਸਿਆਸੀ ਹਲਕਿਆਂ ਵਿੱਚ ਇਸ ਨੂੰ ਲੈ ਕੇ ਗਹਿਮਾਗਹੀ ਬਰਕਰਾਰ ਹੈ।

ਅੱਜ ਦਾ ਸੈਸ਼ਨ: ਕੇਵਲ ਸ਼ਰਧਾਂਜਲੀ, ਕੋਈ ਪ੍ਰਸ਼ਨ ਕਾਲ ਨਹੀਂ

ਇਹ ਵਿਸ਼ੇਸ਼ ਸੈਸ਼ਨ ਸਿਰਫ਼ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਨੂੰ ਨਮਨ ਕਰਨ ਲਈ ਸਮਰਪਿਤ ਹੈ। ਸੈਸ਼ਨ ਦੇ ਐਜੰਡੇ ਵਿੱਚ ਪ੍ਰਸ਼ਨ ਕਾਲ ਜਾਂ ਜ਼ੀਰੋ ਆਵਰ ਨੂੰ ਸ਼ਾਮਲ ਨਹੀਂ ਕੀਤਾ ਗਿਆ। ਸਦਨ ਵਿੱਚ ਇੱਕ ਵਿਸ਼ੇਸ਼ ਮਤਾ ਪੇਸ਼ ਕੀਤਾ ਜਾਵੇਗਾ, ਜਿਸ ਰਾਹੀਂ ਗੁਰੂ ਸਾਹਿਬ ਦੀ ਉਸ ਮਹਾਨ ਕੁਰਬਾਨੀ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ, ਜੋ ਉਨ੍ਹਾਂ ਨੇ ਕਸ਼ਮੀਰੀ ਪੰਡਿਤਾਂ ਦੀ ਧਾਰਮਿਕ ਆਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਮਰਿਆਦਾ ਦੀ ਰੱਖਿਆ ਲਈ ਦਿੱਤੀ ਸੀ।

Historic Session Of Punjab Vidhan Sabha Today In Anandpur Sahib


Popular Posts
Just Now